ਤਾਰਾ ਦੇਵੀ ਜਿੰਦਲ ਸਕੂਲ ’ਚ ਕਰਵਾਇਆ ਧਾਰਮਿਕ ਸਮਾਗਮ ਤਾਰਾ ਦੇਵੀ ਜਿੰਦਲ ਸਕੂਲ ’ਚ ਕਰਵਾਇਆ ਧਾਰਮਿਕ ਸਮਾਗਮ
Publish Date: Sat, 21 Nov 2026 07:37 PM (IST)
Updated Date: Sun, 22 Nov 2026 04:07 AM (IST)
12)--- ਜਗਰਾਓਂ ਦੇ ਸ਼੍ਰੀਮਤੀ ਤਾਰਾ ਦੇਵੀ ਜਿੰਦਲ ਆਰਿਆ ਵਿਦਿਆ ਮੰਦਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਕਰਵਾਏ ਸਮਾਗਮ ਸਮੇਂ ਅਧਿਆਪਕ ਤੇ ਵਿਦਿਆਰਥੀ। ਸੁਖਦੇਵ ਗਰਗ, ਪੰਜਾਬੀ ਜਾਗਰਣ ਜਗਰਾਓਂ : ਸ਼੍ਰੀਮਤੀ ਤਾਰਾ ਦੇਵੀ ਜਿੰਦਲ ਆਰਿਆ ਵਿਦਿਆ ਮੰਦਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਸਕੂਲ ਦੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੇ ਹਾਜ਼ਰੀ ਭਰੀ ਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਯਾਦ ਕੀਤਾ ਅਤੇ ਬੱਚਿਆਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਨਾਲ ਸਬੰਧਿਤ ਸ਼ਬਦ ਗਾਇਨ ਕੀਤੇ ਗਏ। ਪਾਠ ਦੌਰਾਨ ਸਰਬੱਤ ਦੇ ਭਲੇ, ਆਪਸੀ ਪਿਆਰ, ਸਾਂਝ ਅਤੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੱਤਾ ਗਿਆ। ਸਕੂਲ ਦੇ ਪ੍ਰਬੰਧਕਾਂ ਵੱਲੋਂ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਬਾਰੇ ਜਾਣੂ ਕਰਵਾਇਆ ਗਿਆ। ਸਮਾਗਮ ਦੇ ਅੰਤ ’ਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਤੇ ਸੰਗਤ ’ਚ ਪ੍ਰਸਾਦ ਵੰਡਿਆ ਗਿਆ। ਇਸ ਧਾਰਮਿਕ ਸਮਾਗਮ ਨੇ ਸਕੂਲ ਦੇ ਮਾਹੌਲ ਨੂੰ ਭਗਤੀ ਮਈ ਅਤੇ ਆਤਮਿਕ ਰੰਗ ਵਿੱਚ ਰੰਗ ਦਿੱਤਾ। ਇਸ ਮੌਕੇ ਪਿ੍ਰੰਸੀਪਲ ਮਨੂ ਪਿ੍ਰਆ ਤੇ ਮੈਨੇਜਮੈਂਟ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਧਾਰਨ ਕਰਕੇ ਇੱਕ ਨੇਕ ਅਤੇ ਆਦਰਸ਼ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ।