ਸਾਹਨੇਵਾਲ ਦੇ ਸਫਾਈ ਸੇਵਕਾਂ ਨੇ ਪ੍ਰਧਾਨ ਪੂਜਾ ਰਾਣੀ ਨੂੰ ਸੌਂਪਿਆ ਮੰਗ ਪੱਤਰ
ਸਾਹਨੇਵਾਲ ਦੇ ਸਫਾਈ ਸੇਵਕਾਂ ਨੇ ਪ੍ਰਧਾਨ ਪੂਜਾ ਰਾਣੀ ਨੂੰ ਸੋਂਪਿਆ ਮੰਗ ਪੱਤਰ
Publish Date: Wed, 13 May 2026 06:28 PM (IST)
Updated Date: Thu, 14 May 2026 04:06 AM (IST)

ਲੱਕੀ ਘੁਮੈਤ, ਪੰਜਾਬੀ ਜਾਗਰਣ ਸਾਹਨੇਵਾਲ ਪਿਛਲੇ ਕਈ ਦਿਨਾਂ ਤੋਂ ਸਫਾਈ ਸੇਵਕ ਯੂਨੀਅਨ ਸਾਹਨੇਵਾਲ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਵਾਉਣ, ਪੁਰਾਣੀ ਪੈਨਸ਼ਨ ਬਹਾਲ ਕਰਵਾਉਣ, ਤਨਖਾਹਾਂ ਵਿੱਚ ਵਾਧਾ ਕਰਵਾਉਣ ਸੰਬੰਧੀ ਮੰਗਾਂ ਮੰਨੇ ਜਾਣ ਤੱਕ ਸਫਾਈ ਸੇਵਕਾਂ ਵੱਲੋ ਕੀਤੀ ਗਈ ਅਣਮਿੱਥੇ ਸਮੇਂ ਲਈ ਹੜਤਾਲ ਅੱਜ ਤੱਕ ਜਾਰੀ ਰਹੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਫ਼ਾਈ ਸੇਵਕ ਯੂਨੀਅਨ ਸਾਹਨੇਵਾਲ ਦੇ ਪ੍ਰਧਾਨ ਸੁਖਦੇਵ ਸਿੰਘ ਨੇ ਦੱਸਿਆ ਕਿ ਜੇਕਰ ਆਉਂਣ ਵਾਲੇ ਕੁੱਝ ਦਿਨਾਂ ਦੇ ਅੰਦਰ ਸਫਾਈ ਸੇਵਕਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਵੱਡੇ ਪੱਧਰ ਤੇ ਸੰਘਰਸ਼ ਕੀਤਾ ਜਾਵੇਗਾ। ਇਸ ਸਬੰਧੀ ਪ੍ਰਧਾਨ ਪੂਜਾ ਰਾਣੀ ਅਤੇ ਵੱਖ-ਵੱਖ ਕੌਂਸਲਰਾਂ ਵੱਲੋਂ ਸਫ਼ਾਈ ਸੇਵਕਾਂ ਨਾਲ ਗੱਲਬਾਤ ਕੀਤੀ ਗਈ। ਸਫ਼ਾਈ ਸੇਵਕ ਯੂਨੀਅਨ ਸਾਹਨੇਵਾਲ ਦੇ ਪ੍ਰਧਾਨ ਸੁਖਦੇਵ ਸਿੰਘ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਸਫ਼ਾਈ ਸੇਵਕਾਂ ਵੱਲੋ ਧਰਨੇ ਚ ਵਿਸ਼ੇਸ਼ ਤੌਰ ਤੇ ਪੁਹੰਚੇ ਨਗਰ ਕੌਂਸਲ ਸਾਹਨੇਵਾਲ ਦੀ ਪ੍ਰਧਾਨ ਪੂਜਾ ਰਾਣੀ ਨੂੰ ਮੰਗ ਪੱਤਰ ਸੋਂਪਿਆ ਗਿਆ ਅਤੇ ਪ੍ਰਧਾਨ ਪੂਜਾ ਰਾਣੀ ਨੇ ਸਫਾਈ ਸੇਵਕਾਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਤੁਹਾਡੇ ਵੱਲੋ ਦਿੱਤੇ ਗਏ ਮੰਗ ਪੱਤਰ ਨੂੰ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਕੋਲ ਭੇਜ ਦਿੱਤਾ ਜਾਵੇਗਾ ਅਤੇ ਜਲਦੀ ਤੁਹਾਡੀਆਂ ਮੰਗਾਂ ਨੂੰ ਪੂਰਾ ਕਰਨ ਲਈ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਰਾਹੀਂ ਸੂਬਾ ਸਰਕਾਰ ਨੂੰ ਅਪੀਲ ਵੀ ਕੀਤੀ ਜਾਵੇਗੀ ਤਾਂ ਕਿ ਸਰਕਾਰ ਤੁਹਾਡੀ ਜਿਹੜੀਆਂ ਵੀ ਜ਼ਰੂਰੀ ਮੰਗਾਂ ਹਨ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਪੂਰਾ ਕਰਕੇ ਆਪ ਸਭ ਨੂੰ ਦੁਆਰਾ ਡਿਊਟੀ ਤੇ ਭੇਜਿਆ ਜਾਵੇ ਤਾਂ ਕਿ ਸਾਹਨੇਵਾਲ ਸ਼ਹਿਰ ਅੰਦਰ ਸਫ਼ਾਈ ਦਾ ਕੰਮ ਮੁੜ ਤੋਂ ਸ਼ੁਰੂ ਕੀਤਾ ਜਾ ਸਕੇ।ਇਸ ਮੌਕੇ ਉਨ੍ਹਾਂ ਨਾਲ ਹੋਰਨਾਂ ਤੋਂ ਇਲਾਵਾ ਟ੍ਰੇਡ ਵਿੰਗ ਜਿਲ੍ਹਾ ਵਾਇਸ ਚੇਅਰਮੈਨ ਰਾਜਦੀਪ ਭਾਟੀਆ,ਕੌਂਸਲਰ ਕੁਲਵਿੰਦਰ ਸਿੰਘ ਕਾਲਾ, ਕੌਂਸਲਰ ਸਵਰਨ ਸੋਨੀ ਕੌਂਸਲਰ, ਪਲਵਿੰਦਰ ਸਿੰਘ ਕੌਂਸਲਰ, ਕੌਂਸਲਰ ਸਵਰਨਜੀਤ ਕੌਰ, ਕੌਂਸਲਰ ਕੁਲਵਿੰਦਰ ਕੌਰ, ਕੌਂਸਲਰ ਅਵਤਾਰ ਸਿੰਘ ਚਹਿਲ, ਕੌਂਸਲਰ ਅਮਨਜੋਤ ਸਿੰਘ ਪਨੇਸਰ, ਕੌਂਸਲਰ ਸ਼ਮਸ਼ੇਰ ਸ਼ੇਰੀ, ਕੌਂਸਲਰ ਕੁਲਜੀਤ ਸਿੰਘ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਸਫਾਈ ਸੇਵਕ ਹਾਜ਼ਰ ਸਨ।