- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡਿਊਟੀ ਖਤਮ ਕਰਕੇ ਘਰ ਪਰਤ ਰਹੇ ਸਿਕਿਉਰਟੀ ਗਾਰਡ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਜਾਂਚ ਅਧਿਕਾਰੀ ਸੁਖਵੀਰ ਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਪਿੰਡ ਚਚਰਾੜੀ ਜਗਰਾਉਂ ਦੇ ਰਹਿਣ ਵਾਲੇ ਚਮਕੌਰ ਸਿੰਘ 40 ਵਜੋਂ ਹੋਈ ਹੈ। ਮ੍ਰਿਤਕ ਆਪਣੇ ਪਿੱਛੇ ਤਿੰਨ ਬੇਟੀਆਂ ਛੱਡ ਗਿਆ।

ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ ਲੁਧਿਆਣਾ : ਡਿਊਟੀ ਖਤਮ ਕਰਕੇ ਘਰ ਪਰਤ ਰਹੇ ਸਿਕਿਉਰਟੀ ਗਾਰਡ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਜਾਂਚ ਅਧਿਕਾਰੀ ਸੁਖਵੀਰ ਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਪਿੰਡ ਚਚਰਾੜੀ ਜਗਰਾਉਂ ਦੇ ਰਹਿਣ ਵਾਲੇ ਚਮਕੌਰ ਸਿੰਘ 40 ਵਜੋਂ ਹੋਈ ਹੈ। ਮ੍ਰਿਤਕ ਆਪਣੇ ਪਿੱਛੇ ਤਿੰਨ ਬੇਟੀਆਂ ਛੱਡ ਗਿਆ। ਇਸ ਮਾਮਲੇ ਵਿੱਚ ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਮ੍ਰਿਤਕ ਦੀ ਪਤਨੀ ਹਰਦੀਪ ਕੌਰ ਦੀ ਸ਼ਿਕਾਇਤ ਤੇ ਅਣਪਛਾਤੇ ਵਾਹਨ ਚਾਲਕ ਦੇ ਖਿਲਾਫ ਮੁਕਦਮਾ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਸੁਖਵੀਰ ਪਾਲ ਸਿੰਘ ਨੇ ਦੱਸਿਆ ਕਿ ਚਮਕੌਰ ਸਿੰਘ ਸਾਊਥ ਸਿਟੀ ਇਲਾਕ ਵਿੱਚ ਪੈਂਦੀ ਜਨਪਥ ਇਨਕਲੇਵ ਵਿੱਚ ਬਤੌਰ ਸਿਕਿਉਰਟੀ ਗਾਰਡ ਕੰਮ ਕਰਦਾ ਸੀ। ਬੀਤੇ ਦਿਨੀ ਦੇਰ ਸ਼ਾਮ ਨੂੰ ਉਹ ਆਪਣੀ ਡਿਊਟੀ ਖਤਮ ਕਰਕੇ ਪਲੈਟੀਨਾ ਮੋਟਰਸਾਈਕਲ ਤੇ ਸਵਾਰ ਹੋ ਕੇ ਘਰ ਵੱਲ ਜਾ ਰਿਹਾ ਸੀ। ਜਿਵੇਂ ਹੀ ਚਮਕੌਰ ਸਿੰਘ ਇਸਕਾਨ ਮੰਦਰ ਦੇ ਲਾਗੇ ਪਹੁੰਚਿਆ ਤਾਂ ਕਿਸੇ ਅਣਪਛਾਤੇ ਵਾਹਨ ਨੇ ਉਸਨੂੰ ਜਬਰਦਸਤ ਟੱਕਰ ਮਾਰ ਦਿੱਤੀ। ਹਾਦਸੇ ਦੇ ਦੌਰਾਨ ਚਮਕੌਰ ਸਿੰਘ ਦੇ ਗੰਭੀਰ ਸੱਟਾਂ ਲੱਗੀਆਂ ਅਤੇ ਉਸਦਾ ਮੋਟਰਸਾਈਕਲ ਵੀ ਪੂਰੀ ਤਰ੍ਹਾਂ ਨੁਕਸਾਨਿਆ ਗਿਆ। ਰਾਤ ਨੂੰ ਉਥੋਂ ਲੰਘ ਰਹੇ ਕੁਝ ਰਾਹਗੀਰਾਂ ਨੇ ਪੁਲਿਸ ਅਤੇ ਚਮਕੌਰ ਦੇ ਪਰਿਵਾਰ ਨੂੰ ਸੂਚਨਾ ਦਿੱਤੀ।
ਗੰਭੀਰ ਹਾਲਤ ਵਿੱਚ ਚਮਕੌਰ ਸਿੰਘ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਇਲਾਜ ਲਈ ਦਾਖਲ ਕਰਵਾਇਆ ਗਿਆ। ਗੰਭੀਰ ਰੂਪ ਵਿੱਚ ਜ਼ਖਮੀ ਹੋਏ ਚਮਕੌਰ ਦੀ ਇਲਾਜ ਦੌਰਾਨ ਮੌਤ ਹੋ ਗਈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਤਿੰਨ ਧੀਆਂ ਛੱਡ ਗਿਆ ਹੈ। ਪੁਲਿਸ ਨੇ ਮ੍ਰਿਤਕ ਦੀ ਪਤਨੀ ਹਰਦੀਪ ਕੌਰ ਦੀ ਸ਼ਿਕਾਇਤ ਤੇ ਅਣਪਛਾਤੇ ਵਾਹਨ ਚਾਲਕ ਦੇ ਖਿਲਾਫ ਮੁਕਦਮਾ ਦਰਜ ਕਰਕੇ ਕੇਸ ਦੀ ਤਫਤੀਸ਼ ਸ਼ੁਰੂ ਕਰ ਦਿੱਤੀ ਹੈ। ਪੁਲਿਸ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇ ਖੰਗਾਲ ਕੇ ਮਾਮਲੇ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।