ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ
ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ
Publish Date: Wed, 28 Jan 2026 08:07 PM (IST)
Updated Date: Thu, 29 Jan 2026 04:13 AM (IST)

ਫੋਟੋ ਨੰਬਰ-15 ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ, ਲੁਧਿਆਣਾ : ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ, ਸਿਟੀ ਇਨਕਲੇਵ, ਦੁੱਗਰੀ ਧਾਂਦਰਾ ਰੋਡ ਵਿਖੇ ਮਨਾਇਆ ਗਿਆ। ਇਸ ਮੌਕੇ ਭਾਈ ਸੁਖਜਿੰਦਰ ਸਿੰਘ ਅੰਮ੍ਰਿਤਸਰ ਵਾਲੇ ਭਾਈ ਕਰਮਜੀਤ ਸਿੰਘ ਗ੍ਰੰਥੀ ਗੁਰਦੁਆਰਾ ਸਾਹਿਬ, ਬੀਬੀ ਤਰਨਜੀਤ ਕੌਰ ਲੁਧਿਆਣਾ ਵਾਲੇ ਤੇ ਇਸਤਰੀ ਸਤਿਸੰਗ ਜੱਥੇ ਨੇ ਰਸਭਿੰਨਾ ਕੀਰਤਨ ਕਰ ਕੇ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆਂ ਤੇ ਬਾਬਾ ਜੀ ਵੱਲੋਂ ਦਿੱਤੀਆਂ ਗਈਆਂ ਸਿੱਖਿਆਵਾਂ ’ਤੇ ਚੱਲਦਿਆਂ ਆਪਣਾ ਜੀਵਨ ਜਿਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸੰਗਤ ਨਾਲ ਵਿਚਾਰਾਂ ਦੀ ਸਾਂਝ ਪਾਉਂਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਗਵਿੰਦਰ ਪਾਲ ਸਿੰਘ ਗੋਲਡੀ ਨੇ ਕਿਹਾ ਕਿ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੇ ਸਿੱਖੀ ਦੀ ਰੱਖਿਆ ਲਈ ਆਪਣਾ ਸੀਸ ਹਥੇਲੀ ’ਤੇ ਰੱਖ ਕੇ ਜੋ ਅਦਭੁੱਤ ਸ਼ਹਾਦਤ ਦਿੱਤੀ, ਉਹ ਇਤਿਹਾਸ ਵਿੱਚ ਬੇਮਿਸਾਲ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਸ਼ਹੀਦਾਂ ਦੀ ਯਾਦ ਸਿਰਫ਼ ਸਮਾਗਮਾਂ ਤੱਕ ਸੀਮਿਤ ਨਾ ਰਹੇ, ਸਗੋਂ ਅਸੀਂ ਆਪਣੇ ਜੀਵਨ ਵਿੱਚ ਗੁਰਸਿੱਖੀ ਮੁੱਲਾਂ ਨੂੰ ਅਪਣਾ ਕੇ ਉਨ੍ਹਾਂ ਦੀ ਸ਼ਹਾਦਤ ਨੂੰ ਸੱਚੀ ਸ਼ਰਧਾਂਜਲੀ ਭੇਟ ਕਰੀਏ। ਇਸ ਮੌਕੇ ਤੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋ ਗੁਰੂ ਘਰ ਨਤਮਸਤਕ ਹੋਣ ਆਈਆਂ ਸੰਗਤਾਂ ਨੂੰ ਅੱਜ ਦੇ ਦਿਨ ਤੇ ਵਧਾਈ ਦਿੱਤੀ ਤੇ ਲੰਗਰ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ। ਇਸ ਮੌਕੇ ਮਹਿੰਦਰ ਸਿੰਘ, ਪਰਮਜੀਤ ਸਿੰਘ ਬੇਦੀ, ਦਲਜੀਤ ਸਿੰਘ, ਮਨਜੀਤ ਸਿੰਘ, ਬਲਬੀਰ ਸਿੰਘ,ਅਮਰਜੀਤ ਸਿੰਘ, ਬਲਜਿੰਦਰ ਸਿੰਘ, ਪ੍ਰਿਤਪਾਲ ਸਿੰਘ, ਪ੍ਰੇਮ ਸਿੰਘ, ਵਿਨੋਦ ਧਵਨ, ਹਰਸਿਮਰਨ ਸਿੰਘ, ਰਜਿੰਦਰ ਸਿੰਘ, ਵਿਕਰਮਜੀਤ ਸਿੰਘ ਧਾਲੀਵਾਲ, ਸੰਦੀਪ ਆਹੂਜਾ, ਖੁਸ਼ਵਿੰਦਰ ਸਿੰਘ, ਯਾਦਵਿੰਦਰ ਸਿੰਘ ਗੰਭੀਰ, ਜਗਪ੍ਰੀਤ ਸਿੰਘ, ਕੁਲਦੀਪ ਸਿੰਘ, ਅਮਰਜੀਤ ਸਿੰਘ ਸੂਰੀ ਹਰਨੇਕ ਸਿੰਘ ਆਦਿ ਹਾਜਰ ਸਨ।