- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਕ ਮੋਟਰਸਾਈਕਲ ਸਵਾਰ ਨੇ ਦੇਰ ਰਾਤ ਨਾਕਾਬੰਦੀ ਦੌਰਾਨ ਡਿਊਟੀ ਦੇ ਰਹੇ ਪੁਲਿਸ ਮੁਲਾਜ਼ਮ ਨੂੰ ਟੱਕਰ ਮਾਰ ਦਿੱਤੀ, ਜਿਸ 'ਚ ਇਕ ਪੁਲਿਸ ਮੁਲਾਜ਼ਮ ਤੇ ਮੋਟਰਸਾਈਕਲ ਸਵਾਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਦੀ ਪਛਾਣ ਸਦਰ ਪੁਲਿਸ ਮੁਲਾਜ਼ਮ ਤਰਵਿੰਦਰ ਬੇਦੀ ਵਾਸੀ ਲਲਹੇੜੀ ਰੋਡ ਤੇ ਮੋਟਰਸਾਈਕਲ ਸਵਾਰ ਜਸਪ੍ਰਰੀਤ ਸਿੰਘ ਵਾਸੀ ਚੀਮਾ ਚੌਕ ਵਜੋਂ ਹੋਈ ਹੈ।ਦੋਵਾਂ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ ਜਿੱਥੇ ਦੋਵਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਸਦਰ ਪੁਲਿਸ ਨੇ ਲਲਹੇੜੀ ਰੋਡ 'ਤੇ ਨਾਕਾ ਲਾਇਆ ਹੋਇਆ ਸੀ, ਜਿੱਥੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਚੰਡੀਗੜ੍ਹ ਵੱਲੋਂ ਆ ਰਹੇ ਇਕ ਬਾਈਕ ਸਵਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਪਰ ਬਾਈਕ ਸਵਾਰ ਦੀ ਰਫਤਾਰ ਤੇਜ਼ ਹੋਣ ਕਾਰਨ ਉਹ ਬਾਈਕ ਨੂੰ ਨਾ ਰੋਕ ਸਕਿਆ ਤੇ ਨਾਕੇ 'ਤੇ ਤਾਇਨਾਤ ਪੁਲਿਸ ਮੁਲਾਜ਼ਮ ਤਰਵਿੰਦਰ ਬੇਦੀ ਨਾਲ ਟਕਰਾ ਗਿਆ, ਜਿਸ ਕਾਰਨ ਤਰਵਿੰਦਰ ਬੇਦੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਜਦਕਿ ਬਾਈਕ ਸਵਾਰ ਵੀ ਗੰਭੀਰ ਜ਼ਖਮੀ ਹੋ ਗਿਆ। ਐੱਸਐੱਚਓ ਸਦਰ ਨੇ ਦੱਸਿਆ ਦੋਵਾਂ ਦੀ ਹਾਲਤ ਗੰਭੀਰ ਹੈ। ਜਾਂਚ ਉਪਰੰਤ ਅਗਲੀ ਕਾਰਵਾਈ ਕੀਤੀ ਜਾਵੇਗੀ।

ਕੁਲਵਿੰਦਰ ਸਿੰਘ ਰਾਏ, ਖੰਨਾ : ਇਕ ਮੋਟਰਸਾਈਕਲ ਸਵਾਰ ਨੇ ਦੇਰ ਰਾਤ ਨਾਕਾਬੰਦੀ ਦੌਰਾਨ ਡਿਊਟੀ ਦੇ ਰਹੇ ਪੁਲਿਸ ਮੁਲਾਜ਼ਮ ਨੂੰ ਟੱਕਰ ਮਾਰ ਦਿੱਤੀ, ਜਿਸ 'ਚ ਇਕ ਪੁਲਿਸ ਮੁਲਾਜ਼ਮ ਤੇ ਮੋਟਰਸਾਈਕਲ ਸਵਾਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਦੀ ਪਛਾਣ ਸਦਰ ਪੁਲਿਸ ਮੁਲਾਜ਼ਮ ਤਰਵਿੰਦਰ ਬੇਦੀ ਵਾਸੀ ਲਲਹੇੜੀ ਰੋਡ ਤੇ ਮੋਟਰਸਾਈਕਲ ਸਵਾਰ ਜਸਪ੍ਰਰੀਤ ਸਿੰਘ ਵਾਸੀ ਚੀਮਾ ਚੌਕ ਵਜੋਂ ਹੋਈ ਹੈ।ਦੋਵਾਂ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ ਜਿੱਥੇ ਦੋਵਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ।
ਜਾਣਕਾਰੀ ਮੁਤਾਬਕ ਸਦਰ ਪੁਲਿਸ ਨੇ ਲਲਹੇੜੀ ਰੋਡ 'ਤੇ ਨਾਕਾ ਲਾਇਆ ਹੋਇਆ ਸੀ, ਜਿੱਥੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਚੰਡੀਗੜ੍ਹ ਵੱਲੋਂ ਆ ਰਹੇ ਇਕ ਬਾਈਕ ਸਵਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਪਰ ਬਾਈਕ ਸਵਾਰ ਦੀ ਰਫਤਾਰ ਤੇਜ਼ ਹੋਣ ਕਾਰਨ ਉਹ ਬਾਈਕ ਨੂੰ ਨਾ ਰੋਕ ਸਕਿਆ ਤੇ ਨਾਕੇ 'ਤੇ ਤਾਇਨਾਤ ਪੁਲਿਸ ਮੁਲਾਜ਼ਮ ਤਰਵਿੰਦਰ ਬੇਦੀ ਨਾਲ ਟਕਰਾ ਗਿਆ, ਜਿਸ ਕਾਰਨ ਤਰਵਿੰਦਰ ਬੇਦੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਜਦਕਿ ਬਾਈਕ ਸਵਾਰ ਵੀ ਗੰਭੀਰ ਜ਼ਖਮੀ ਹੋ ਗਿਆ। ਐੱਸਐੱਚਓ ਸਦਰ ਨੇ ਦੱਸਿਆ ਦੋਵਾਂ ਦੀ ਹਾਲਤ ਗੰਭੀਰ ਹੈ। ਜਾਂਚ ਉਪਰੰਤ ਅਗਲੀ ਕਾਰਵਾਈ ਕੀਤੀ ਜਾਵੇਗੀ।