ਪੱਤਰ ਪ੍ਰਰੇਰਕ, ਲੁਧਿਆਣਾ : ਰੈਵੇਨਿਉ ਚੌਕੀਦਾਰ ਸੁਸਾਇਟੀ ਨੇ ਤਨਖ਼ਾਹ ਦੇ ਮੁੱਦੇ 'ਤੇ ਤਹਿਸੀਲਦਾਰ ਪੱਛਮੀ ਦੇ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ। ਪ੍ਰਧਾਨ ਜਸਵਿੰਦਰ ਸਿੰਘ ਝਾਂਡੇ ਨੇ ਦੱਸਿਆ ਕਿ ਮਹਿੰਗਾਈ ਦੇ ਇਸ ਯੁੱਗ 'ਚ ਉਨ੍ਹਾਂ ਦੀ ਤਨਖ਼ਾਹ ਤਾਂ ਪਹਿਲਾਂ ਹੀ ਨਾ-ਮਾਤਰ ਹੈ। ਉਹ ਤਾਂ ਆਪਣੇ ਘਰ ਦਾ ਗੁਜ਼ਾਰਾ ਬੜੀ ਮੁਸ਼ਕਲ ਨਾਲ ਕਰ ਰਹੇ ਹਨ। ਉਨ੍ਹਾਂ ਨੂੰ ਕਦੇ ਵੀ ਸਮੇਂ ਸਿਰ ਤਨਖ਼ਾਹ ਨਹੀਂ ਮਿਲਦੀ, ਜਿਸ ਨਾਲ ਉਨ੍ਹਾਂ ਦੀਆਂ ਮੁਸ਼ਕਲਾਂ ਹੋਰ ਵੀ ਵੱਧ ਗਈਆਂ ਹਨ। ਇਸ ਲਈ ਉਨ੍ਹਾਂ ਦੀ ਤਨਖ਼ਾਹ ਹਰ ਮਹੀਨੇ ਦੀ ਪਹਿਲੀ ਤਰੀਕ ਨੂੰ ਖਾਤੇ 'ਚ ਪਾਈ ਜਾਵੇ ਤਾਂ ਕਿ ਉਹ ਘਰ ਦੀ ਰੋਜ਼ੀ-ਰੋਟੀ ਚਲਾ ਸਕਣ। ਤਹਿਸੀਲਦਾਰ ਨੇ ਸੁਸਾਇਟੀ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਇਸ ਮੰਗ 'ਤੇ ਜ਼ਰੂਰ ਵਿਚਾਰ ਕਰਦਿਆਂ ਕਿਹਾ ਕਿ ਇਸ ਦਾ ਨਿਪਟਾਰਾ ਜਲਦ ਕੀਤਾ ਜਾਵੇਗਾ। ਇਸ ਮੌਕੇ ਬਖਸ਼ੀਸ਼ ਸਿੰਘ, ਗੁਰਸੇਵਕ ਸਿੰਘ, ਰਹਿਮਦੀਨ ਮੁਹੰਮਦ, ਜਸਪਾਲ ਸਿੰਘ, ਦਰਸ਼ਨ ਸਿੰਘ, ਹਰੀ ਸਿੰਘ, ਸੇਵਾ ਸਿੰਘ, ਕਰਤਾਰ ਸਿੰਘ, ਗੁਰਸੇਵਕ ਸਿੰਘ ਤੇ ਮਲਕੀਤ ਸਿੰਘ ਆਦਿ ਹਾਜ਼ਰ ਸਨ।