ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ
ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਫੱਗਣ ਦੇ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ
Publish Date: Thu, 12 Feb 2026 06:21 PM (IST)
Updated Date: Thu, 12 Feb 2026 06:24 PM (IST)

ਪਲਵਿੰਦਰ ਸਿੰਘ ਢੁੱਡੀਕੇ, ਪੰਜਾਬੀ ਜਾਗਰਣ ਲੁਧਿਆਣਾ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਂਕ ਵਿਖੇ ਫੱਗਣ ਦੇ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਲਗਵਾਈ ਅਤੇ ਗੁਰੂ ਜਸ ਸਰਵਣ ਕੀਤਾ। ਇਸ ਮੌਕੇ ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਪਰਮਵੀਰ ਸਿੰਘ, ਭਾਈ ਗੁਰਸ਼ਰਨ ਸਿੰਘ ਕੋਮਲ, ਭਾਈ ਹਰਪ੍ਰੀਤ ਸਿੰਘ ਖਾਲਸਾ ਦੇ ਜੱਥੇ ਨੇ ਕੀਰਤਨ ਦੀ ਸੇਵਾ ਨਿਭਾਈ। ਉਪਰੰਤ ਗੁਰਦੁਆਰਾ ਸਾਹਿਬ ਦੇ ਮੁੱਖ ਕਥਾ ਵਾਚਕ ਗਿਆਨੀ ਮਨਪ੍ਰੀਤ ਸਿੰਘ ਨੇ ਗੁਰੂ ਘਰ ਨਤਮਸਤਕ ਹੋਈਆਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕੀਤੀ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਸੰਗਤੀ ਰੂਪ ਵਿੱਚ ਰਾਗੀ ਜਥਿਆਂ ਨੂੰ ਸਿਰੋਪਾਓ ਭੇਟ ਕੀਤੇ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਤਜਿੰਦਰ ਸਿੰਘ ਡੰਗ, ਪਰਮਜੀਤ ਸਿੰਘ ਲਾਇਲਪੁਰੀ, ਤਰਲੋਚਨ ਸਿੰਘ ਬੱਬਰ, ਗੁਰਜੀਤ ਸਿੰਘ ਗਿੱਲ ਐਨਆਰਆਈ, ਇੰਦਰਜੀਤ ਸਿੰਘ ਮੱਕੜ, ਜਤਿੰਦਰਪਾਲ ਸਿੰਘ ਸਲੂਜਾ, ਸੁਰਿੰਦਰਜੀਤ ਸਿੰਘ ਮੱਕੜ, ਬਲਜੀਤ ਸਿੰਘ ਦੁਖੀਆ, ਅਵਤਾਰ ਸਿੰਘ ਪਨੇਸਰ, ਪ੍ਰੀਤਮ ਸਿੰਘ ਮਣਕੂ, ਇੰਦਰਜੀਤ ਸਿੰਘ ਗੋਲਾ, ਲਖਵਿੰਦਰ ਸਿੰਘ ਲੱਖਾ, ਸੁਰਿੰਦਰ ਸਿੰਘ ਨਾਰੰਗ, ਮੋਹਨ ਸਿੰਘ ਚੌਹਾਨ, ਸੁਰਜੀਤ ਸਿੰਘ ਮਠਾੜੂ, ਅਰਜੁਨ ਸਿੰਘ ਚੀਮਾ, ਦਵਿੰਦਰ ਸਿੰਘ ਸਿੱਬਲ, ਪਰਮਿੰਦਰ ਸਿੰਘ, ਰਵਿੰਦਰ ਸਿੰਘ ਰਵੀ, ਗੁਰਮੀਤ ਸਿੰਘ, ਸੁਨੀਲ ਕੁਮਾਰ ਆਦਿ ਹਾਜ਼ਰ ਸਨ।