650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਸਮਰਸਤਾ ਯਾਤਰਾ’ ਅੱਜ ਪੁੱਜੇਗੀ ਸਮਰਾਲਾ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਸਮਰਸਤਾ ਯਾਤਰਾ’ ਪਹੁੰਚੇਗੀ ਸਮਰਾਲਾ
Publish Date: Sat, 21 Nov 2026 06:41 PM (IST)
Updated Date: Sun, 22 Nov 2026 04:04 AM (IST)
* ਨੀਲੋਂ ਕਲਾਂ, ਸਮਰਾਲਾ ਮੇਨ ਚੌਕ ਅਤੇ ਕੋਟਲਾ ਸ਼ਮਸਪੁਰ ਵਿਖੇ ਹੋਵੇਗਾ ਯਾਤਰਾ ਦਾ ਸ਼ਾਨਦਾਰ ਸਵਾਗਤ * ਨੀਸ਼ੂ ਸ਼ਰਮਾ ਵੱਲੋਂ ਸਮੂਹ ਇਲਾਕਾ ਨਿਵਾਸੀਆਂ ਨੂੰ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਪੀ 12 : ਭਾਜਪਾ ਆਗੂ ਨੀਸ਼ੂ ਸ਼ਰਮਾ ਜਾਣਕਾਰੀ ਸਾਂਝੀ ਕਰਦੇ ਹੋਏ। ਦਰਸ਼ਨ ਸਿੰਘ ਬੌਂਦਲੀ, ਪੰਜਾਬੀ ਜਾਗਰਣ ਸਮਰਾਲਾ : ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੱਢੀ ਜਾ ਰਹੀ ‘ਸਮਰਸਤਾ ਯਾਤਰਾ’ 22 ਨਵੰਬਰ ਨੂੰ ਸਮਰਾਲਾ ਵਿਧਾਨ ਸਭਾ ਹਲਕੇ ’ਚ ਪਹੁੰਚ ਰਹੀ ਹੈ। ਇਸ ਯਾਤਰਾ ਦੇ ਸਵਾਗਤ ਲਈ ਇਲਾਕੇ ’ਚ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਯਾਤਰਾ ਦੇ ਸਵਾਗਤ ਲਈ ਵੱਖ-ਵੱਖ ਥਾਵਾਂ ’ਤੇ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ ਤੇ ਇਲਾਕਾ ਵਾਸੀਆਂ ਨੂੰ ਵੱਧ ਤੋਂ ਵੱਧ ਗਿਣਤੀ ’ਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ ਹੈ। ਜਾਣਕਾਰੀ ਦਿੰਦਿਆਂ ਭਾਜਪਾ ਦੇ ਸਮਰਾਲਾ ਹਲਕਾ ਆਗੂ ਨੀਸ਼ੂ ਸ਼ਰਮਾ ਨੇ ਦੱਸਿਆ ਕਿ ਸਮਰਸਤਾ ਯਾਤਰਾ ਦਾ ਸਮਰਾਲਾ ਹਲਕੇ ਵਿੱਚ ਪਹੁੰਚਣ ’ਤੇ ਵੱਖ-ਵੱਖ ਸਥਾਨਾਂ ’ਤੇ ਸ਼ਰਧਾ ਤੇ ਉਤਸ਼ਾਹ ਨਾਲ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਯਾਤਰਾ ਦਾ ਪਹਿਲਾ ਸਵਾਗਤ ਸਵੇਰੇ 10 ਵਜੇ ਨੀਲੋਂ ਕਲਾਂ ਵਿਖੇ ਸ਼ਰਮਾ ਸਵੀਟਸ ਨੇੜੇ ਕੀਤਾ ਜਾਵੇਗਾ। ਇਸ ਤੋਂ ਬਾਅਦ ਸਵੇਰੇ 10:30 ਵਜੇ ਸਮਰਾਲਾ ਦੇ ਮੇਨ ਚੌਕ ਵਿਖੇ ਅਤੇ ਸਵੇਰੇ 11 ਵਜੇ ਪਿੰਡ ਕੋਟਲਾ ਸ਼ਮਸਪੁਰ ਵਿਖੇ ਯਾਤਰਾ ਦਾ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਸਮੂਹ ਸੰਗਤਾਂ ਨੂੰ ਨਿਰਧਾਰਤ ਸਮੇਂ ਅਨੁਸਾਰ ਵੱਖ-ਵੱਖ ਸਵਾਗਤੀ ਸਥਾਨਾਂ ’ਤੇ ਪਹੁੰਚਣ ਦੀ ਬੇਨਤੀ ਕਰਦਿਆਂ ਕਿਹਾ ਕਿ ਆਓ, ਸਾਰੇ ਮਿਲ ਕੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਈਏ ਅਤੇ ਸਮਾਜ ਵਿੱਚ ਪਿਆਰ, ਸਦਭਾਵਨਾ ਤੇ ਬਰਾਬਰਤਾ ਦਾ ਸੰਦੇਸ਼ ਫੈਲਾਈਏ।