ਸੁਖਦੇਵ ਸਿੰਘ, ਲੁਧਿਆਣਾ

ਸਪਰਿੰਗ ਡੇਲ ਪਬਲਿਕ ਸਕੂਲ ਦੇ ਬੱਚਿਆਂ ਨੇ ਟ੍ਰੈਫਿਕ ਪੁਲਿਸ ਕਮਿਸ਼ਨਰੇਟ ਲੁਧਿਆਣਾ ਵਲੋਂ 32ਵੇਂ ਰਾਸ਼ਟਰੀ ਸੜਕ ਸੁਰੱਖਿਆ ਮਾਹ ਵਿੱਚ ਸ਼ਮੂਲੀਅਤ ਕਰਕੇ ਸੜਕ ਸੁਰੱਖਿਆ ਨਿਯਮਾਂ ਬਾਰੇ ਭਰਪੂਰ ਜਾਣਕਾਰੀ ਹਾਸਲ ਕੀਤੀ। ਇਸ ਦੌਰਾਨ ਪੀਏਯੂ ਵਿਖੇਂ ਸੜਕ ਸੁਰੱਖਿਆ ਨਿਯਮਾਂ ਸੰਬੰਧੀ ਇੱਕ ਰੈਲੀ ਦਾ ਆਗਾਜ਼ ਕੀਤਾ ਗਿਆ।

ਇਸ ਰੈਲੀ ਨੂੰ ਹਰੀ ਝੰਡੀ ਦਿੰਦਿਆਂ ਮਮਤਾ ਆਸ਼ੂ ਕੌਂਸਲਰ, ਵਿਧਾਇਕ ਸੁਰਿੰਦਰ ਡਾਵਰ, ਸੰਜੇ ਤਲਵਾੜ, ਮੇਅਰ ਬਲਕਾਰ ਸਿੰਘ ਸੰਧੂ, ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ, ਕਮਿਸ਼ਨਰ ਆਫ ਪੁਲਿਸ ਰਾਕੇਸ਼ ਅਗਰਵਾਲ, ਡੀਸੀਪੀ ਪ੍ਰਗਿਆ ਜੈਨ ਅਤੇ ਏਸੀਪੀ ਟ੍ਰੈਫਿਕ ਗੁਰਦੇਵ ਸਿੰਘ ਵਾਲੀਆ ਅਤੇ ਹੋਰ ਬਹੁਤ ਸਾਰੀਆਂ ਉੱਘੀਆਂ ਸ਼ਖ਼ਸੀਅਤਾਂ ਨੇ ਪਹਿਲਕਦਮੀ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ। ਇਸ ਦੌਰਾਨ ਸਾਰੀਆਂ ਉੱਘੀਆਂ ਸ਼ਖ਼ਸੀਅਤਾਂ ਅਤੇ ਰੈਲੀ ਵਿੱਚ ਸ਼ਮੂਲੀਅਤ ਕਰੇ ਰਹੇ ਬੱਚਿਆਾਂ ਨੇ ਹਮੇਸ਼ਾ ਟ੍ਰੈਫਿਕ ਨਿਯਮਾਂ ਦੀ ਤਨ ਮਨ ਨਾਲ਼ ਪਾਲਣਾ ਕਰਨ ਦੀ ਸਹੁੰ ਵੀ ਚੁੱਕੀ। ਰੈਲੀ ਵਿੱਚ ਮੌਜੂਦ ਸਾਰੇ ਬੱਚਿਆਂ ਨੂੰ ਟ੍ਰੈਫਿਕ ਲਾਇਟਾਂ ਦੀ ਪਾਲਣਾ ਕਰਨ, ਹੈਲੱਮਟ ਦੀ ਵਰਤੋਂ ਕਰਨ ਅਤੇ ਸੜਕ 'ਤੇ ਵਾਹਨ ਚਲਾਉਂਦੇ ਸਮੇਂ ਪੂਰੀ ਸਾਵਧਾਨੀ ਵਰਤਣ ਲਈ ਜ਼ਰੂਰੀ ਹਦਾਇਤਾਂ ਦਿੱਤੀਆਂ। ਸਕੂਲ ਮੈਨੇਜਿੰਗ ਡਾਇਰੈਕਟਰ ਅਵਿਨਾਸ਼ ਕੌਰ ਵਾਲੀਆ ਨੇ ਸਾਰੇ ਬੱਚਿਆਂ ਨੂੰ ਸੜਕ ਸੁਰੱਖਿਆ ਨਿਯਮਾਂ ਦੀ ਪਾਲਣ ਕਰਨ ਲਈ ਪ੍ਰਰੇਰਿਆ। ਇਸ ਦੇ ਨਾਲ਼ ਹੀ ਡਾਇਰੈਕਟਰਜ਼ ਮਨਦੀਪ ਸਿੰਘ ਵਾਲੀਆ , ਕਮਲਪ੍ਰਰੀਤ ਕੌਰ ਅਤੇ ਪਿ੍ਰੰਸੀਪਲ ਅਨਿਲ ਕੁਮਾਰ ਸ਼ਰਮਾ ਨੇ ਵੀ ਟ੍ਰੈਫਿਕ ਪੁਲਿਸ ਵਲੋਂ ਦਿੱਤੀਆਂ ਗਈਆਂ ਲਾਹੇਵੰਦ ਹਦਾਇਤਾਂ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਅਪਨਾਉਣ ਲਈ ਪ੍ਰਰੇਰਿਤ ਕੀਤਾ।