ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਚੇਤ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ
ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਚੇਤ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ
Publish Date: Sat, 14 Mar 2026 06:29 PM (IST)
Updated Date: Sun, 15 Mar 2026 04:10 AM (IST)

ਫੋਟੋ: 8 ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ ਲੁਧਿਆਣਾ : ਨਵੇਂ ਵਰ੍ਹੇ ਸੰਮਤ 558ਵੇਂ ਦੀ ਆਰੰਭਤਾ ਅਤੇ ਚੇਤ ਦੇ ਮਹੀਨੇ ਦੀ ਸੰਗਰਾਂਦ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਦੂਖ ਨਿਵਾਰਨ ਸਾਹਿਬ, ਫੀਲਡਗੰਜ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਧਾਰਮਿਕ ਸਮਾਗਮ ’ਚ ਵੱਡੀ ਗਿਣਤੀ ਵਿੱਚ ਗੁਰੂ ਨਾਨਕ ਨਾਮ ਲੇਵਾ ਸੰਗਤ ਨੇ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਸਮਾਗਮ ਦੌਰਾਨ ਰਾਗੀ ਜੱਥਿਆਂ ਵੱਲੋਂ ਗੁਰਬਾਣੀ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ। ਸਮਾਗਮ ਦੌਰਾਨ ਭਾਈ ਲਵਪ੍ਰੀਤ ਸਿੰਘ ਦੇ ਜੱਥੇ ਵੱਲੋਂ ਤੰਤੀ ਸਾਜਾਂ ਦੀਆਂ ਰਸਭਰੀ ਧੁੰਨਾਂ ਨਾਲ ਕੀਰਤਨ ਕਰਕੇ ਪੂਰਾ ਦਰਬਾਰ ਹਾਲ ਗੁਰਬਾਣੀ ਦੇ ਰੰਗ ਵਿੱਚ ਰੰਗ ਦਿੱਤਾ ਅਤੇ ਸੰਗਤਾਂ ਨੇ ਬੜੀ ਸ਼ਰਧਾ ਭਾਵਨਾ ਨਾਲ ਕੀਰਤਨ ਸਰਵਣ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਪ੍ਰਿਤਪਾਲ ਸਿੰਘ ਨੇ ਸੰਗਤਾਂ ਨੂੰ ਆਪਣੇ ਵਿਚਾਰਾਂ ਦੀ ਸਾਂਝ ਪਾਉਦਿਆਂ ਕਿਹਾ ਕਿ ਸੰਗਰਾਂਦ ਦਾ ਦਿਨ ਸਿੱਖ ਧਰਮ ਵਿੱਚ ਵਿਸ਼ੇਸ਼ ਮਹੱਤਤਾ ਰੱਖਦਾ ਹੈ। ਉਨ੍ਹਾਂ ਕਿਹਾ ਕਿ ਨਵੇਂ ਸੰਮਤ ਦੀ ਆਰੰਭਤਾ ਸਾਨੂੰ ਗੁਰਬਾਣੀ ਦੇ ਰਾਹ ਤੇ ਚੱਲਦਿਆਂ ਆਪਣੀ ਜ਼ਿੰਦਗੀ ਨੂੰ ਸਚਾਈ, ਸੇਵਾ ਅਤੇ ਸਿਮਰਨ ਨਾਲ ਜੁੜਨ ਦਾ ਸੰਦੇਸ਼ ਦਿੰਦੀ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਗੁਰੂ ਸਾਹਿਬ ਦੀ ਬਾਣੀ ਨਾਲ ਜੁੜ ਕੇ ਮਨੁੱਖ ਆਪਣਾ ਜੀਵਨ ਸੁਖਮਈ ਅਤੇ ਕਾਮਯਾਬ ਬਣਾ ਸਕਦਾ ਹੈ। ਇਸ ਦੌਰਾਨ ਸੰਗਤ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਜਨਰਲ ਸਕੱਤਰ ਅਵਤਾਰ ਸਿੰਘ, ਗੁਰਪ੍ਰੀਤ ਸਿੰਘ ਵਿੰਕਲ, ਜਤਿੰਦਰ ਸਿੰਘ, ਰਣਦੀਪ ਸਿੰਘ, ਜਗਜੀਤ ਸਿੰਘ, ਕੁਲਦੀਪ ਸਿੰਘ ਦੁਆ, ਬੀਬੀ ਰਜਿੰਦਰ ਕੌਰ ਖਾਲਸਾ ਮੈਂਬਰ ਧਰਮ ਪ੍ਰਚਾਰ ਕਮੇਟੀ ਸਮੇਤ ਗੁਰੂ ਘਰ ਵਿੱਚ ਵੱਡੀ ਗਿਣਤੀ ’ਚ ਸੰਗਤ ਨੇ ਹਾਜ਼ਰੀ ਭਰੀ।