
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਮਾਛੀਵਾੜਾ ਸਾਹਿਬ ਦੇ ਲੇਖਕ ਤੇ ਸਾਹਿਤਕਾਰ ਤਰਲੋਚਨ ਸਿੰਘ ਲੋਟੇ (ਟੀ. ਲੋਚਨ) ਦਾ ਕੱਲ੍ਹ ਸ਼ਾਮ ਦਿਹਾਂਤ ਹੋ ਗਿਆ। ਉਹ ਪਿਛਲੇ ਕਾਫ਼ੀ ਸਮੇਂ ਤੋਂ ਬਿਮਾਰ ਚੱਲੇ ਆ ਰਹੇ ਸਨ।

ਕਰਮਜੀਤ ਸਿੰਘ ਆਜ਼ਾਦ, ਪੰਜਾਬੀ ਜਾਗਰਣ, ਸ਼੍ਰੀ ਮਾਛੀਵਾੜਾ ਸਾਹਿਬ : ਮਾਛੀਵਾੜਾ ਸਾਹਿਬ ਦੇ ਲੇਖਕ ਤੇ ਸਾਹਿਤਕਾਰ ਤਰਲੋਚਨ ਸਿੰਘ ਲੋਟੇ (ਟੀ. ਲੋਚਨ) ਦਾ ਕੱਲ੍ਹ ਸ਼ਾਮ ਦਿਹਾਂਤ ਹੋ ਗਿਆ। ਉਹ ਪਿਛਲੇ ਕਾਫ਼ੀ ਸਮੇਂ ਤੋਂ ਬਿਮਾਰ ਚੱਲੇ ਆ ਰਹੇ ਸਨ। ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਜਿਉਂ ਹੀ ਸਾਹਿਤਕਾਰਾਂ ਤੇ ਸ਼ਹਿਰ ਵਾਸੀਆਂ ਨੂੰ ਮਿਲੀ ਤਾਂ ਉਨ੍ਹਾਂ ਵਿਚ ਸੋਗ ਦੀ ਲਹਿਰ ਦੌੜ ਗਈ। ਦੇਰ ਸ਼ਾਮ ਮਾਛੀਵਾੜਾ ਦੇ ਸਮਸ਼ਾਨ ਘਾਟ ਵਿਖੇ ਟੀ. ਲੋਚਨ ਦਾ ਨਮ ਅੱਖਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ। ਜਿੱਥੇ ਉਨ੍ਹਾਂ ਦੇ ਸਪੁੱਤਰ ਖੁਸ਼ਦੀਪ ਸਿੰਘ ਨੇ ਚਿਖ਼ਾ ਨੂੰ ਅਗਨੀ ਦਿਖਾਈ। ਇਸ ਮੌਕੇ ਉਨ੍ਹਾਂ ਦੇ ਭਰਾ ਠੇਕੇਦਾਰ ਸਤਨਾਮ ਸਿੰਘ ਤੇ ਪਰਿਵਾਰ ਨਾਲ ਲੋਕਾਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਸਾਹਿਤ ਸਭਾ ਮਾਛੀਵਾੜਾ ਵਲੋਂ ਉਨ੍ਹਾਂ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਅੰਤਿਮ ਸਸਕਾਰ ਮੌਕੇ ਭਾਰੀ ਗਿਣਤੀ ’ਚ ਲੇਖਕ, ਸਾਹਿਤਕਾਰ ਤੇ ਸ਼ਹਿਰ ਵਾਸੀ ਮੌਜੂਦ ਸਨ।