ਰਛੀਨ ਵਿਖੇ ਧਾਰਮਿਕ ਸਮਾਗਮ ਕਰਵਾਇਆ
ਦਲਵਿੰਦਰ ਸਿੰਘ ਰਛੀਨ, ਰਾਏੇਕੋਟ ਪਿੰਡ ਰਛੀਨ ਵਿਖੇ ਸਥਿਤ ਗੁਰਦੁਆਰਾ ਸੰਤ ਅਤਰਸਰ ਸਾਹਿਬ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਜੂਨ 84 'ਚ ਵਾਪਰੇ ਘੱਲੂਘਾਰਾ ਦਿਵਸ ਅਤੇ ਸੰਘਰਸ਼ ਦੌਰਾਨ ਸ਼ਹੀਦ ਹੋਏ ਭਾਈ ਜੁਗਰਾਜ ਸਿੰਘ ਤੇ ਭਾਈ ਭਾਗ ਸਿੰਘ ਦੀ ਯਾਦ ਵਿਚ ਧਾਰਮਿਕ ਸਮਾਗਮ ਕਰਵਾਇਆ
Publish Date: Tue, 04 Jun 2019 07:21 PM (IST)
Updated Date: Tue, 04 Jun 2019 07:21 PM (IST)
ਦਲਵਿੰਦਰ ਸਿੰਘ ਰਛੀਨ, ਰਾਏੇਕੋਟ
ਪਿੰਡ ਰਛੀਨ ਵਿਖੇ ਸਥਿਤ ਗੁਰਦੁਆਰਾ ਸੰਤ ਅਤਰਸਰ ਸਾਹਿਬ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਜੂਨ 84 'ਚ ਵਾਪਰੇ ਘੱਲੂਘਾਰਾ ਦਿਵਸ ਅਤੇ ਸੰਘਰਸ਼ ਦੌਰਾਨ ਸ਼ਹੀਦ ਹੋਏ ਭਾਈ ਜੁਗਰਾਜ ਸਿੰਘ ਤੇ ਭਾਈ ਭਾਗ ਸਿੰਘ ਦੀ ਯਾਦ ਵਿਚ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪਰਸੋ ਰੋਜ ਤੋਂ ਪ੍ਰਕਾਸ਼ ਸ਼੍ਰੀ ਗੁਰੂ ਗ੍ੰਥ ਸਾਹਿਬ ਜੀ ਦੀ ਇਲਾਹੀ ਬਾਣੀ ਦੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਭੋਗ ਉਪਰੰਤ ਗਿਆਨੀ ਜਸਵਿੰਦਰ ਸਿੰਘ ਨੇ ਸੰਗਤਾਂ ਨੂੰ ਇਤਿਹਾਸ ਸੁਣਾ ਕੇ ਨਿਹਾਲ ਕੀਤਾ। ਸਮਾਗਮ ਦੌਰਾਨ ਸਮੂਹ ਗੁਰੂਘਰਾਂ ਦੀਆਂ ਪ੍ਰਬੰਧਕ ਕਮੇਟੀਆਂ ਅਤੇ ਨਗਰ ਨਿਵਾਸੀਆਂ ਨੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਜਗਜੀਤ ਸਿੰਘ, ਅਵਤਾਰ ਸਿੰਘ ਖਾਲਸਾ, ਗੁਰਬੰਤ ਸਿੰਘ ਸਾਬਕਾ ਸਰਪੰਚ, ਸਤਿੰਦਰ ਸਿੰਘ ਿਛੰਦਾ, ਜੱਥੇਦਾਰ ਮੋਹਨ ਸਿੰਘ ਖਾਲਸਾ, ਅਵਤਾਰ ਸਿੰਘ ਸਰਪੰਚ, ਅਮਰਜੀਤ ਸਿੰਘ ਬਲਾਕ ਸੰਮਤੀ ਮੈਂਬਰ, ਜਰਨੈਲ ਸਿੰਘ, ਭਗਤ ਸਿੰਘ ਬੜੂੰਦੀ, ਬੇਅੰਤ ਸਿੰਘ ਬੜੂੰਦੀ, ਕਾਕਾ ਰਛੀਨ, ਸੁਰਿੰਦਰ ਸਿੰਘ ਿਛੰਦਾ, ਮੀਕਾ, ਗੁਰੀ, ਮਿਸਤਰੀ ਮੱਖਣ ਸਿੰਘ, ਲਖਵੀਰ ਸਿੰਘ, ਗਿਆਨੀ ਪਰਮਜੀਤ ਸਿੰਘ ਸੰਗਤਾਂ ਹਾਜ਼ਰ ਸਨ।