ਮਹਿੰਗਾਈ ਵਿਰੁੱਧ 18 ਨੂੰ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ
ਆਰਐਮਪੀਆਈ ਪਾਰਟੀ ਵੱਲੋਂ ਮਹਿੰਗਾਈ ਵਿਰੁੱਧ 18 ਮਈ ਨੂੰ ਸਾਰੇ ਪੰਜਾਬ ਵਿੱਚ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ
Publish Date: Wed, 13 May 2026 06:39 PM (IST)
Updated Date: Thu, 14 May 2026 04:07 AM (IST)

- ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਨ ਨੂੰ ਸਮਰਪਿਤ ‘ਚਲੋ ਲੋਕਾਂ ਕੋਲ’ ਮੁਹਿੰਮ ਦੀ 19 ਮਈ ਨੂੰ ਹੋਵੇਗੀ ਸ਼ੁਰੂਆਤ --- ਪੁਨੀਤ ਬਾਵਾ, ਪੰਜਾਬੀ ਜਾਗਰਣ ਲੁਧਿਆਣਾ ਆਰਐਮਪੀਆਈ ਵੱਲੋਂ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਅਮਰੀਕਾ, ਇਜ਼ਰਾਈਲ ਤੇ ਇਰਾਨ ਦੀ ਜੰਗ ਦਾ ਬਹਾਨਾ ਬਣਾ ਕੇ ਤੇਲ, ਗੈਸ, ਖਾਦ ਪਦਾਰਥਾਂ ਸਮੇਤ ਬਾਕੀ ਵਸਤਾਂ ਦੀਆਂ ਕੀਮਤਾਂ ਵਿੱਚ ਕੀਤੇ ਜਾ ਰਹੇ ਵਾਧੇ ਨੂੰ ਰੋਕਣ ਲਈ 18 ਮਈ ਨੂੰ ਪੰਜਾਬ ਵਿੱਚ ਦਰਜ਼ਨਾਂ ਥਾਵਾ ਤੇ ਵਿਰੋਧ ਪ੍ਰਦਰਸ਼ਨ ਕੀਤੇ ਜਾਣਗੇ। ਇਹ ਫੈਸਲਾ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐਮਪੀਆਈ) ਦੀ ਜ਼ਿਲ੍ਹਾ ਕਮੇਟੀ ਲੁਧਿਆਣਾ ਦੀ ਅੱਜ ਪਾਰਟੀ ਦੇ ਜ਼ਿਲ੍ਹਾ ਦਫ਼ਤਰ ਲੁਧਿਆਣਾ ਵਿਖੇ ਕਾਮਰੇਡ ਰਘਵੀਰ ਸਿੰਘ ਬੈਨੀਪਾਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਸੂਬਾ ਕੈਸ਼ੀਅਰ ਪ੍ਰੋ. ਜੈਪਾਲ ਸਿੰਘ ਨੇ ਆਖਿਆ ਕਿ ਉਨ੍ਹਾਂ ਕਿਹਾ ਕਿ ਇਸ ਦੀ ਤਿਆਰੀ ਲਈ ਲੋਕਾ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਹਿੰਗਾਈ ਦੀ ਇਸ ਮਾਰ ਤੋਂ ਬਚਣ ਲਈ ਕਾਰਪੋਰੇਟ ਪੱਖੀ ਭਾਜਪਾ ਦੇ ਵਿਰੋਧ ਵਿੱਚ ਸੜਕਾਂ ਉੱਤੇ ਸੰਘਰਸ਼ ਤੇਜ਼ ਕੀਤਾ ਜਾਵੇਗਾ। ਜ਼ਿਲ੍ਹਾ ਪ੍ਰਧਾਨ ਰਘਵੀਰ ਸਿੰਘ ਬੈਨੀਪਾਲ ਅਤੇ ਸਕੱਤਰ ਜਗਤਾਰ ਸਿੰਘ ਚਕੋਹੀ ਨੇ ਆਖਿਆ ਕਿ ਸੂਬੇ ਦੀ ਮਾਨ ਸਰਕਾਰ ਤੇ ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਲੋਕਾਂ ਨੂੰ ਜਾਣੂੰ ਕਰਵਾਉਣ ਲਈ 19 ਮਈ ਤੋ 28 ਮਈ ਤੱਕ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਨ ਨੂੰ ਸਮਰਪਿਤ ਜਨ-ਸੰਪਰਕ ਮੁਹਿੰਮ “ਚੱਲੋ ਲੋਕਾ ਕੋਲ” ਸ਼ੁਰੂ ਕੀਤੀ ਜਾਵੇਗੀ। ਜਿਸ ਤਹਿਤ ਜ਼ਿਲ੍ਹੇ ਦੇ ਪਿੰਡਾਂ, ਸ਼ਹਿਰਾਂ, ਗਲੀ, ਮੁਹੱਲਿਆਂ ਤੱਕ ਪਹੁੰਚ ਕਰਕੇ ਲੋਕ ਵਿਰੋਧੀ ਨੀਤੀਆਂ ਦਾ ਟਾਕਰਾ ਕੀਤਾ ਜਾਵੇਗਾ। ਮੀਟਿੰਗ ਵਿੱਚ ਪਿਛਲੇ ਸਮੇਂ ਵਿੱਚ ਵਿਛੜੇ ਸਾਥੀਆਂ ਪ੍ਰੋ. ਮਾਲਵਿੰਦਰ ਜੀਤ ਸਿੰਘ ਵੜੈਚ, ਕੁਲਵੰਤ ਕੌਰ ਕਲਸੀ, ਸਾਬਕਾ ਸਰਪੰਚ ਸੁਰਜੀਤ ਸਿੰਘ ਗੋਰਸੀਆ ਖਾਨ ਮੁਹੰਮਦ ਨੂੰ ਸ਼ੋਕ-ਮਤਾ ਪਾਸ ਕਰਕੇ ਸ਼ਰਧਾਂਜਲੀ ਵੀ ਭੇਟ ਕੀਤੀ ਗਈ। ਅੱਜ ਦੀ ਮੀਟਿੰਗ ਵਿੱਚ ਹੋਰਨਾਂ ਤੋ ਇਲਾਵਾ ਪਰਮਜੀਤ ਸਿੰਘ ਰੇਲਵੇ, ਜਗਦੀਸ਼ ਚੰਦ, ਬਲਰਾਜ ਸਿੰਘ ਕੋਟਉਮਰਾ, ਹਰਨੇਕ ਸਿੰਘ ਗੁੱਜਰਵਾਲ, ਗੁਰਦੀਪ ਸਿੰਘ ਕਲਸੀ, ਚਮਨ ਲਾਲ, ਅਮਰਜੀਤ ਸਿੰਘ ਸਹਿਜਾਦ, ਤਹਿਸੀਲਦਾਰ ਯਾਦਵ, ਬਲਰਾਮ ਸਿੰਘ ਆਦਿ ਹਾਜ਼ਰ ਸਨ।