ਕਾਂਗਰਸ ਪਾਰਟੀ ਹਲਕਾ ਆਤਮ ਨਗਰ ਦਾ ਰੋਹਿਤ ਸੀਨੀਅਰ ਮੀਤ ਪ੍ਰਧਾਨ ਨਿਯੁਕਤ
ਕਾਂਗਰਸ ਪਾਰਟੀ ਹਲਕਾ ਆਤਮ ਨਗਰ ਦਾ ਰੋਹਿਤ ਸੀਨੀਅਰ ਮੀਤ ਪ੍ਰਧਾਨ ਨਿਯੁਕਤ
Publish Date: Tue, 31 Mar 2026 06:06 PM (IST)
Updated Date: Tue, 31 Mar 2026 06:10 PM (IST)

ਪੁਨੀਤ ਬਾਵਾ, ਪੰਜਾਬੀ ਜਾਗਣ ਲੁਧਿਆਣਾ ਵਿਧਾਨ ਸਭਾ ਹਲਕਾ ਆਤਮ ਨਗਰ ਦਾ ਮਿਹਨਤੀ ਆਗੂ ਰੋਹਿਤ ਨੂੰ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਰੋਹਿਤ ਨੂੰ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਵਧਾਈ ਦਿੰਦਿਆਂ ਪਾਰਟੀ ਦਾ ਸਿਰੋਪਾਓ ਭੇਟ ਕਰ ਕੇ ਸਨਮਾਨਿਤ ਕੀਤਾ। ਬੈਂਸ ਨੇ ਕਿਹਾ ਕਿ ਪਾਰਟੀ ਵਿਚ ਹਮੇਸ਼ਾ ਮਿਹਨਤੀ ਅਤੇ ਵਫ਼ਾਦਾਰ ਵਰਕਰਾਂ ਦਾ ਸਤਿਕਾਰ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਰੋਹਿਤ ਦੀ ਨਿਯੁਕਤੀ ਨਾਲ ਹਲਕਾ ਆਤਮ ਨਗਰ ਵਿਚ ਕਾਂਗਰਸ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਬਲ ਮਿਲੇਗਾ। ਉਨ੍ਹਾਂ ਰੋਹਿਤ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਅਪੀਲ ਕੀਤੀ ਕਿ ਉਹ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਪਾਰਟੀ ਦੀ ਮਜ਼ਬੂਤੀ ਲਈ ਤਕੜੇ ਹੋ ਕੇ ਕੰਮ ਕਰਨ। ਨਵ-ਨਿਯੁਕਤ ਸੀਨੀਅਰ ਮੀਤ ਪ੍ਰਧਾਨ ਰੋਹਿਤ ਨੇ ਪਾਰਟੀ ਹਾਈਕਮਾਂਡ ਅਤੇ ਸਿਮਰਜੀਤ ਸਿੰਘ ਬੈਂਸ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਪਾਰਟੀ ਦੇ ਅਕਸ ਨੂੰ ਹੋਰ ਉੱਚਾ ਚੁੱਕਣ ਲਈ ਦਿਨ-ਰਾਤ ਮਿਹਨਤ ਕਰਨਗੇ। ਇਸ ਮੌਕੇ ਪਾਰਟੀ ਦੇ ਹੋਰ ਵੀ ਕਈ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ, ਜਿਨ੍ਹਾਂ ਨੇ ਰੋਹਿਤ ਨੂੰ ਨਵੀਂ ਜ਼ਿੰਮੇਵਾਰੀ ਮਿਲਣ ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਬਲਾਕ ਪ੍ਰਧਾਨ ਟੋਨੀ ਅਰੋੜਾ, ਦਲਜੀਤ ਸੈਗਲ ਬੰਟੀ ਆਦੀ ਹਾਜ਼ਰ ਰਹੇ।