- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਦੀ ਕੋਇਲ ਸੁਰਿੰਦਰ ਕੌਰ ਦੀ ਧੀ ਅਤੇ ਪ੍ਰਸਿੱਧ ਗਾਇਕਾ ਡੌਲੀ ਗੁਲੇਰੀਆ ਦੇ ਪਤੀ ਕਰਨਲ ਸ਼ਰਨਜੀਤ ਸਿੰਘ ਗੁਲੇਰੀਆ ਦਾ ਨਵੀਂ ਦਿੱਲੀ ਵਿੱਚ ਦੇਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਨਵੀਂ ਦਿੱਲੀ ਵਿੱਚ ਕਰ ਦਿੱਤਾ ਗਿਆ।

ਪਲਵਿੰਦਰ ਸਿੰਘ ਢੁੱਡੀਕੇ, ਪੰਜਾਬੀ ਜਾਗਰਣ, ਲੁਧਿਆਣਾ : ਪੰਜਾਬ ਦੀ ਕੋਇਲ ਸੁਰਿੰਦਰ ਕੌਰ ਦੀ ਧੀ ਅਤੇ ਪ੍ਰਸਿੱਧ ਗਾਇਕਾ ਡੌਲੀ ਗੁਲੇਰੀਆ ਦੇ ਪਤੀ ਕਰਨਲ ਸ਼ਰਨਜੀਤ ਸਿੰਘ ਗੁਲੇਰੀਆ ਦਾ ਨਵੀਂ ਦਿੱਲੀ ਵਿੱਚ ਦੇਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਨਵੀਂ ਦਿੱਲੀ ਵਿੱਚ ਕਰ ਦਿੱਤਾ ਗਿਆ।
ਪੰਜਾਬੀ ਲੋਕ ਵਿਰਾਸਤ ਅਕਾਦਮੀ ਲੁਧਿਆਣਾ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਕਰਨਲ ਗੁਲੇਰੀਆ ਦੇ ਦੇਹਾਂਤ ’ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਗੁਲੇਰੀਆ ਪਰਿਵਾਰ ਨੇ ਸੰਗੀਤ ਦੇ ਨਾਲ-ਨਾਲ ਭਾਰਤੀ ਸੈਨਾ ਵਿੱਚ ਵੀ ਵਿਸ਼ੇਸ਼ ਯੋਗਦਾਨ ਪਾਇਆ ਹੈ। 1940 ਵਿੱਚ ਜਨਮੇ ਕਰਨਲ ਗੁਲੇਰੀਆ ਹੱਸਮੁਖ, ਸਹਿਯੋਗੀ ਅਤੇ ਸਾਹਿਤਕ ਤੇ ਸੱਭਿਆਚਾਰਕ ਰੁਚੀਆਂ ਵਾਲੇ ਸਨ। ਉਨ੍ਹਾਂ ਦੱਸਿਆ ਕਿ ਗੁਲੇਰੀਆ ਪਰਿਵਾਰ ਦੀ ਭਾਰਤੀ ਸੈਨਾ ਨਾਲ ਤੀਜੀ ਪੀੜ੍ਹੀ ਤੋਂ ਸਾਂਝ ਰਹੀ ਹੈ। ਵਿਸ਼ਵ ਪੰਜਾਬੀ ਕਾਂਗਰਸ ਦੇ ਭਾਰਤੀ ਪ੍ਰਧਾਨ ਡਾ. ਦੀਪਕ ਮਨਮੋਹਨ ਸਿੰਘ, ਦਰਸ਼ਨ ਬੁੱਟਰ ਸਮੇਤ ਕਈ ਸਾਹਿਤਕਾਰਾਂ ਨੇ ਡੌਲੀ ਗੁਲੇਰੀਆ ਤੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ।