- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਾਂਤੀ ਦੇਵੀ ਮੈਮੋਰੀਅਲ ਸਕੂਲ ਵਿਖੇ ਧਾਰਮਿਕ ਸਮਾਗਮ ਕਰਵਾਇਆ

ਜਰਨੈਲ ਸਿੰਘ ਸਿੱਧੂ, ਪੰਜਾਬੀ ਜਾਗਰਣ
ਸਿੱਧਵਾਂ ਬੇਟ : ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ, ਉਤਸ਼ਾਹ ਅਤੇ ਪ੍ਰੇਮ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਹਿੱਸਾ ਲਿਆ। ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਸ੍ਰੀ ਜਪੁਜੀ ਸਾਹਿਬ ਦੇ ਪਾਠ ਨਾਲ ਕੀਤੀ ਗਈ। ਇਸ ਉਪਰੰਤ ਵਿਦਿਆਰਥੀਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਸ਼ਬਦ, ਗੀਤ, ਕਵੀਸ਼ਰੀ, ਕਵਿਤਾਵਾਂ ਅਤੇ ਹੋਰ ਧਾਰਮਿਕ ਪੇਸ਼ਕਾਰੀਆਂ ਰਾਹੀਂ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਪ੍ਰਗਟਾਈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਕੰਚਨ ਰਾਣੀ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਹਾਨ ਉਪਦੇਸ਼ ‘ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ’ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਨੂੰ ਪਿਆਰ, ਸਾਂਝੀਵਾਲਤਾ, ਬਰਾਬਰਤਾ, ਇਮਾਨਦਾਰੀ ਅਤੇ ਭਾਈਚਾਰੇ ਦਾ ਸੰਦੇਸ਼ ਦਿੰਦੀਆਂ ਹਨ। ਸਾਨੂੰ ਇਨ੍ਹਾਂ ਸਿੱਖਿਆਵਾਂ ’ਤੇ ਚੱਲ ਕੇ ਇੱਕ ਚੰਗੇ ਸਮਾਜ ਦੀ ਸਿਰਜਣਾ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ। ਸਮਾਗਮ ਦੇ ਅਖੀਰ ਵਿੱਚ ਵਾਈਸ ਪ੍ਰਿੰਸੀਪਲ ਕਮਲੇਸ਼ ਗੁਪਤਾ, ਡਾਇਰੈਕਟਰ ਤੇਜਿੰਦਰ ਗੁਪਤਾ, ਚੇਅਰਮੈਨ ਭੁਪਿੰਦਰ ਗੁਪਤਾ ਅਤੇ ਸਮੂਹ ਸਕੂਲ ਸਟਾਫ ਵੱਲੋਂ ਵਿਦਿਆਰਥੀਆਂ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ।