ਦਲਵਿੰਦਰ ਸਿੰਘ ਰਛੀਨ, ਰਾਏਕੋਟ

ਮਹਾਨ ਆਜ਼ਾਦੀ ਘੁਲਾਟੀਏ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ 115ਵਾਂ ਜਨਮ ਦਿਹਾੜਾ ਸਾਹਿਬਜ਼ਾਦਾ ਜੋਰਾਵਰ ਸਿੰਘ ਸਰਕਾਰੀ ਕਾਲਜ ਪਿੰਡ ਬੁਰਜ ਹਰੀ ਸਿੰਘ ਵਿਖੇ ਪਿੰ੍ਸੀਪਲ ਪਰਦੀਪ ਸਿੰਘ ਵਾਲੀਆ ਦੀ ਦੇਖ-ਰੇਖ ਹੇਠ ਮਨਾਇਆ ਗਿਆ। ਇਸ ਸਬੰਧ ਵਿਚ ਕਾਲਜ ਵਿਖੇ ਕਰਵਾਏ ਸਮਾਗਮ ਦੌਰਾਨ ਪੋ੍ਫੈਸਰ ਹਰਵਿੰਦਰ ਸਿੰਘ ਜੋਸ਼ੀ ਵੱਲੋਂ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਦੀ ਕ੍ਰਾਂਤੀਕਾਰੀ ਸੋਚ ਤੇ ਵਿਚਾਰਧਾਰਾ ਬਾਰੇ ਅਹਿਮ ਜਾਣਕਾਰੀ ਦਿੱਤੀ ਗਈ। ਪੋ੍ਫ਼ੈਸਰ ਪੂਜਾ ਕਪੂਰ ਵੱਲੋਂ ਸ਼ਹੀਦ ਭਗਤ ਸਿੰਘ ਦੀ ਜੀਵਨੀ 'ਤੇ ਤਿਆਰ ਕਰਵਾਏ ਨਾਟਕ ਨੂੰ ਵਿਦਿਆਰਥੀਆਂ ਨੇ ਖੂਬਸੂਰਤ ਅੰਦਾਜ਼ 'ਚ ਪੇਸ਼ ਕੀਤਾ ਅਤੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੇ ਗੀਤ ਗਏ। ਇਸ ਉਪਰੰਤ ਕਾਲਜ ਸਟਾਫ਼ ਤੇ ਸਮੂਹ ਵਿਦਿਆਰਥੀਆਂ ਵੱਲੋਂ ਕਾਲਜ ਤੋਂ ਪਿੰਡ ਬੁਰਜ ਹਰੀ ਸਿੰਘ ਤਕ ਇਕ ਰੈਲੀ ਕੱਢੀ ਗਈ। ਜਿਸ ਦੌਰਾਨ ਵਿਦਿਆਰਥੀਆਂ ਵੱਲੋਂ 'ਭਗਤ ਸਿੰਘ ਅਮਰ ਰਹੇ' 'ਇਨਕਲਾਬ ਜ਼ਿੰਦਾਬਾਦ' ਦੇ ਆਕਾਸ਼ ਗੁੰਜਾਊ ਨਾਅਰਿਆਂ ਨਾਲ ਪਿੰਡ ਦੀ ਪੂਰੀ ਿਫ਼ਜ਼ਾ ਨੂੰ ਦੇਸ਼ ਭਗਤੀ ਦੇ ਰੰਗ ਵਿਚ ਰੰਗ ਦਿੱਤਾ ਅਤੇ ਪਿੰਡ ਵਾਸੀਆਂ ਨੂੰ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਪ੍ਰਤੀ ਜਾਗਰੂਕ ਕੀਤਾ। ਇਸ ਸਮੇਂ ਪੋ੍. ਅਜੈ ਕੁਮਾਰ, ਪੋ੍. ਜਗਦੀਪ, ਪੋ੍. ਵਿਸ਼ਾਲ, ਪੋ੍. ਭੋਲਾ ਨਾਥ ਆਦਿ ਹਾਜ਼ਰ ਸਨ।