ਸੁਖਦੇਵ ਸਿੰਘ, ਲੁਧਿਆਣਾ

ਸਰਕਾਰੀ ਕਾਲਜ ਲੜਕੀਆਂ ਦੇ ਵੁਮੈਨ ਫੋਰਮ ਵੱਲੋਂ ਸੜਕ ਸੁਰੱਖਿਆ ਨਿਯਮਾਂ 'ਤੇ ਭਾਸ਼ਣ ਕਰਵਾਇਆ ਗਿਆ ਜਿਸ 'ਚ ਹਿਮਾਂਸ਼ੀ ਅਰੌੜਾ ਚਿਲਡਰਨ ਪਾਰਕ ਬੁਲਾਰੇ ਵਜੋਂ ਸ਼ਾਮਲ ਹੋਏ। ਕਾਲਜ ਦੇ ਪਿ੍ਰੰਸੀਪਲ ਡਾ. ਮੰਜੂ ਸਾਹਨੀ ਨੇ ਉਨ੍ਹਾਂ ਦਾ ਸਵਾਗਤ ਕੀਤਾ। ਹਿਮਾਂਸ਼ੀ ਅਰੋੜਾ ਨੇ ਵਿਦਿਆਰਥਣਾਂ ਨੂੰ ਸੜਕ ਸੁਰੱਖਿਆ ਸਬੰਧੀ ਵੱਖ-ਵੱਖ ਢੰਗਾਂ ਤੋਂ ਜਾਣੂ ਕਰਵਾਇਆ ਤੇ ਟ੍ਰੈਫਿਕ ਸਿਗਨਲ ਦੀ ਮਹੱਤਤਾ ਬਾਰੇ ਵਿਦਿਆਰਥਣਾਂ ਨੂੰ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਹਰ ਵਿਅਕਤੀ ਨੂੰ ਇਸ ਪ੍ਰਤੀ ਸੁਚੇਤ ਰਹਿਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਕਿਵੇਂ ਆਪਣੀ ਤੇ ਹੋਰਾਂ ਦੀ ਜਾਨ ਹਾਦਸਿਆਂ ਤੋਂ ਬਚਾਈ ਜਾ ਸਕਦੀ ਹੈ। ਵਿਦਿਆਰਥਣਾਂ ਨੇ ਇਸ ਮੌਕੇ ਆਪਣੇ ਮਨ 'ਚ ਪੈਦਾ ਹੋਏ ਸਵਾਲਾਂ ਦਾ ਜਵਾਬ ਹਿਮਾਂਸ਼ੀ ਤੋਂ ਲਿਆ। ਕਾਲਜ ਦੇ ਪਿ੍ਰੰਸੀਪਲ ਨੇ ਆਖਿਆ ਕਿ ਵੂਮੈਨ ਫੋਰਮ ਵੱਲੋਂ ਕਰਵਾਇਆ ਇਹ ਯਤਨ ਸ਼ਲਾਘਾਯੋਗ ਹੈ। ਉਨ੍ਹਾਂ ਵਿਦਿਆਰਥਣਾਂ ਨੂੰ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਲਈ ਕਿਹਾ।