ਥਾਣਾ ਸਲੇਮ ਟਾਬਰੀ ਪੁਲਿਸ ਦਾ ਐਕਸ਼ਨ: 10 ਗ੍ਰਾਮ ਹੈਰੋਇਨ ਸਮੇਤ 3 ਨਸ਼ਾ ਤਸਕਰ ਕਾਬੂ; ਨਸ਼ਾ ਸਪਲਾਈ ਕਰਨ ਦੇ ਨੈੱਟਵਰਕ ਦਾ ਕੀਤਾ ਖੁਲਾਸਾ
ਥਾਣਾ ਸਲੇਮ ਟਾਬਰੀ ਦੇ ਸਬ ਇੰਸਪੈਕਟਰ ਕਸ਼ਮੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਕਾਰਵਾਈ ਕਰਦੇ ਹੋਏ 10 ਗ੍ਰਾਮ ਹੈਰੋਇਨ ਅਤੇ ਇੱਕ ਇਲੈਕਟ੍ਰਾਨਿਕ ਤਰਾਜੂ ਸਮੇਤ ਤਿੰਨ ਦੋਸ਼ੀਆਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
Publish Date: Fri, 23 Jan 2026 11:20 AM (IST)
Updated Date: Fri, 23 Jan 2026 11:21 AM (IST)
ਗੌਰਵ ਕੁਮਾਰ ਸਲੂਜਾ, ਪੰਜਾਬੀ ਜਾਗਰਣ, ਲੁਧਿਆਣਾ - ਥਾਣਾ ਸਲੇਮ ਟਾਬਰੀ ਦੇ ਸਬ ਇੰਸਪੈਕਟਰ ਕਸ਼ਮੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਕਾਰਵਾਈ ਕਰਦੇ ਹੋਏ 10 ਗ੍ਰਾਮ ਹੈਰੋਇਨ ਅਤੇ ਇੱਕ ਇਲੈਕਟ੍ਰਾਨਿਕ ਤਰਾਜੂ ਸਮੇਤ ਤਿੰਨ ਦੋਸ਼ੀਆਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਤਫਤੀਸ਼ੀ ਅਫਸਰ ਸਬ ਇੰਸਪੈਕਟਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸਤ ਦੇ ਸੰਬੰਧ ਵਿੱਚ ਮੈਟਰੋ ਮਾਲ ਨੇੜੇ ਗਸ਼ਤ ਕਰ ਰਹੇ ਸਨ। ਇਸ ਦੌਰਾਨ ਮੈਟਰੋ ਮਾਲ ਦੇ ਨੇੜੇ ਇੱਕ ਖਾਲੀ ਪਲਾਟ ਵਿੱਚ ਕੁਝ ਨੌਜਵਾਨ ਸ਼ੱਕੀ ਹਾਲਤ ਵਿੱਚ ਘੁੰਮਦੇ ਨਜ਼ਰ ਆਏ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਤਿੰਨਾਂ ਨੂੰ ਕਾਬੂ ਕਰਕੇ ਤਲਾਸ਼ੀ ਲਈ।
ਤਲਾਸ਼ੀ ਦੌਰਾਨ ਦੋਸ਼ੀਆਂ ਕੋਲੋਂ 10 ਗ੍ਰਾਮ ਹੈਰੋਇਨ ਅਤੇ ਇੱਕ ਇਲੈਕਟ੍ਰਾਨਿਕ ਤਰਾਜੂ ਬਰਾਮਦ ਕੀਤਾ ਗਿਆ। ਗ੍ਰਿਫਤਾਰ ਦੋਸ਼ੀਆਂ ਦੀ ਪਛਾਣ ਦਵਿੰਦਰ ਸਿੰਘ ਲਾਡੀ ਵਾਸੀ ਚਿੱਟੀ ਕਲੋਨੀ ਭੱਟੀਆਂ, ਮਹਿੰਦਰ ਸਿੰਘ ਵਾਸੀ ਪੰਜਾਬੀ ਬਾਗ ਕਲੋਨੀ ਸਲੇਮ ਟਾਬਰੀ ਅਤੇ ਮਾਸੂਮ ਰਜ਼ਾ ਵਾਸੀ ਪ੍ਰੀਤਮ ਨਗਰ ਸਲੇਮ ਟਾਬਰੀ ਵਜੋਂ ਹੋਈ ਹੈ।
ਪੁਲਿਸ ਨੇ ਤਿੰਨਾਂ ਦੋਸ਼ੀਆਂ ਖਿਲਾਫ ਬਣਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਦੋਸ਼ੀਆਂ ਨੂੰ ਜਲਦ ਹੀ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਰਿਮਾਂਡ ਦੌਰਾਨ ਹੋਰ ਵੀ ਅਹੰਕਾਰਪੂਰਕ ਖੁਲਾਸਿਆਂ ਦੀ ਉਮੀਦ ਜਤਾਈ ਜਾ ਰਹੀ ਹੈ।