ਮਲਕਪੁਰ ਬੇਟ ਵਿਖੇ ਧਾਰਮਿਕ ਸਮਾਗਮ 26 ਨੂੰ
ਮਲਕਪੁਰ ਬੇਟ ਵਿਖੇ 26 ਨੂੰ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ
Publish Date: Tue, 20 Jan 2026 07:24 PM (IST)
Updated Date: Wed, 21 Jan 2026 04:16 AM (IST)

ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਤਿਆਰੀਆਂ ਮੁਕੰਮਲ ਸਵਰਨ ਗੌਂਸਪੁਰੀ, ਪੰਜਾਬੀ ਜਾਗਰਣ, ਹੰਬੜਾਂ : ਪਿੰਡ ਮਲਕਪੁਰ ਬੇਟ ਵਿਖੇ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 26 ਜਨਵਰੀ ਨੂੰ ਸਮੂਹ ਗ੍ਰਾਮ ਪੰਚਾਇਤ ਤੇ ਮਾਨਵਤਾ ਭਲਾਈ ਮੰਚ, ਸਮੂਹ ਨਗਰ ਨਿਵਾਸੀਆਂ ਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰਪੁਰਬ ਨੂੰ ਕਰਵਾਏ ਜਾਣ ਵਾਲੇ ਧਾਰਮਿਕ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਮੌਕੇ ਪਿੰਡ ਮਲਕਪੁਰ ਬੇਟ ਦੇ ਸਰਪੰਚ ਗੁਰਵਿੰਦਰ ਸਿੰਘ ਗਰੇਵਾਲ ਤੇ ਗ੍ਰਾਮ ਪੰਚਾਇਤ ਮੈਂਬਰਾਂ ਨੇ ਇਲਾਕੇ ਦੀਆਂ ਸੰਗਤਾਂ ਨੂੰ ਧਾਰਮਿਕ ਸਮਾਗਮ ਵਿਚ ਪਹੁੰਚਣ ਦੀ ਅਪੀਲ ਵੀ ਕੀਤੀ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸ਼ਹੀਦ ਬਾਬਾ ਸੰਗਤ ਸਿੰਘ ਜੀ ਮਲਕਪੁਰ ਦੇ ਲੰਗਰ ਹਾਲ ਵਿਚ ਧਾਰਮਿਕ ਸਮਾਗਮ ਦੌਰਾਨ 26 ਜਨਵਰੀ ਨੂੰ ਸਵੇਰੇ 9 ਵਜੇ ਤੋਂ 10 ਵਜੇ ਤੱਕ ਸ੍ਰੀ ਸੁਖਮਨੀ ਸਾਹਿਬ ਜੀ ਪਾਠ ਕੀਤਾ ਜਾਵੇਗਾ ਤੇ 10 ਵਜੇ ਤੋਂ 12 ਵਜੇ ਤੱਕ ਢਾਡੀ ਜਥਿਆਂ ਤੇ ਰਾਗੀ ਜਥੇ ਵਲੋਂ ਸੰਗਤਾਂ ਨੂੰ ਗੁਰੂ ਜੀ ਦੇ ਜੀਵਨ ਤੇ ਕਥਾ-ਵਿਚਾਰਾਂ ਦੀ ਸਾਂਝ ਪਾਈ ਜਾਵੇਗੀ। ਇਸ ਦੌਰਾਨ 12 ਵਜੇ ਤੋਂ 2 ਵਜੇ ਤੱਕ ਬਾਬਾ ਕੇਵਲ ਸਿੰਘ ਜੀ ਮੁੱਖ ਸੇਵਾਦਾਰ ਸ੍ਰੀ ਖੁਰਾਲਗੜ ਸਾਹਿਬ ਵਲੋਂ ਧਾਰਮਿਕ ਦੀਵਾਨ ਸਜਾਏ ਜਾਣਗੇ। ਇਸ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ। ਇਸ ਮੌਕੇ ਪੰਚ ਚਰਨ ਸਿੰਘ, ਪੰਚ ਮਨਪ੍ਰੀਤ ਸਿੰਘ, ਪੰਚ ਬੇਅੰਤ ਸਿੰਘ, ਪੰਚ ਜਤਿੰਦਰ ਸਿੰਘ, ਸਵਰਨ ਸਿੰਘ, ਜਗਜੀਤ ਸਿੰਘ ਹਾਜ਼ਰ ਸਨ।