ਚੌਥੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਚੌਥੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ
Publish Date: Tue, 27 Oct 2026 07:31 PM (IST)
Updated Date: Tue, 27 Oct 2026 07:34 PM (IST)
ਕਰਮਜੀਤ ਸਿੰਘ ਆਜ਼ਾਦ, ਪੰਜਾਬੀ ਜਾਗਰਣ ਸ਼੍ਰੀ ਮਾਛੀਵਾੜਾ ਸਾਹਿਬ : ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿਚ ਪਹੁੰਚੀਆਂ ਸੰਗਤਾਂ ਨੇ ਹਾਜ਼ਰੀ ਭਰੀ। ਗੁਰਦੁਆਰਾ ਸਾਹਿਬ ਦੇ ਮੈਨੇਜਰ ਜਸਵੀਰ ਸਿੰਘ ਮੰਗਲੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਪ੍ਰਬੰਧਕਾਂ ਅਤੇ ਇਲਾਕੇ ਦੀਆਂ ਸੰਗਤਾਂ ਵਲੋਂ ਮਨਾਏ ਗਏ ਧਾਰਮਿਕ ਸਮਾਗਮ ਮੌਕੇ ਸਾਰਾ ਦਿਨ ਗੁਰੂ ਘਰ ਵਿਚ ਸੰਗਤਾਂ ਦਾ ਤਾਂਤਾ ਲੱਗਿਆ ਰਿਹਾ। ਢਾਡੀ ਜੱਥਿਆਂ ਅਤੇ ਕਵੀਸ਼ਰਾਂ ਵਲੋਂ ਗੁਰੂ ਸਾਹਿਬ ਦੇ ਜੀਵਨ ਨਾਲ ਪ੍ਰਸੰਗ ਸੰਗਤਾਂ ਨੂੰ ਸਰਵਣ ਕਰਵਾਏ ਗਏ। ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਾਲੀਆਂ ਬੀਬੀਆਂ ਵਲੋਂ ਕਈ ਦਿਨਾਂ ਤੋਂ ਸ਼ੁਰੂ ਕੀਤੇ ਗਏ ਸੁਖਮਨੀ ਸਾਹਿਬ ਦੇ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਹਜ਼ੂਰੀ ਕਥਾ ਵਾਚਕ ਭਾਈ ਇਕਨਾਮ ਸਿੰਘ ਵਲੋਂ ਦਿਨ ਵਾਲੇ ਸੰਗਤਾਂ ਨੂੰ ਕਥਾ ਸਰਵਣ ਕਰਵਾਈ ਗਈ। ਸ਼ਾਮ ਦੀ ਰਹਿਰਾਸ ਤੋਂ ਬਾਅਦ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਚ ਧਾਰਮਿਕ ਸਮਾਗਮ ਦੀ ਆਰੰਭਤਾ ਹੋਈ। ਪਹਿਲਾਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਸਦੇਵ ਸਿੰਘ ਦੇ ਜੱਥੇ ਵਲੋਂ ਰਸਭਿੰਨਾ ਕੀਰਤਨ ਕੀਤਾ ਗਿਆ। ਇਸ ਉਪਰੰਤ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਪਹੁੰਚੇ ਰਾਵੀ ਭਾਈ ਸੁਖਜੀਤ ਸਿੰਘ ਬਾਬਾ ਬਕਾਲਾ ਵਲੋਂ ਮਨੋਹਰ ਕੀਰਤਨ ਕੀਤਾ ਗਿਆ। ਅਖੀਰ ਵਿਚ ਪੰਥ ਦੇ ਪ੍ਰਸਿੱਧ ਵਿਦਵਾਨ ਅਤੇ ਧਰਮ ਪ੍ਰਚਾਰਕ ਕਮੇਟੀ ਦੇ ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆ ਵੱਲੋਂ ਕਥਾ ਪ੍ਰਵਾਹ ਚਲਾਇਆ ਗਿਆ। ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਤੱਕ ਲੜੀਵਾਰ ਘਟਨਾਵਾਂ ਨੂੰ ਬੜੇ ਸੁਚੱਜੇ ਢੰਗ ਨਾਲ ਸਰਵਣ ਕਰਵਾਇਆ। ਉਨ੍ਹਾਂ ਸਿੱਖ ਸੰਗਤਾਂ ਨੂੰ ਗੁਰੂ ਸਾਹਿਬ ਵਲੋਂ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਨਾ ਦਿੱਤੀ। ਇਸ ਮੌਥੇ ਗੁਰਦੁਆਰਾ ਸਾਹਿਬ ਦੇ ਅਨਿੰਨ ਸੇਵਕ ਬਾਬਾ ਮੋਹਣ ਸਿੰਘ, ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਗੁਰਮੁਖ, ਜਸਵੀਰ ਸਿੰਘ ਢਿੱਲੋਂ, ਜਸਪਾਲ ਸਿੰਘ ਜੱਜ, ਚਿੱਤਰਕਾਰ ਜਗਦੀਸ਼ ਸਿੰਘ ਬਰਾੜ, ਹਰਜਿੰਦਰ ਸਿੰਘ ਗਿੱਲ, ਜੋਗਿੰਦਰ ਸਿੰਘ ਪੱਪੀ, ਸੁਰਜੀਤ ਸਿੰਘ ਗੋਗੀਆ, ਬਾਬਾ ਮਹਿੰਦਰ ਸਿੰਘ ਕਾਰ ਸੇਵਾ ਵਾਲੇ, ਭਾਈ ਬਲਵੰਤ ਸਿੰਘ, ਹਰਦੀਪ ਸਿੰਘ ਗੁਰੂਗੜ੍ਹ, ਨਿਰਮਲ ਸਿੰਘ ਜੇ.ਈ., ਲੰਗਰ ਇੰਚਾਰਜ ਬਿੰਦਰ ਸਿੰਘ, ਗੁਰਨਾਮ ਸਿੰਘ ਖਾਲਸਾ, ਸਤਪਾਲ ਸਿੰਘ, ਜਸਪਾਲ ਸਿੰਘ, ਗੁਰਨਾਮ ਸਿੰਘ, ਸ਼ੇਰ ਸਿੰਘ ਸ਼ੇਰਾ, ਦਮਨਜੋਤ ਸਿੰਘ ਹਾਜ਼ਰ ਸਨ।