ਗੁਰਦੁਆਰਾ ਸ੍ਰੀ ਰੇਰੂ ਸਾਹਿਬ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ
ਇਤਿਹਾਸਕ ਗੁਰਦੁਆਰਾ ਸ੍ਰੀ ਰੇਰੂ ਸਾਹਿਬ ਵਿਖੇ ਜੇਠ ਦੇ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ
Publish Date: Fri, 15 May 2026 06:32 PM (IST)
Updated Date: Sat, 16 May 2026 04:07 AM (IST)
ਲੱਕੀ ਘੁਮੈਤ, ਪੰਜਾਬੀ ਜਾਗਰਣ ਸਾਹਨੇਵਾਲ
ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸ੍ਰੀ ਰੇਰੂ ਸਾਹਿਬ ਨੰਦਪੁਰ ਸਾਹਨੇਵਾਲ ਵਿਖੇ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਜੇਠ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਮਨਾਇਆ ਗਿਆ। ਸੰਗਰਾਂਦ ਦੇ ਪਵਿੱਤਰ ਦਿਹਾੜੇ ਨੂੰ ਮੁੱਖ ਰੱਖਦਿਆਂ ਇਲਾਕੇ ਭਰ ਦੀਆਂ ਸੰਗਤਾਂ ਤੋਂ ਇਲਾਵਾ ਦੂਰ-ਦੁਰਾਡੇ ਤੋਂ ਆਈਆਂ ਹੋਈਆਂ ਸੰਗਤਾਂ ਨੇ ਗੁਰੂ ਘਰ ਨਤਮਸਤਕ ਹੋ ਕੇ ਸ੍ਰੀ ਰੇਰੂ ਸਾਹਿਬ ਦੇ ਦਰਸ਼ਨ ਕਰਕੇ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ।
ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਹਰਾ ਅਤੇ ਵਾਇਸ ਪ੍ਰਧਾਨ ਮਲਕੀਤ ਸਿੰਘ ਹਰਾ ਨੇ ਦੱਸਿਆ ਕਿ ਜੇਠ ਮਹੀਨੇ ਦੀ ਸੰਗਰਾਦ ਦੇ ਪਵਿੱਤਰ ਦਿਹਾੜੇ ਨੂੰ ਮੁੱਖ ਰੱਖਦਿਆਂ ਹੋਇਆਂ ਭੋਗ ਪਾਏ ਗਏ ਅਤੇ ਭੋਗ ਪੈਣ ਉਪਰੰਤ ਕਥਾਵਾਚਕ ਹੈਂਡ ਗ੍ਰੰਥੀ ਸਿੰਘ ਭਾਈ ਵਿਰਸਾ ਸਿੰਘ ਵੱਲੋਂ ਆਈਆਂ ਹੋਈਆਂ ਸੰਗਤਾਂ ਨੂੰ ਗੁਰਬਾਣੀ ਦਾ ਉਚਾਰਨ ਕਰਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ ਅਤੇ ਇਸੇ ਤਰ੍ਹਾਂ ਬੀਬੀ ਗੁਰਮੀਤ ਕੌਰ ਵੱਲੋਂ ਸੰਗਤਾਂ ਨੂੰ ਗੁਰੂ ਜੀ ਦਾ ਇਤਿਹਾਸ ਸੁਣਾਇਆ ਗਿਆ ਅਤੇ ਇਸ ਤੋਂ ਇਲਾਵਾ ਹਜ਼ੂਰੀ ਰਾਗੀ ਭਾਈ ਗੁਰਪ੍ਰੀਤ ਸਿੰਘ ਜੱਗੀ, ਹਜ਼ੂਰੀ ਰਾਗੀ ਭਾਈ ਸਤਵਿੰਦਰ ਸਿੰਘ ਅਤੇ ਭਾਈ ਦਿਲਬਰ ਸਿੰਘ ਵੱਲੋਂ ਆਪਣੇ ਜੱਥੇ ਸਮੇਤ ਕੀਰਤਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਨਿਹਾਲ ਕੀਤਾ ਗਿਆ ਅਤੇ ਗੁਰਬਾਣੀ ਨਾਲ ਜੋੜਨ ਲਈ ਪ੍ਰੇਰਿਤ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਸੰਗਰਾਂਦ ਦੇ ਪਵਿੱਤਰ ਦਿਹਾੜੇ 'ਤੇ ਹੋਰਨਾਂ ਤੋਂ ਇਲਾਵਾ ਪਰਮਿੰਦਰ ਸਿੰਘ ਫੌਜੀ, ਜਸਵੀਰ ਸਿੰਘ, ਜਸਵੀਰ ਸ਼ਾਹ ਸਿੰਘ, ਅਵਤਾਰ ਸਿੰਘ ਕੈਂਥ, ਕੁਲਦੀਪ ਸਿੰਘ ਦੀਪਾ, ਹੁਸ਼ਿਆਰ ਸਿੰਘ ਹਰਾ,ਸਵਰਨ ਸਿੰਘ ਕਲਸੀ, ਮੈਨੇਜਰ ਅਜੀਤ ਸਿੰਘ, ਸਹਾਇਕ ਸੁਖਮਨ ਸਿੰਘ ਮਨੀ ਆਦਿ ਇਲਾਕੇ ਭਰ ਦੀਆਂ ਸੰਗਤਾਂ ਹਾਜ਼ਰ ਸਨ।