- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਿਵਾਰਕ ਮੈਂਬਰਾਂ ਅਨੁਸਾਰ ਦਮਨਪ੍ਰੀਤ ਬਚਪਨ ਤੋਂ ਹੀ ਮਾਂ ਤੋਂ ਵਾਂਝੀ ਸੀ ਅਤੇ ਉਸ ਦੀ ਪਰਵਰਿਸ਼ ਦਾਦਾ-ਦਾਦੀ ਅਤੇ ਪਿਤਾ ਨੇ ਕੀਤੀ। ਉਹ ਪਰਿਵਾਰ ਦਾ ਇਕਲੌਤਾ ਸਹਾਰਾ ਸੀ ਅਤੇ ਵਿਦੇਸ਼ ਵਿੱਚ ਮਿਹਨਤ ਕਰਕੇ ਪਰਿਵਾਰ ਦੀ ਆਰਥਿਕ ਹਾਲਤ ਸੁਧਾਰਨਾ ਚਾਹੁੰਦੀ ਸੀ।

ਸੰਵਾਦ ਸਹਿਯੋਗੀ, ਪੰਜਾਬੀ ਜਾਗਰਣ, ਸਮਰਾਲਾ: ਸਮਰਾਲਾ ਨੇੜਲੇ ਪਿੰਡ ਲਲਕਲਾਂ ਦੀ ਰਹਿਣ ਵਾਲੀ ਵਿਦਿਆਰਥਣ ਦਮਨਪ੍ਰੀਤ ਕੌਰ ਦੀ ਕੈਨੇਡਾ ਦੇ ਐਡਮੰਟਨ ਵਿੱਚ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ ਗਈ। ਘਟਨਾ ਦੀ ਖ਼ਬਰ ਪਿੰਡ ਪਹੁੰਚਦਿਆਂ ਹੀ ਪਰਿਵਾਰ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ। ਦਮਨਪ੍ਰੀਤ ਸਟੂਡੈਂਟ ਵੀਜ਼ੇ ’ਤੇ ਕੈਨੇਡਾ ਗਈ ਸੀ ਅਤੇ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਹਾਲ ਹੀ ਵਿੱਚ ਉਸ ਨੂੰ ਵਰਕ ਪਰਮਿਟ ਮਿਲਿਆ ਸੀ।
ਪਰਿਵਾਰਕ ਮੈਂਬਰਾਂ ਅਨੁਸਾਰ ਦਮਨਪ੍ਰੀਤ ਬਚਪਨ ਤੋਂ ਹੀ ਮਾਂ ਤੋਂ ਵਾਂਝੀ ਸੀ ਅਤੇ ਉਸ ਦੀ ਪਰਵਰਿਸ਼ ਦਾਦਾ-ਦਾਦੀ ਅਤੇ ਪਿਤਾ ਨੇ ਕੀਤੀ। ਉਹ ਪਰਿਵਾਰ ਦਾ ਇਕਲੌਤਾ ਸਹਾਰਾ ਸੀ ਅਤੇ ਵਿਦੇਸ਼ ਵਿੱਚ ਮਿਹਨਤ ਕਰਕੇ ਪਰਿਵਾਰ ਦੀ ਆਰਥਿਕ ਹਾਲਤ ਸੁਧਾਰਨਾ ਚਾਹੁੰਦੀ ਸੀ। ਪਰਿਵਾਰ ਨੇ ਦੱਸਿਆ ਕਿ ਉਸ ਦੇ ਕਹਿਣ ’ਤੇ ਹੀ ਪਿੰਡ ਵਿੱਚ ਨਵਾਂ ਘਰ ਬਣਾਇਆ ਜਾ ਰਿਹਾ ਸੀ।
ਐਡਮੰਟਨ ਪੁਲਿਸ ਮੁਤਾਬਕ 9 ਜੁਲਾਈ ਨੂੰ ਸਿਲਵਰਬੇਰੀ ਇਲਾਕੇ ਤੋਂ ਮਿਲੀ ਐਮਰਜੈਂਸੀ ਕਾਲ ਤੋਂ ਬਾਅਦ ਦਮਨਪ੍ਰੀਤ ਬੇਹੋਸ਼ ਹਾਲਤ ਵਿੱਚ ਮਿਲੀ ਸੀ। ਹਸਪਤਾਲ ਵਿੱਚ ਤਿੰਨ ਦਿਨ ਜ਼ਿੰਦਗੀ ਲਈ ਸੰਘਰਸ਼ ਕਰਨ ਮਗਰੋਂ 12 ਜੁਲਾਈ ਨੂੰ ਉਸ ਦੀ ਮੌਤ ਹੋ ਗਈ। 14 ਜੁਲਾਈ ਦੀ ਪੋਸਟਮਾਰਟਮ ਰਿਪੋਰਟ ਵਿੱਚ ਗਲਾ ਘੁੱਟ ਕੇ ਹੱਤਿਆ ਹੋਣ ਦੀ ਪੁਸ਼ਟੀ ਹੋਈ, ਜਦਕਿ 22 ਜੁਲਾਈ ਨੂੰ ਪੁਲਿਸ ਨੇ ਰਿਤੇਸ਼ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ।
ਪਰਿਵਾਰ ਨੇ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਭਾਰਤੀ ਦੂਤਾਵਾਸ ਰਾਹੀਂ ਦਮਨਪ੍ਰੀਤ ਦੀ ਮ੍ਰਿਤਕ ਦੇਹ ਜਲਦੀ ਪੰਜਾਬ ਲਿਆਂਦੀ ਜਾਵੇ ਅਤੇ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਿੱਤੀ ਜਾਵੇ। ਪਿੰਡ ਵਾਸੀਆਂ ਨੇ ਵੀ ਦੋਸ਼ੀ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ।