ਚੰਡੀਗੜ੍ਹ ਹਮਲੇ ਦੀ ਸੈਣੀ ਵੱਲੋਂ ਨਿਖੇਧੀ
ਚੰਡੀਗੜ੍ਹ ਹਮਲੇ ਦੀ ਸੈਣੀ ਵੱਲੋਂ ਨਿਖੇਧੀ
Publish Date: Sat, 04 Apr 2026 08:10 PM (IST)
Updated Date: Sat, 04 Apr 2026 08:13 PM (IST)
ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ ਲੁਧਿਆਣਾ ਭਾਰਤੀ ਜਨਤਾ ਪਾਰਟੀ ਦੇ ਵਾਰਡ ਨੰਬਰ 39 ਤੋਂ ਇੰਚਾਰਜ ਅਤੇ ਸਾਬਕਾ ਮੰਡਲ ਪ੍ਰਧਾਨ ਅਮਨ ਸੈਣੀ ਨੇ ਬੀਤੇ ਦਿਨੀਂ ਚੰਡੀਗੜ੍ਹ ਸਥਿਤ ਭਾਜਪਾ ਦੇ ਮੁੱਖ ਦਫਤਰ ਵਿਖੇ ਹੋਏ ਹਮਲੇ ਦੀ ਕੜੀ ਨਿਖੇਧੀ ਕਰਦਿਆ ਕਿਹਾ ਕਿ ਇਹ ਘਟਨਾ ਨਾ ਸਿਰਫ ਲੋਕਤੰਤਰਕ ਮੂਲਾਂ ‘ਤੇ ਹਮਲਾ ਹੈ, ਸਗੋਂ ਕਾਨੂੰਨ-ਵਿਵਸਥਾ ਲਈ ਵੀ ਵੱਡੀ ਚੁਣੌਤੀ ਹੈ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਕੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਕਾਨੂੰਨ ਦੇ ਕਟਘਰੇ ‘ਚ ਖੜ੍ਹਾ ਕੀਤਾ ਜਾਵੇ। ਸੈਣੀ ਨੇ ਕਿਹਾ ਕਿ ਭਾਜਪਾ ਹਮੇਸ਼ਾ ਕਾਨੂੰਨ ਅਤੇ ਸੰਵਿਧਾਨ ਦੀ ਪਾਲਣਾ ਕਰਨ ਵਾਲੀ ਪਾਰਟੀ ਰਹੀ ਹੈ ਅਤੇ ਇਸ ਤਰ੍ਹਾਂ ਦੀਆਂ ਘਟਨਾਵਾਂ ਨਾਲ ਪਾਰਟੀ ਦੇ ਵਰਕਰਾਂ ਦਾ ਮਨੋਬਲ ਘਟਾਇਆ ਨਹੀਂ ਜਾ ਸਕਦਾ। ਉਨ੍ਹਾਂ ਸਪਸ਼ਟ ਕੀਤਾ ਕਿ ਭਾਜਪਾ ਦੇ ਵਰਕਰ ਇਸ ਤਰ੍ਹਾਂ ਦੀਆਂ ਹਰਕਤਾਂ ਤੋਂ ਡਰਣ ਵਾਲੇ ਨਹੀਂ ਉਹ ਲੋਕਤੰਤਰ ਦੀ ਰੱਖਿਆ ਲਈ ਹਮੇਸ਼ਾ ਡਟ ਕੇ ਖੜ੍ਹੇ ਰਹਿਣਗੇ।