ਰਘਵੀਰ ਸਿੰਘ ਜੱਗਾ, ਰਾਏਕੋਟ : ਸਥਾਨਕ ਸ਼ਹਿਰ ਤੋਂ ਪਿੰਡ ਲੋਹਗੜ੍ਹ ਤਕ ਬਣਨ ਜਾ ਰਹੀ ਸੜਕ ਦਾ ਸੋਮਵਾਰ ਐੱਮਪੀ ਡਾ. ਅਮਰ ਸਿੰਘ ਦੇ ਸਪੁੱਤਰ ਯੂਥ ਆਗੂ ਕਾਮਿਲ ਬੋਪਾਰਾਏ ਵੱਲੋਂ ਪਿੰਡ ਜੌਹਲਾਂ ਵਿਖੇ ਕੰਮ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਾਮਿਲ ਬੋਪਾਰਾਏ ਨੇ ਕਿਹਾ ਕਿ ਹਲਕਾ ਰਾਏਕੋਟ ਦੇ ਪਿੰਡਾਂ ਨੂੰ ਜੋੜਦੀਆਂ 93 ਲਿੰਕ ਸੜਕਾਂ ਡਾ. ਅਮਰ ਸਿੰਘ ਦੇ ਯਤਨਾਂ ਸਦਕਾ ਪਾਸ ਕਰਵਾਈਆਂ ਗਈਆਂ ਸਨ, ਜਿਨ੍ਹਾਂ 'ਚੋ 55 ਸੜਕਾਂ ਬਣ ਕੇ ਤਿਆਰ ਹੋ ਚੁੱਕੀਆਂ ਹਨ ਅਤੇ ਜੋ ਰਹਿੰਦੀਆਂ ਹਨ, ਉਨ੍ਹਾਂ ਦਾ ਕੰਮ ਵੀ ਜਲਦੀ ਪੂਰਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਹਲਕਾ ਰਾਏਕੋਟ ਨੂੰ ਇੱਕ ਨਮੂਨੇ ਦਾ ਹਲਕਾ ਬਣਾਉਣ ਲਈ ਐੱਮਪੀ ਡਾ. ਅਮਰ ਸਿੰਘ ਵੱਲੋਂ ਸਿਰਤੋੜ ਯਤਨ ਕੀਤੇ ਜਾ ਰਹੇ ਹਨ, ਉਨ੍ਹਾਂ ਦੱਸਿਆ ਕਿ ਰਾਏਕੋਟ ਨੂੰ ਰੇਲਵੇ ਨਾਲ ਜੋੜਨ ਕੇਂਦਰੀ ਮੰਤਰੀ ਨੂੰ ਵੀ ਮਿਲ ਮੰਗ ਪੱਤਰ ਦੇ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ 'ਚ ਜਿਹੜੇ ਵੀ ਵਿਕਾਸ ਕਾਰਜਾਂ ਦੇ ਕੰਮ ਅਧੂਰੇ ਪਏ ਹਨ ਉਨ੍ਹਾਂ ਨੂੰ ਵੀ ਜਲਦੀ ਨੇਪਰੇ ਚਾੜਿ੍ਹਆ ਜਾਵੇਗਾ। ਇਸ ਮੌਕੇ ਬਣਨ ਵਾਲੀ ਸੜਕ ਦੀ ਜਾਣਕਾਰੀ ਦਿੰਦੇ ਹੋਏ ਐੱਸਡੀਓ ਜਤਿਨ ਕੁਮਾਰ ਨੇ ਦੱਸਿਆ ਕਿ ਇਸ ਸੜਕ ਦੀ ਲੰਬਾਈ 11.22 ਕਿਲੋਮੀਟਰ ਹੈ, ਜੋ ਕਰੀਬ 1.23 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਵੇਗੀ। ਇਸ ਮੌਕੇ ਸੰਦੀਪ ਸਿੰਘ ਸਿੱਧੂ, ਸਰਪੰਚ ਸੁਖਪਾਲ ਸਿੰਘ ਗੋਂਦਵਾਲ, ਚੇਅਰਮੈਨ ਸੋਹਣ ਸਿੰਘ ਬੁਰਜ, ਬਲਜੀਤ ਸਿੰਘ ਹਲਵਾਰਾ, ਅਮਨਦੀਪ ਸਿੰਘ ਸਿੱਧੂ, ਕੇਵਲ ਸਿੰਘ, ਸੁਰਜੀਤ ਸਿੰਘ, ਕੁਲਵੰਤ ਸਿੰਘ, ਗਿਆਨ ਸਿੰਘ, ਹਰਭਜਨ ਸਿੰਘ, ਹਰਦੇਵ ਸਿੰਘ, ਅਮਨਿੰਦਰ ਸਿੰਘ, ਸੁਖਵੰਤ ਸਿੰਘ, ਗੁਰਵਿੰਦਰ ਸਿੰਘ ਆੜਤੀਆ, ਸ਼ਿੰਗਾਰਾ ਸਿੰਘ, ਬਿੰਦਰ ਸਿੰਘ, ਬੂਟਾ ਸਿੰਘ, ਸਤਨਾਮ ਸਿੰਘ, ਬੱਬਲਜੀਤ ਸਿੰਘ, ਚਮਕੌਰ ਸਿੰਘ ਆਦਿ ਹਾਜ਼ਰ ਸਨ।