ਸਚਦੇਵਾ ਪਬਲਿਕ ਸਕੂਲ ’ਚ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
ਸਚਦੇਵਾ ਪਬਲਿਕ ਸਕੂਲ 'ਚ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
Publish Date: Wed, 13 May 2026 07:10 PM (IST)
Updated Date: Thu, 14 May 2026 04:12 AM (IST)

ਲੱਕੀ ਘੁਮੈਤ,ਪੰਜਾਬੀ ਜਾਗਰਣ ਸਾਹਨੇਵਾਲ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕਰਨ ਤੋਂ ਬਾਅਦ ਸਚਦੇਵਾ ਪਬਲਿਕ ਸੀਨਿਅਰ ਸੈਕੰਡਰੀ ਸਕੂਲ ਸਾਹਨੇਵਾਲ ਦੇ 46 ਦੇ 46 ਵਿਦਿਆਰਥੀਆਂ ਨੇ ਚੰਗੇ ਅੰਕ ਲੈ ਕੇ ਸਫਲਤਾਪੂਰਵਕ ਪ੍ਰੀਖਿਆ ਪਾਸ ਕਰਕੇ ਆਪਣਾ ਅਤੇ ਆਪਣੇ ਮਾਪਿਆਂ ਤੋਂ ਇਲਾਵਾ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਨਤੀਜਿਆਂ ਦੌਰਾਨ ਸਕੂਲ ਦਾ ਨਤੀਜਾ 100 ਫੀਸਦੀ ਰਿਹਾ ਅਤੇ ਇਹ ਸ਼ਾਨਦਾਰ ਨਤੀਜਾ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਅਤੇ ਅਧਿਆਪਕਾਂ ਦੇ ਸਹਿਯੋਗ ਨੂੰ ਦਰਸਾਉਂਦਾ ਹੈ। ਇਨ੍ਹਾਂ ਨਤੀਜਿਆਂ ਵਿੱਚੋਂ ਸਕੂਲ ਦੀ ਵਿਦਿਆਰਥਣ ਕਿਰਨਦੀਪ ਕੌਰ ਨੇ 94.76 ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ,ਇਸੇ ਤਰ੍ਹਾਂ ਰਿਤਿਕਾ ਨੇ 88.88 ਫੀਸਦੀ ਅੰਕਾਂ ਨਾਲ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਪਲਕਪ੍ਰੀਤ ਵੱਲੋਂ 88.30 ਫੀਸਦੀ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ। ਸਕੂਲ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਸਕੂਲ ਦੇ 15 ਵਿਦਿਆਰਥੀਆਂ ਨੇ 80 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ । ਸਕੂਲ ਦੇ ਸ਼ਾਨਦਾਰ ਨਤੀਜਾ ਆਉਣ ਤੇ ਸਕੂਲ ਡਾਇਰੈਕਟਰ ਪਰਵੀਨ ਸੇਠੀ ਅਤੇ ਚੇਅਰਮੈਨ ਰਾਜਿੰਦਰ ਸੇਠੀ ਨੇ ਸਾਰੇ ਵਿਦਿਆਰਥੀਆਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਤੋਂ ਇਲਾਵਾ ਸਕੂਲ ਅਧਿਆਪਕਾਂ ਨੂੰ ਇਸ ਵੱਡੀ ਸਫਲਤਾ ਦੀ ਵਧਾਈ ਦਿੰਦਿਆਂ ਅੱਗੇ ਤੋਂ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।