ਬੱਚਿਆਂ ਨੂੰ ਚੰਗੇ ਨਾਗਰਿਕ ਬਣਨ ਲਈ ਕੀਤਾ ਪ੍ਰੇਰਿਤ
ਰਾਮਗੜ੍ਹੀਆ ਕੋ-ਐਜੂਕੇਸ਼ਨਲ ਸਕੂਲ ਵਿੱਚ ਗਣਤੰਤਰ ਦਿਵਸ ਮਨਾਇਆ
Publish Date: Tue, 27 Jan 2026 06:50 PM (IST)
Updated Date: Wed, 28 Jan 2026 04:08 AM (IST)
ਰਵੀ,ਪੰਜਾਬੀ ਜਾਗਰਣ, ਲੁਧਿਆਣਾ : ਰਾਮਗੜ੍ਹੀਆ ਕੋ-ਐਜੂਕੇਸ਼ਨਲ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਾਇਮਰੀ ਵਿੰਗ ਵਿੱਚ ਭਾਰਤ ਦਾ ਗਣਤੰਤਰ ਦਿਵਸ ਸਾਦਗੀ ਅਤੇ ਦੇਸ਼ਭਗਤੀ ਦੇ ਭਾਵ ਨਾਲ ਮਨਾਇਆ ਗਿਆ। ਇਹ ਸਮਾਰੋਹ ਰਾਮਗੜ੍ਹੀਆ ਕੌਂਸਲ ਦੇ ਪ੍ਰਧਾਨ ਰਣਜੋਧ ਸਿੰਘ, ਜਨਰਲ ਸਕੱਤਰ ਗੁਰਚਰਨ ਸਿੰਘ ਲੋਟੇ ਅਤੇ ਕੌਂਸਲ ਮੈਂਬਰ ਮੋਹਨ ਸਿੰਘ ਲੋਟੇ ਦੀ ਅਗਵਾਈ ਅਤੇ ਮਾਰਗਦਰਸ਼ਨ ਹੇਠ ਆਯੋਜਿਤ ਕੀਤਾ ਗਿਆ। ਇਸ ਮੌਕੇ ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਨੂੰ ਗਣਤੰਤਰ ਦਿਵਸ ਦੀ ਮਹੱਤਤਾ, ਭਾਰਤੀ ਸੰਵਿਧਾਨ ਅਤੇ ਸਾਡੇ ਅਧਿਕਾਰਾਂ ਤੇ ਕਰਤਵਿਆਂ ਬਾਰੇ ਸਮਝਾਇਆ ਗਿਆ। ਅਧਿਆਪਕਾਂ ਵੱਲੋਂ ਬੱਚਿਆਂ ਨੂੰ ਦੇਸ਼ ਨਾਲ ਪਿਆਰ, ਅਨੁਸ਼ਾਸਨ ਅਤੇ ਏਕਤਾ ਦਾ ਸੰਦੇਸ਼ ਦਿੱਤਾ ਗਿਆ। ਸਕੂਲ ਪ੍ਰਿੰਸੀਪਲ ਉਮਾ ਪਨੇਸਰ ਨੇ ਬੱਚਿਆਂ ਨੂੰ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ ਅਤੇ ਪ੍ਰਾਇਮਰੀ ਵਿੰਗ ਦੇ ਸਟਾਫ਼ ਦੀ ਸਹਿਯੋਗੀ ਭੂਮਿਕਾ ਦੀ ਸਰਾਹਨਾ ਕੀਤੀ। ---