
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਮਸ਼ਹੂਰ ਪੰਜਾਬੀ ਲੇਖਕ ਤੇ ਸਫ਼ਲ ਕਿਸਾਨ ਵਜੋਂ ਜਾਣੇ ਜਾਂਦੇ ਮਹਿੰਦਰ ਸਿੰਘ ਦੋਸਾਂਝ ਦਾ ਐਤਵਾਰ ਨੂੰ ਦੇਹਾਂਤ ਹੋ ਗਿਆ। 5 ਫਰਵਰੀ 1940 ਨੂੰ ਜਗਤਪੁਰ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਪੈਦਾ ਹੋਏ ਮਹਿੰਦਰ ਸਿੰਘ ਸਕੂਲ ਦੀ ਰਸਮੀ ਸਿੱਖਿਆ ਤੋਂ ਲਾਂਭੇ ਰਹਿ ਕੇ ਬੁੱਧੀਮਾਨੀ ਤੇ ਗਿਆਨੀ ਪਾਸ ਕੀਤੀ।

ਲੁਧਿਆਣਾ : ਮਸ਼ਹੂਰ ਪੰਜਾਬੀ ਲੇਖਕ ਤੇ ਸਫ਼ਲ ਕਿਸਾਨ ਵਜੋਂ ਜਾਣੇ ਜਾਂਦੇ ਮਹਿੰਦਰ ਸਿੰਘ ਦੋਸਾਂਝ ਦਾ ਐਤਵਾਰ ਨੂੰ ਦੇਹਾਂਤ ਹੋ ਗਿਆ। 5 ਫਰਵਰੀ 1940 ਨੂੰ ਜਗਤਪੁਰ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਪੈਦਾ ਹੋਏ ਮਹਿੰਦਰ ਸਿੰਘ ਸਕੂਲ ਦੀ ਰਸਮੀ ਸਿੱਖਿਆ ਤੋਂ ਲਾਂਭੇ ਰਹਿ ਕੇ ਬੁੱਧੀਮਾਨੀ ਤੇ ਗਿਆਨੀ ਪਾਸ ਕੀਤੀ।
ਪੰਜਾਬੀ, ਹਿੰਦੀ, ਅੰਗਰੇਜ਼ੀ ਤੇ ਉਰਦੂ ਦੇ ਗੂੜ੍ਹ ਗਿਆਤਾ ਦੋਸਾਂਝ ਨੇ ਦਿਸ਼ਾ (ਕਾਵਿ ਸੰਗ੍ਰਹਿ) ਕਿਰਤ ਨਾਲ ਜੁੜੇ ਰਿਸ਼ਤੇ (ਕਹਾਣੀ ਸੰਗ੍ਰਹਿ), ਰੌਸ਼ਨੀ ਦੀ ਭਾਲ (ਕਾਵਿ ਸੰਗ੍ਰਹਿ) ਤੇ ਯਾਦਾਂ ਪਾਕਿਸਤਾਨ ਦੀਆਂ (ਸਫਰਨਾਮਾ) ਪ੍ਰਮੁੱਖ ਪੁਸਤਕਾਂ ਪੰਜਾਬੀ ਸਾਹਿਤ ਦੀ ਝੋਲੀ ਪਾਈਆਂ। ਉਨ੍ਹਾਂ 1960 ’ਚ ਲਿਖਾਰੀ ਸਭਾ ਜਗਤਪੁਰ ਦੀ ਸਥਾਪਨਾ ਕੀਤੀ। ਕਰੀਬ 10 ਪਿੰਡਾਂ ’ਚ ਲਾਇਬ੍ਰੇਰੀਆਂ ਦੀ ਸਥਾਪਨਾ ਕੀਤੀ।
ਸਾਹਿਤ ਸਿਰਜਣਾ ਦੇ ਨਾਲ-ਨਾਲ ਅਗਾਂਹਵਧੂ ਖੇਤੀ ’ਚ ਉਨ੍ਹਾਂ ਕੌਮਾਂਤਰੀ ਪਛਾਣ ਬਣਾਈ। ਉਹ ਖੇਤੀਬਾੜੀ ਖੋਜ ਨਾਲ ਸਬੰਧਤ ਕਈ ਅਦਾਰਿਆਂ, ਕਮੇਟੀਆਂ ਤੇ ਸੰਸਥਾਵਾਂ ਦੇ ਮੈਂਬਰ ਰਹੇ। ਉਨ੍ਹਾਂ ਨੂੰ ਕਣਕ ਦੇ ਸ਼ਾਨਦਾਰ ਉਤਪਾਦਨ ਲਈ ਯੂਐੱਨਓ ਵੱਲੋਂ ਅੰਤਰ-ਰਾਸ਼ਟਰੀ ਪੁਰਸਕਾਰ ਵੀ ਮਿਲਿਆ।
ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵੀਸੀ ਡਾ. ਐੱਸਪੀ ਸਿੰਘ, ਪੀਏਯੂ ਦੇ ਸਾਬਕਾ ਵੀਸੀ ਡਾ. ਕੇਐੱਸ ਔਲਖ, ਪਸਾਰ ਸਿੱਖਿਆ ਡਾ. ਐੱਸਐੱਸ ਗਿੱਲ, ਉੱਘੇ ਲੇਖਕ ਪ੍ਰੋ. ਰਵਿੰਦਰ ਸਿੰਘ ਭੱਠਲ, ਡਾ. ਆਤਮਜੀਤ ਸਿੰਘ, ਡਾ. ਸੁਰਜੀਤ ਸਿੰਘ ਭੱਟੀ, ਪ੍ਰਿੰਸੀਪਲ ਸਰਵਣ ਸਿੰਘ, ਵਰਿਆਮ ਸਿੰਘ ਸੰਧੂ, ਡਾ. ਲਖਵਿੰਦਰ ਸਿੰਘ ਜੌਹਲ, ਸ਼ਮਸ਼ੇਰ ਸਿੰਘ ਸੰਧੂ, ਤ੍ਰੈਲੋਚਨ ਲੋਚੀ, ਮਨਜਿੰਦਰ ਧਨੋਆ, ਸਹਿਜਪ੍ਰੀਤ ਸਿੰਘ ਮਾਂਗਟ, ਅਜਮੇਰ ਸਿੱਧੂ, ਰਵਿੰਦਰ ਸਹਿਰਾਅ, ਕੁਲਦੀਪ ਸਿੰਘ ਸਰਾਂ ਤੇ ਬਲਦੇਵ ਸਿੰਘ ਢੀਂਡਸਾ ਨੇ ਦੋਸਾਂਝ ਦੇ ਸਦੀਵੀਂ ਵਿਛੋੜੇ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।