ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨਾਲ ਮਨਾਈ ਲੋਹੜੀ
ਰੋਟਰੈਕਟ ਕਲੱਬ ਦੇ ਮੈਂਬਰਾਂ ਨੇ ਤੇਰੀ ਓਟ ਦਿਵਯਾਂਗ ਸੰਸਥਾ ਵਿਖੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨਾਲ ਮਨਾਈ ਲੋਹੜੀ
Publish Date: Tue, 13 Jan 2026 09:41 PM (IST)
Updated Date: Wed, 14 Jan 2026 04:15 AM (IST)

ਐੱਨਜੀਓ ਦੇ ਬੱਚਿਆਂ ਨੂੰ ਵੱਖ-ਵੱਖ ਮਠਿਆਈਆਂ, ਪੌਪਕੌਰਨ ਤੇ ਹੋਰ ਖਾਣ-ਪੀਣ ਦੀਆਂ ਚੀਜ਼ਾਂ ਵੰਡੀਆਂ ਸਟਾਫ ਪ੍ਰਤੀਨਿਧ, ਪੰਜਾਬੀ ਜਾਗਰਣ ਲੁਧਿਆਣਾ ਰੋਟਰੈਕਟ ਕਲੱਬ ਦੇ ਮੈਂਬਰਾਂ ਨੇ ਅੱਜ ਤੇਰੀ ਓਟ ਦਿਵਯਾਂਗ ਸੰਸਥਾ ਦਾ ਦੌਰਾ ਕੀਤਾ ਅਤੇ ਗੈਰ ਸਰਕਾਰੀ ਸੰਗਠਨ ਦੇ ਸਰੀਰਕ ਤੌਰ ਤੇ ਅਪਾਹਜ ਬੱਚਿਆਂ(ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ) ਨਾਲ ਲੋਹੜੀ ਦਾ ਤਿਉਹਾਰ ਮਨਾਇਆ। ਵਿਦਿਆਰਥੀਆਂ ਨੇ ਆਪਣੀ ਜੇਬ ਚੋਂ ਪੈਸੇ ਇਕੱਠੇ ਕੀਤੇ ਅਤੇ ਐੱਨਜੀਓ ਦੇ ਬੱਚਿਆਂ ਲਈ ਵੱਖ-ਵੱਖ ਮਠਿਆਈਆਂ, ਪੌਪਕੌਰਨ ਅਤੇ ਹੋਰ ਖਾਣ-ਪੀਣ ਦੀਆਂ ਚੀਜ਼ਾਂ ਦਿੱਤੀਆਂ। ਵਿਦਿਆਰਥੀਆਂ ਨੇ ਲੋਹੜੀ ਦੀ ਅੱਗ ਬਾਲੀ, ਇਨ੍ਹਾਂ ਬੱਚਿਆਂ ਨਾਲ ਡਾਂਸ ਕੀਤਾ ਅਤੇ ਉਨ੍ਹਾਂ ਦੇ ਮਾਸੂਮ ਚਿਹਰਿਆਂ ਤੇ ਮੁਸਕਰਾਹਟ ਦੇਖ ਕੇ ਬਹੁਤ ਖੁਸ਼ ਹੋਏ। ਅੱਗ ਨੇ ਉਨ੍ਹਾਂ ਨੂੰ ਨਾ ਸਿਰਫ਼ ਬਾਹਰੀ ਨਿੱਘ ਦਿੱਤਾ ਹੈ, ਸਗੋਂ ਉਨ੍ਹਾਂ ਦੇ ਦਿਲਾਂ ਨੂੰ ਅੰਦਰੋਂ ਵੀ ਭਰ ਦਿੱਤਾ ਹੈ। ਇਹ ਪਹਿਲਕਦਮੀਆਂ ਵਿਦਿਆਰਥੀਆਂ ਵਿੱਚ ਸਮਾਜ ਪ੍ਰਤੀ ਸ਼ੁਕਰਗੁਜ਼ਾਰੀ ਤੇ ਸਾਂਝ ਦੀ ਭਾਵਨਾ ਪੈਦਾ ਕਰਦੀਆਂ ਹਨ। ਵਿਦਿਆਰਥੀ ਇਨ੍ਹਾਂ ਬੱਚਿਆਂ ਵੱਲੋਂ ਦਰਪੇਸ਼ ਅਸਲ ਸੰਸਾਰ ਦੀਆਂ ਚੁਣੌਤੀਆਂ ਨੂੰ ਵੇਖਦੇ ਹਨ ਅਤੇ ਆਪਣੇ ਮਾਨਸਿਕ ਤਣਾਅ ਨੂੰ ਘਟਾਉਣ ਵਿੱਚ ਵੀ ਯੋਗਦਾਨ ਪਾਉਂਦੇ ਹਨ। ਰੋਟਰੈਕਟ ਕਲੱਬ ਦੇ ਮੁਖੀ ਡਾ: ਆਂਚਲ ਅਰੋੜਾ ਨੇ ਤੇਰੀ ਓਟ ਐਨਜੀਓ ਦੀ ਸੰਸਥਾਪਕ ਮੈਡਮ ਇਕਬਾਲ ਕੌਰ ਨੂੰ ਭਰੋਸਾ ਦਿਵਾਇਆ ਕਿ ਉਹ ਅਜਿਹੇ ਹੋਰ ਦੌਰੇ ਕਰਾਉਣਗੇ। ਪ੍ਰਿੰਸੀਪਲ ਡਾ: ਕਮਲਜੀਤ ਗਰੇਵਾਲ ਨੇ ਕਲੱਬ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਅਜਿਹੇ ਸਾਰਥਕ ਸਮਾਗਮ ਕਰਵਾਉਣ ਦੇ ਉਪਰਾਲੇ ਦੀ ਸ਼ਲਾਘਾ ਕੀਤੀ।