ਸੰਧੂ ਬਣੇ ਜ਼ਿਲ੍ਹਾ ਦਿਹਾਤੀ ਐਜੂਕੇਸ਼ਨ ਵਿੰਗ ਦੇ ਪ੍ਰਧਾਨ
ਸੰਧੂ ਬਣੇ ਜ਼ਿਲ੍ਹਾ ਦਿਹਾਤੀ ਐਜੂਕੇਸ਼ਨ ਵਿੰਗ ਦੇ ਪ੍ਰਧਾਨ
Publish Date: Tue, 13 Jan 2026 08:07 PM (IST)
Updated Date: Wed, 14 Jan 2026 04:13 AM (IST)

ਲੱਕੀ ਘੁਮੈਤ, ਪੰਜਾਬੀ ਜਾਗਰਣ, ਸਾਹਨੇਵਾਲ ਨਗਰ ਕੌਂਸਲ ਸਾਹਨੇਵਾਲ ਦੇ ਵਾਰਡ ਨੰਬਰ-12 ਦੇ ਕੌਂਸਲਰ ਪਲਵਿੰਦਰ ਸਿੰਘ ਸੰਧੂ ਨੂੰ ‘ਆਪ’ ਵੱਲੋਂ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਐਜੂਕੇਸ਼ਨ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਨਿਯੁਕਤੀ ’ਤੇ ਕੌਂਸਲਰ ਪਲਵਿੰਦਰ ਸਿੰਘ ਸੰਧੂ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਇੰਚਾਰਜ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਤੋਂ ਇਲਾਵਾ ਸਮੂਹ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਪਾਰਟੀ ਵੱਲੋਂ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਕਰਨ ਲਈ ਦਿਨ-ਰਾਤ ਮਿਹਨਤ ਕਰਨਗੇ ਤੇ ਜੋ ਪਾਰਟੀ ਹਾਈਕਮਾਂਡ ਵੱਲੋਂ ਪੰਜਾਬ ਅੰਦਰ ਸਿੱਖਿਆ ਪੱਧਰ ਨੂੰ ਉੱਚਾ ਚੁੱਕਣ ਲਈ ਉਪਰਾਲੇ ਕੀਤੇ ਜਾ ਰਹੇ ਹਨ, ਉਨ੍ਹਾਂ ਉਪਰਾਲਿਆਂ ਨੂੰ ਪੂਰਾ ਕਰਨ ਲਈ ਤਨ-ਮਨ ਨਾਲ ਮਿਹਨਤ ਕਰ ਕੇ ਪਾਰਟੀ ਨੂੰ ਪੂਰਾ ਸਹਿਯੋਗ ਦੇਣ ਗਏ। ਇਸ ਨਿਯੁਕਤੀ ’ਤੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਗੁਰਦਰਸ਼ਨ ਸਿੰਘ ਧਾਲੀਵਾਲ, ਹਲਕਾ ਸਾਹਨੇਵਾਲ ਦੇ ਸੰਗਠਨ ਇੰਚਾਰਜ ਤਜਿੰਦਰ ਸਿੰਘ ਮਿੱਠੂ, ਨਗਰ ਕੌਂਸਲ ਸਾਹਨੇਵਾਲ ਦੇ ਪ੍ਰਧਾਨ ਪੂਜਾ ਰਾਣੀ, ਟਰੇਡ ਵਿੰਗ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਰਾਜਦੀਪ ਭਾਟੀਆ, ਬਲਾਕ ਪ੍ਰਧਾਨ ਕੀਰਤਨ ਸਿੰਘ ਬੱਬੂ ਬਿਰਦੀ ਤੇ ਬਲਾਕ ਪ੍ਰਧਾਨ ਕੁਲਦੀਪ ਐਰੀ ਵੱਲੋਂ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਪਾਰਟੀ ਵੱਲੋਂ ਕੌਂਸਲਰ ਪਲਵਿੰਦਰ ਸਿੰਘ ਸੰਧੂ ਨੂੰ ਜ਼ਿਲ੍ਹਾ ਦਿਹਾਤੀ ਐਜੂਕੇਸ਼ਨ ਵਿੰਗ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ, ਇਹ ਫੈਸਲਾ ਬਹੁਤ ਹੀ ਸ਼ਲਾਘਾਯੋਗ ਫ਼ੈਸਲਾ ਹੈ, ਕਿਉਂਕਿ ਕੌਂਸਲਰ ਸੰਧੂ ਬਹੁਤ ਹੀ ਮਿਹਨਤੀ ਤੇ ਪਾਰਟੀ ਪ੍ਰਤੀ ਇਮਾਨਦਾਰ ਹਨ ਤੇ ਇਹ ਪੂਰੀ ਇਮਾਨਦਾਰੀ ਆਪਣੇ ਅਹੁਦੇ ਦਾ ਫਰਜ਼ ਨਿਭਾਉਣਗੇ ਤੇ ਸਾਨੂੰ ਪੂਰੀ ਆਸ ਹੈ ਕਿ ਇਹ ਪਾਰਟੀ ਵਰਕਰਾਂ ਨੂੰ ਨਾਲ ਲੈ ਕੇ ਚੱਲਣਗੇ। ਅੰਤ ’ਚ ਕੌਂਸਲਰ ਪਲਵਿੰਦਰ ਸਿੰਘ ਸੰਧੂ ਵੱਲੋਂ ਇਨ੍ਹਾਂ ਸਭ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਇਨਾ ਸਭ ਨੂੰ ਮੈਂ ਪੂਰਾ ਵਿਸ਼ਵਾਸ ਦਵਾਉਂਦਾ ਹਾਂ ਕਿ ਪਾਰਟੀ ਵੱਲੋਂ ਜੋ ਜ਼ਿੰਮੇਵਾਰੀ ਦਿੱਤੀ ਹੈ, ਉਸ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ।