ਰੈਸਟੋਰੈਂਟ ਕਾਰੋਬਾਰੀ ਨੂੰ ਵਿਦੇਸ਼ੀ ਨੰਬਰ ਤੋਂ ਮਿਲੀ ਜਾਨੋਂ ਮਾਰਨ ਦੀ ਧਮਕੀ; ਫਰੈਂਚਾਈਜ਼ੀ ਲੈਣ ਵਾਲੇ ਨੌਜਵਾਨ ਨੇ ਮੰਗੀ 5 ਲੱਖ ਦੀ ਫਿਰੌਤੀ
ਲੁਧਿਆਣਾ ਦੇ ਨਾਮਵਰ ਰੈਸਟੋਰੈਂਟ ਕਾਰੋਬਾਰੀ ਅਤੇ ਉਸਦੇ ਪੂਰੇ ਪਰਿਵਾਰ ਨੂੰ ਜਾਨੋ ਮਾਰਨ ਦੀ ਧਮਕੀ ਮਿਲਣ ਦਾ ਮਾਮਲਾ ਸਾਹਮਣੇ ਆ ਰਿਹਾ ਹੈ। ਕਾਰੋਬਾਰੀ ਨੇ ਥਾਣਾ ਸਰਾਭਾ ਨਗਰ ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਦੱਸਿਆ ਕਿ ਇਹ ਧਮਕੀ ਉਸ ਵਿਅਕਤੀ ਵੱਲੋਂ ਦਿੱਤੀ ਗਈ ਹੈ ਜਿਸ ਨੇ ਕੁਝ ਸਮਾਂ ਪਹਿਲੋਂ ਉਨ੍ਹਾਂ ਦੇ ਰੈਸਟੋਰੈਂਟ ਦੀ ਫਰੈਂਚਾਈਜੀ ਲਈ ਸੀ।
Publish Date: Sat, 28 Feb 2026 03:24 PM (IST)
Updated Date: Sat, 28 Feb 2026 03:25 PM (IST)

ਸੁਸ਼ੀਲ ਕੁਮਾਰ ਸ਼ਸ਼ੀ ,ਪੰਜਾਬੀ ਜਾਗਰਣ, ਲੁਧਿਆਣਾ - ਲੁਧਿਆਣਾ ਦੇ ਨਾਮਵਰ ਰੈਸਟੋਰੈਂਟ ਕਾਰੋਬਾਰੀ ਅਤੇ ਉਸਦੇ ਪੂਰੇ ਪਰਿਵਾਰ ਨੂੰ ਜਾਨੋ ਮਾਰਨ ਦੀ ਧਮਕੀ ਮਿਲਣ ਦਾ ਮਾਮਲਾ ਸਾਹਮਣੇ ਆ ਰਿਹਾ ਹੈ। ਕਾਰੋਬਾਰੀ ਨੇ ਥਾਣਾ ਸਰਾਭਾ ਨਗਰ ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਦੱਸਿਆ ਕਿ ਇਹ ਧਮਕੀ ਉਸ ਵਿਅਕਤੀ ਵੱਲੋਂ ਦਿੱਤੀ ਗਈ ਹੈ ਜਿਸ ਨੇ ਕੁਝ ਸਮਾਂ ਪਹਿਲੋਂ ਉਨ੍ਹਾਂ ਦੇ ਰੈਸਟੋਰੈਂਟ ਦੀ ਫਰੈਂਚਾਈਜੀ ਲਈ ਸੀ।
ਇਸ ਮਾਮਲੇ ਵਿੱਚ ਲੁਧਿਆਣਾ ਦੇ ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਬੀਆਰਐਸ ਨਗਰ ਆਈ ਬਲਾਕ ਦੇ ਰਹਿਣ ਵਾਲੇ ਰੈਸਟੋਰੈਂਟ ਕਾਰੋਬਾਰੀ ਗੁਰਪ੍ਰੀਤ ਸਿੰਘ ਦੀ ਸ਼ਿਕਾਇਤ ਤੇ ਕਰਤਾਰ ਨਗਰ ਛੇਹਰਟਾ ਰੋਡ ਅੰਮ੍ਰਿਤਸਰ ਦੇ ਰਹਿਣ ਵਾਲੇ ਸਿਮਰਨਜੀਤ ਸਿੰਘ ਅਤੇ ਅਣਪਛਾਤੇ ਵਿਅਕਤੀ ਦੇ ਖਿਲਾਫ ਕੇਸ ਦਰਜ ਕਰ ਲਿਆ ਹੈ। ਥਾਣਾ ਸਰਾਭਾ ਨਗਰ ਦੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਉਂਦਿਆਂ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਰਹਿਣ ਵਾਲੇ ਸਿਮਰਨਜੀਤ ਸਿੰਘ ਨੇ ਉਨ੍ਹਾਂ ਦੇ ਰੈਸਟੋਰੈਂਟ ਦੀ ਫਰੈਂਚਾਈਜੀ ਖਰੀਦ ਕੀਤੀ ਸੀ।
ਸ਼ਿਕਾਇਤ ਕਰਤਾ ਨੇ ਪੁਲਿਸ ਨੂੰ ਦੱਸਿਆ ਕਿ ਬੀਤੇ ਦਿਨੀ ਰਾਤ ਵੇਲੇ ਮੁਲਜਮ ਅਤੇ ਉਸ ਦੇ ਅਣਪਛਾਤੇ ਸਾਥੀ ਨੇ ਭਾਰਤੀ ਅਤੇ ਵਿਦੇਸ਼ੀ ਨੰਬਰਾ ਤੋ ਫੋਨ ਕਰਕੇ ਧਮਕੀਆਂ ਦੇਣੀਆਂ ਸ਼ੁਰੂ ਕੀਤੀਆਂ। ਸ਼ਿਕਾਇਤਕਰਤਾ ਦੇ ਮੁਤਾਬਕ ਮੁਲਜਮਾਂ ਨੇ ਉਸ ਕੋਲੋਂ 5 ਲੱਖ ਰੁਪਏ ਦੀ ਮੰਗ ਕੀਤੀ ਅਤੇ ਪੈਸੇ ਨਾ ਦੇਣ ਦੀ ਸੂਰਤ ਵਿੱਚ ਕਾਰੋਬਾਰੀ ਸਮੇਤ ਉਸਦੇ ਪੂਰੇ ਪਰਿਵਾਰ ਨੂੰ ਜਾਨੋ ਮਾਰਨ ਦੀ ਧਮਕੀ ਦਿੱਤੀ। ਸ਼ਿਕਾਇਤ ਕਰਤਾ ਨੇ ਪੁਲਿਸ ਨੂੰ ਦੱਸਿਆ ਕਿ ਉਨ੍ਹਾਂ ਦੇ ਪੂਰੇ ਪਰਿਵਾਰ ਨੂੰ ਮੁਲਜਮ ਕੋਲੋਂ ਖਤਰਾ ਹੈ। ਉਧਰੋਂ ਇਸ ਮਾਮਲੇ ਵਿੱਚ ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਰੈਸਟੋਰੈਂਟ ਕਾਰੋਬਾਰੀ ਗੁਰਪ੍ਰੀਤ ਸਿੰਘ ਦੀ ਸ਼ਿਕਾਇਤ ਤੇ ਸਿਮਰਨਜੀਤ ਸਿੰਘ ਅਤੇ ਅਣਪਛਾਤੇ ਵਿਅਕਤੀ ਦੇ ਖਿਲਾਫ ਮੁਕਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।