ਸਚਦੇਵਾ ਪਬਲਿਕ ਸਕੂਲ ਸਾਹਨੇਵਾਲ ਦਾ ਅੱਠਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
ਸਚਦੇਵਾ ਪਬਲਿਕ ਸਕੂਲ ਸਾਹਨੇਵਾਲ ਦਾ ਅੱਠਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
Publish Date: Sat, 11 Apr 2026 06:19 PM (IST)
Updated Date: Sat, 11 Apr 2026 06:23 PM (IST)

ਲੱਕੀ ਘੁਮੈਤ, ਪੰਜਾਬੀ ਜਾਗਰਣ ਸਾਹਨੇਵਾਲ ਸਚਦੇਵਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਾਹਨੇਵਾਲ ਵਿਖੇ ਅੱਠਵੀਂ ਜਮਾਤ ਦੇ ਬੋਰਡ ਨਤੀਜਿਆਂ ਦਾ ਐਲਾਨ ਹੋਣ ਤੇ ਖੁਸ਼ੀ ਦਾ ਮਾਹੌਲ ਅਤੇ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ। ਵਿਦਿਆਰਥੀਆਂ ਵੱਲੋਂ ਅਠਵੀਂ ਜਮਾਤ ਦੇ ਨਤੀਜਿਆਂ ’ਚੋਂ ਸ਼ਾਨਦਾਰ ਪ੍ਰਾਪਤੀ ਕਰਕੇ ਸਕੂਲ ਦਾ ਨਾਮ ਚਮਕਾਇਆ, ਜਿਸ ਨਾਲ ਸਕੂਲ ਦਾ ਇਲਾਕੇ ਵਿੱਚ ਹੋਰ ਮਾਣ ਵਧਿਆ। ਇਸ ਵਾਰ ਸਕੂਲ ਵਿੱਚੋਂ ਕੁਲ 56 ਵਿਦਿਆਰਥੀਆਂ ਨੇ ਬੋਰਡ ਦੀ ਪ੍ਰੀਖਿਆ ਦਿੱਤੀ ਅਤੇ ਸਾਰੇ ਹੀ ਵਿਦਿਆਰਥੀ ਬਹੁਤ ਚੰਗੇ ਅੰਕ ਲੈ ਕੇ ਪਾਸ ਹੋਏ। ਜਿਸ ਨਾਲ ਸਕੂਲ ਦਾ ਨਤੀਜਾ 100 ਫੀਸਦੀ ਰਿਹਾ ਹੈ। ਇਨ੍ਹਾਂ ਨਤੀਜਿਆਂ ਵਿਚੋਂ ਸੁਖਰਾਜ ਸਿੰਘ ਨੇ 94.66 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕਲਾਸ ਵਿਚੋਂ ਪਹਿਲਾ ਸਥਾਨ ਹਾਂਸਲ ਕੀਤਾ, ਕਵਲਪ੍ਰੀਤ ਨੇ 94.33 ਫੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ, ਲਵਨਿਆ ਨੇ 92.83 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਤੀਜਾ ਸਥਾਨ ਅਤੇ ਕੇਸ਼ਵ ਨੇ 89.16 ਫੀਸਦੀ ਅੰਕ ਪ੍ਰਾਪਤ ਕਰਕੇ ਚੌਥਾ ਸਥਾਨ, ਕੁਨਾਲ ਨੇ 88.88 ਫੀਸਦੀ ਅੰਕ ਪ੍ਰਾਪਤ ਕਰ ਕੇ ਪੰਜਵਾਂ ਸਥਾਨ ਤੋਂ ਇਲਾਵਾ ਆਦਰਸ਼ ਕਰਨ ਨੇ 87.83 ਫੀਸਦੀ ਅੰਕ ਪ੍ਰਾਪਤ ਕਰ ਕੇ ਛੇਵਾਂ ਸਥਾਨ ਪ੍ਰਾਪਤ ਕੀਤਾ। ਸਕੂਲ ਕੈਂਪਸ ਖੁਸ਼ੀ ਅਤੇ ਉਤਸ਼ਾਹ ਨਾਲ ਭਰ ਗਿਆ ਕਿਉਂਕਿ ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਨਾਲ ਆਪਣੀ ਸਫਲਤਾ ਦਾ ਜਸ਼ਨ ਮਨਾਇਆ। ਸਕੂਲ ਡਾਇਰੈਕਟਰ ਪਰਵੀਨ ਸੇਠੀ ਅਤੇ ਚੇਅਰਮੈਨ ਰਾਜਿੰਦਰ ਸੇਠੀ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਨਤੀਜਿਆਂ ਤੇ ਵਧਾਈ ਦਿੱਤੀ। ਉਨ੍ਹਾਂ ਨੇ ਉਨ੍ਹਾਂ ਦੀ ਸਖ਼ਤ ਮਿਹਨਤ ਦੀ ਪ੍ਰਸ਼ੰਸਾ ਕੀਤੀ ਅਤੇ ਭਵਿੱਖ ਵਿਚ ਉੱਤਮਤਾ ਲਈ ਯਤਨਸ਼ੀਲ ਰਹਿਣ ਲਈ ਉਤਸ਼ਾਹਿਤ ਕੀਤਾ। ਉਹਨਾਂ ਨੇ ਸਾਰੇ ਅਧਿਆਪਕਾ ਨੂੰ ਵਧਾਈ ਵੀ ਦਿੱਤੀ ਅਤੇ ਬੱਚਿਆਂ ਨੂੰ ਚੰਗੇ ਭਵਿੱਖ ਲਈ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।