Sad News : ਜਗਰਾਉਂ ਦੇ ਸਾਬਕਾ ਵਿਧਾਇਕ ਗੁਰਦੀਪ ਸਿੰਘ ਭੈਣੀ ਦਾ ਦੇਹਾਂਤ, ਸਿਆਸੀ ਗਲਿਆਰੇ 'ਚ ਛਾਇਆ ਮਾਤਮ
ਸਾਬਕਾ ਵਿਧਾਇਕ ਦੇ ਅਚਾਨਕ ਵਿਛੋੜੇ ਤੇ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਸਮੇਤ ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
Publish Date: Mon, 12 Jan 2026 11:26 AM (IST)
Updated Date: Mon, 12 Jan 2026 11:33 AM (IST)
ਸੰਜੀਵ ਗੁਪਤਾ, ਪੰਜਾਬੀ ਜਾਗਰਣ, ਜਗਰਾਉਂ : ਜਗਰਾਉਂ ਦੇ ਸਾਬਕਾ ਵਿਧਾਇਕ ਗੁਰਦੀਪ ਸਿੰਘ ਭੈਣੀ ਦਾ ਅੱਜ ਅਚਾਨਕ ਦੇਹਾਂਤ ਹੋ ਗਿਆ। 92 ਸਾਲਾ ਸਾਬਕਾ ਵਿਧਾਇਕ ਗੁਰਦੀਪ ਸਿੰਘ ਭੈਣੀ ਦਾ ਅੰਤਿਮ ਸੰਸਕਾਰ ਉਹਨਾਂ ਦੇ ਕਨੇਡਾ ਰਹਿੰਦੇ ਪੁੱਤ ਅਤੇ ਅਮਰੀਕਾ ਰਹਿੰਦੀਆਂ ਪੋਤੀਆਂ ਸਮੇਤ ਵਿਦੇਸ਼ਾਂ ਵਿੱਚ ਰਹਿੰਦੇ ਰਿਸ਼ਤੇਦਾਰਾਂ ਦੇ ਆਉਣ ਤੋਂ ਬਾਅਦ ਕੀਤਾ ਜਾਵੇਗਾ। ਸਾਬਕਾ ਵਿਧਾਇਕ ਦੇ ਅਚਾਨਕ ਵਿਛੋੜੇ ਤੇ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਸਮੇਤ ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।