ਸੰਤੋਸ਼ ਕੁਮਾਰ ਸਿੰਗਲਾ, ਮਲੌਦ

16 ਸਤੰਬਰ ਤੋਂ ਸ਼ੁਰੂ ਹੋਈ ਹੇਮਕੁੰਟ ਸਾਹਿਬ ਦੀ ਯਾਤਰਾ ਦੌਰਾਨ ਰਸਤੇ 'ਚ ਗੁਰਦੁਆਰਾ ਦਮਦਮਾ ਸਾਹਿਬ ਨਗਰਾਸੂ ਵਿਖੇ ਸੰਤ ਬਾਬਾ ਬੇਅੰਤ ਸਿੰਘ ਤੇ ਸੰਤ ਬਾਬਾ ਸੁਖਦੇਵ ਸਿੰਘ ਬੇਰਕਲਾਂ ਲੰਗਰਾਂ ਵਾਲਿਆਂ ਵੱਲੋਂ ਸੰਗਤਾਂ ਦੀ ਸੇਵਾ ਨਿਰੰਤਰ ਜਾਰੀ ਹੈ। ਸੰਤ ਬੇਰਕਲਾਂ ਵਾਲਿਆਂ ਨੇ ਦੱਸਿਆ ਕਿ ਰੋਜ਼ਾਨਾ ਸ੍ਰੀ ਹੇਮਕੁੰਟ ਸਾਹਿਬ ਤੇ ਚਾਰ ਧਾਮ ਦੀ ਯਾਤਰਾ ਦੀਆਂ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਸੈਂਕੜਿਆਂ ਦੀ ਗਿਣਤੀ 'ਚ ਪਹੁੰਚ ਕੇ ਲੰਗਰ ਛਕ ਰਹੀਆਂ ਹਨ, ਜਿੱਥੇ ਸੰਗਤ ਲਈ ਲੰਗਰ ਤੋਂ ਵਿਸ਼ਰਾਮ ਕਰਨ, ਦਵਾਈਆਂ ਆਦਿ ਦਾ ਵੀ ਪ੍ਰਬੰਧ ਕੀਤਾ ਹੋਇਆ ਹੈ। ਸਵੇਰੇ ਸ਼ਾਮ ਬਾਬਾ ਬੇਅੰਤ ਸਿੰਘ ਵੱਲੋਂ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਬਾਣੀ ਨਾਲ ਜੋੜਿਆ ਜਾ ਰਿਹਾ ਹੈ। ਬਾਬਾ ਸੁਖਦੇਵ ਸਿੰਘ ਨੇ ਦੱਸਿਆ ਕਿ ਸੰਗਤ ਦੀ ਸਹੂਲਤ ਲਈ ਨਵੀਆਂ ਬਿਲਡਿੰਗਾਂ ਵੀ ਬਣ ਰਹੀਆਂ ਹਨ, ਜਿਸ ਦੀ ਸੇਵਾ ਚੱਲ ਰਹੀ ਹੈ।