ਪਲਵਿੰਦਰ ਸਿੰਘ ਢੁੱਡੀਕੇ, ਲੁਧਿਆਣਾ : ਸਿੱਖ ਸ਼ਹੀਦਾਂ ਦੇ ਯਾਦਗਾਰੀ ਅਸਥਾਨ ਗੁਰਦੁਆਰਾ ਸ਼ਹੀਦਾਂ ਫ਼ੇਰੂਮਾਨ ਵਿਖੇ ਹਫ਼ਤਾਵਾਰੀ ਗੁਰਮਤਿ ਸਮਾਗਮ ਸ਼ਰਧਾ ਭਾਵਨਾ ਅਤੇ ਸਤਿਕਾਰ ਸਹਿਤ ਕਰਵਾਇਆ ਗਿਆ। ਅੰਮਿ੍ਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਭਾਈ ਲਵਪ੍ਰਰੀਤ ਸਿੰਘ ਭੰਗੂ ਫਿਲੌਰ ਵਾਲੇ, ਭਾਈ ਜਸਕੀਰਤ ਸਿੰਘ ਅਨੰਦਪੁਰੀ, ਭਾਈ ਹਰਪ੍ਰਰੀਤ ਸਿੰਘ ਖ਼ਾਲਸਾ ਲੁਧਿਆਣਾ ਵਾਲੇ ਅਤੇ ਭਾਈ ਗੁਰਦੀਪ ਸਿੰਘ ਜੈਪੁਰ ਵਾਲਿਆਂ ਤੋਂ ਇਲਾਵਾ ਭਾਈ ਸਤਿੰਦਰ ਪਾਲ ਸਿੰਘ ਹਜ਼ੂਰੀ ਰਾਗੀ ਜਥਾ ਸ੍ਰੀ ਦਰਬਾਰ ਸਾਹਿਬ, ਅੰਮਿ੍ਤਸਰ ਸਾਹਿਬ ਵਾਲਿਆਂ ਵੱਲੋਂ ਧੁਰ ਕੀ ਬਾਣੀ ਦੇ ਕੀਰਤਨ ਰਾਹੀ ਸੰਗਤ ਨੂੰ ਨਿਹਾਲ ਕੀਤਾ ਗਿਆ। ਉਪਰੰਤ ਕਥਾ ਵਾਚਕ ਭਾਈ ਮਨਪ੍ਰਰੀਤ ਸਿੰਘ ਵੱਲੋਂ ਗੁਰੂ ਘਰ ਨਤਮਸਤਕ ਹੋਈ ਸੰਗਤ ਨੂੰ ਗੁਰਇਤਿਹਾਸ ਸੁਣਾ ਕੇ ਨਿਹਾਲ ਕੀਤਾ ਗਿਆ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਸੰਗਤੀ ਰੂਪ'ਚ ਰਾਗੀ ਜਥਿਆਂ ਨੂੰ ਸਿਰਪਾਓ ਭੇਟ ਕੀਤੇ। ਮਾਤਾ ਅੰਮਿ੍ਤ ਕੌਰ ਲਾਇਲਪੁਰੀ, ਸਤਪਾਲ ਸਿੰਘ ਪਾਲ, ਤੇਜਿੰਦਰ ਸਿੰਘ ਡੰਗ, ਜਤਿੰਦਰਪਾਲ ਸਿੰਘ ਸਲੂਜਾ, ਇੰਦਰਜੀਤ ਸਿੰਘ ਮੱਕੜ, ਸੁਰਿੰਦਰਜੀਤ ਸਿੰਘ ਮੱਕੜ, ਗੁਰਮੀਤ ਸਿੰਘ ਨਿੱਝਰ, ਤਰਲੋਚਨ ਸਿੰਘ ਬੱਬਰ, ਇੰਦਰਜੀਤ ਸਿੰਘ ਗੋਲਾ, ਮੋਹਣ ਸਿੰਘ ਚੌਹਾਨ, ਸੁਰਜੀਤ ਸਿੰਘ ਮਠਾੜੂ, ਅਰਜਨ ਸਿੰਘ ਚੀਮਾ, ਸਵਰਨ ਸਿੰਘ ਮਹੌਲੀ, ਦਵਿੰਦਰ ਸਿੰਘ ਸਿੱਬਲ, ਪਰਮਿੰਦਰ ਸਿੰਘ, ਜਰਨੈਲ ਸਿੰਘ, ਗੁਰਚਰਨ ਸਿੰਘ ਆਦਿ ਗੁਰੂ ਘਰ ਨਤਮਸਤਕ ਹੋਏ। ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।