ਲੱਕੀ ਘੁਮੈਤ, ਸਾਹਨੇਵਾਲ/ਲੁਧਿਆਣਾ : ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸ੍ਰੀ ਗੁਰੂ ਰਵਿਦਾਸ ਜੀ ਦੇ ਮਿਲਾਪ ਦਿਵਸ ਨੂੰ ਸਮਰਪਿਤ ਨਗਰ ਕੀਤਨ ਸ੍ਰੀ ਗੁਰੂ ਗੰ੍ਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਪਿੰਡ ਜਸਪਾਲ ਬਾਂਗਰ ਜ਼ਿਲ੍ਹਾ ਲੁਧਿਆਣਾ ਤੋਂ ਆਰੰਭ ਹੋਇਆ। ਇਹ ਨਗਰ ਕੀਰਤਨ ਸ੍ਰੀ ਗੁਰੂ ਰਵਿਦਾਸ ਜੀ ਦੀ ਚਰਨ ਛੋਹ ਪ੍ਰਰਾਪਤ ਇਤਿਹਾਸਕ ਗੁਰਦੁਆਰਾ ਸ਼੍ਰੀ ਖੁਰਾਲਗੜ੍ਹ ਸਾਹਿਬ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਸੰਪੰਨ ਹੋਵੇਗਾ। ਵਿਸ਼ਾਲ ਨਗਰ ਕੀਰਤਨ ਦੇ ਪਿੰਡ ਬੋੜੇ ਵਿਖੇ ਪਹੁੰਚਣ 'ਤੇ ਸੰਗਤ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ ਅਤੇ ਪਿੰਡ ਦੀ ਸਮੂਹ ਗ੍ਰਾਮ ਪੰਚਾਇਤ ਅਤੇ ਨਗਰ ਵਾਸੀਆਂ ਵੱਲੋਂ ਸੰਗਤ ਲਈ ਗੁਰੂ ਕੇ ਅਤੁੱਟ ਲੰਗਰ ਲਗਾਏ ਗਏ। ਪਿੰਡ ਵਾਸੀਆਂ ਅਤੇ ਪਿੰਡ ਦੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗੰ੍ਥ ਸਾਹਿਬ ਜੀ ਨੂੰ ਸੁੰਦਰ ਰੁਮਾਲਾ ਸਾਹਿਬ ਅਤੇ ਪੰਜ ਪਿਆਰਿਆਂ ਨੂੰ ਸਿਰਪਾਓ ਭੇਟ ਕੀਤੇ ਗਏ। ਇਸ ਮੌਕੇ ਕਾਂਗਰਸ ਪਾਰਟੀ ਦੇ ਪੰਜਾਬ ਸਕੱਤਰ ਵਿਕਰਮ ਸਿੰਘ ਬਾਜਵਾ ਵੱਲੋਂ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਬਿਲਾਸ ਸਿੰਘ ਮੰਗਲੀ, ਸਰਬਜੀਤ ਸਿੰਘ ਕਡਿਆਣਾ, ਸਰਪੰਚ ਜੋਗਾ ਸਿੰਘ ,ਦਰਸ਼ਨ ਸਿੰਘ ਬੋੜੇ ,ਅਮਰਜੀਤ ਸਿੰਘ ਰਾਏ, ਬੀਟਾ ਕੱਕਾ, ਸਰਪੰਚ ਰਾਜਦੀਪ ਸਿੰਘ ਬਿਲਗਾ, ਇਕਬਾਲ ਸਿੰਘ ਜੰਡਿਆਲੀ, ਗੁਰਚਰਨ ਸਿੰਘ, ਬੇਅੰਤ ਸਿੰਘ ਸਰਪੰਚ, ਸਾਹਿਲ ਪੰਚਾਇਤ ਮੈਂਬਰ , ਕਰਮਜੀਤ ਸਿੰਘ ਸਹੋਤਾ, ਪਰਮਿੰਦਰ ਸਿੰਘ, ਸ਼ਰਨਜੀਤ ਸਿੰਘ, ਲਖਵਿੰਦਰ ਸਿੰਘ, ਨਿਰਭੈ ਸਿੰਘ, ਨਾਇਬ ਸਿੰਘ, ਗੁਰਦੇਵ ਸਿੰਘ, ਕੁਲਦੀਪ ਸਿੰਘ, ਜਾਨੀ ਮੂਵੀ, ਬਲਵਿੰਦਰ ਸਿੰਘ, ਅਰੁਨਜੀਤ ਸਿੰਘ, ਬਹਾਦਰ ਸਿੰਘ, ਪਰਮਜੀਤ ਲਾਲ, ਬਲਵੀਰ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਸੰਗਤ ਮੌਜੂਦ ਸਨ।
ਮਿਲਾਪ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਨਤ ਦਾ ਨਿੱਘਾ ਸਵਾਗਤ
Publish Date:Sun, 14 Nov 2021 07:25 PM (IST)
