ਤਾਰਾ ਦੇਵੀ ਜਿੰਦਲ ਸਕੂਲ ਦੀ ਵਿਦਿਆਰਥਣ ਰਹੀ ਉਪ ਜੇਤੂ ਤਾਰਾ ਦੇਵੀ ਜਿੰਦਲ ਸਕੂਲ ਦੀ ਵਿਦਿਆਰਥਣ ਰਹੀ ਉਪ ਜੇਤੂ
Publish Date: Tue, 17 Nov 2026 07:10 PM (IST)
Updated Date: Tue, 17 Nov 2026 07:12 PM (IST)
ਸੁਖਦੇਵ ਗਰਗ, ਪੰਜਾਬੀ ਜਾਗਰਣ ਜਗਰਾਓਂ : ਜਗਰਾਓਂ ਦੇ ਤਾਰਾ ਦੇਵੀ ਜਿੰਦਲ ਆਰਿਆ ਵਿੱਦਿਆ ਮੰਦਰ ਦੀ ਵਿਦਿਆਰਥਣ ਇੰਦਰਪ੍ਰੀਤ ਕੌਰ ਨੇ ਭਾਸ਼ਣ ਮੁਕਾਬਲੇ ’ਚੋਂ ਦੂਜਾ ਸਥਾਨ ਹਾਸਲ ਕੀਤਾ। ਲਾਜਪਤ ਰਾਏ ਡੀਏਵੀ ਕਾਲਜ ਜਗਰਾਓਂ ਵਿਖੇ ਵੇਦ ਪ੍ਰਚਾਰ ਮੰਡਲ ਜਗਰਾਓਂ ਵੱਲੋਂ ਕਰਵਾਏ ਗਏ ਇੰਟਰ ਸਕੂਲ ਭਾਸ਼ਣ ਮੁਕਾਬਲੇ ਵਿੱਚ ਤਾਰਾ ਦੇਵੀ ਜਿੰਦਲ ਆਰਿਆ ਵਿਦਿਆ ਮੰਦਰ ਦੀ ਵਿਦਿਆਰਥਣ ਇੰਦਰਪ੍ਰੀਤ ਨੇ ਆਪਣੀ ਸ਼ਾਨਦਾਰ ਭਾਸ਼ਣ ਕਲਾ ਅਤੇ ਪ੍ਰਭਾਵਸ਼ਾਲੀ ਵਿਚਾਰਾਂ ਨਾਲ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਮੁਕਾਬਲੇ ਵਿੱਚ 11 ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੁਕਾਬਲੇ ਵਿੱਚ ਇੰਦਰਪ੍ਰੀਤ ਕੌਰ ਨੇ ‘ਵਸੁਧੈਵ ਕੁਟੁੰਬਕਮ’ ਵਿਸ਼ੇ ’ਤੇ ਆਪਣੇ ਵਿਚਾਰ ਬਹੁਤ ਹੀ ਪ੍ਰਭਾਵਸ਼ਾਲੀ ਅਤੇ ਆਤਮ ਵਿਸ਼ਵਾਸ ਭਰੇ ਅੰਦਾਜ਼ ਵਿੱਚ ਪੇਸ਼ ਕਰਦਿਆਂ ਵਿਸ਼ਵ ਭਾਈਚਾਰੇ, ਆਪਸੀ ਪਿਆਰ, ਏਕਤਾ ਅਤੇ ਸਦਭਾਵਨਾ ਦਾ ਸੁੰਦਰ ਸੰਦੇਸ਼ ਦਿੱਤਾ। ਉਸ ਦੀ ਸ਼ਾਨਦਾਰ ਪੇਸ਼ਕਾਰੀ ਨੇ ਸਰੋਤਿਆਂ ਅਤੇ ਨਿਰਨਾਇਕ ਮੰਡਲ ਨੂੰ ਬਹੁਤ ਪ੍ਰਭਾਵਿਤ ਕੀਤਾ ਅਤੇ ਉਸ ਨੇ ਮੁਕਾਬਲੇ ਵਿੱਚ ਦੂਜਾ ਸਥਾਨ ਹਾਸਲ ਕਰ ਕੇ ਸਕੂਲ ਦਾ ਮਾਣ ਵਧਾਇਆ। ਇੰਦਰਪ੍ਰੀਤ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਪਿ੍ਰੰਸੀਪਲ ਮਨੂ ਪਿ੍ਰਆ ਅਤੇ ਸਕੂਲ ਦੀ ਮੈਨੇਜਮੈਂਟ ਕਮੇਟੀ ਨੇ ਵਿਦਿਆਰਥਣ ਦੀ ਇਸ ਸ਼ਾਨਦਾਰ ਸਫਲਤਾ ਤੇ ਉਸ ਨੂੰ ਅਤੇ ਉਸ ਦੇ ਮਾਤਾ-ਪਿਤਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਦੇ ਨਾਲ ਉਨ੍ਹਾਂ ਵਿੱਚ ਆਤਮ ਵਿਸ਼ਵਾਸ ਅਤੇ ਸਕਾਰਾਤਮਿਕ ਸੋਚ ਦਾ ਵਿਕਾਸ ਕਰਦੇ ਹਨ। ਉਨ੍ਹਾਂ ਕਿਹਾ ਕਿ ਉਸ ਦੀ ਇਹ ਪ੍ਰਾਪਤੀ ਨਾ ਸਿਰਫ਼ ਉਸ ਦੀ ਨਿੱਜੀ ਸਫਲਤਾ ਹੈ ਸਗੋਂ ਪੂਰੇ ਸਕੂਲ ਲਈ ਮਾਣ ਅਤੇ ਖੁਸ਼ੀ ਦਾ ਵਿਸ਼ਾ ਹੈ।