ਸਰਵਹਿੱਤਕਾਰੀ ਵਿਦਿਆਰਥੀਆਂ ਨੇ ਕੀਤੀ ਧਾਰਮਿਕ ਤੇ ਵਿੱਦਿਅਕ ਯਾਤਰਾ ਸਰਵਹਿੱਤਕਾਰੀ ਵਿਦਿਆਰਥੀਆਂ ਨੇ ਕੀਤੀ ਧਾਰਮਿਕ ਤੇ ਵਿੱਦਿਅਕ ਯਾਤਰਾ
Publish Date: Tue, 27 Oct 2026 06:49 PM (IST)
Updated Date: Tue, 27 Oct 2026 06:52 PM (IST)
ਸੁਖਦੇਵ ਗਰਗ, ਪੰਜਾਬੀ ਜਾਗਰਣ, ਜਗਰਾਓਂ : ਜਗਰਾਓਂ ਦੇ ਸ਼੍ਰੀਮਤੀ ਸਤੀਸ਼ ਗੁਪਤਾ ਸਰਵਹਿੱਤਕਾਰੀ ਵਿਦਿਆ ਮੰਦਰ ਦੇ ਵਿਦਿਆਰਥੀਆਂ ਨੇ ਕੁਰੂਕਸ਼ੇਤਰ ਦੀ ਧਾਰਮਿਕ ਤੇ ਵਿੱਦਿਅਕ ਯਾਤਰਾ ਕੀਤੀ। ਪ੍ਰਿੰਸੀਪਲ ਨੀਲੂ ਨਰੂਲਾ ਨੇ ਦੱਸਿਆ ਕਿ ਚੌਥੀ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਲਈ ਕੁਰੂਕਸ਼ੇਤਰ ਦੀ ਧਾਰਮਿਕ ਤੇ ਵਿੱਦਿਅਕ ਯਾਤਰਾ ਦਾ ਆਯੋਜਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਭਾਰਤ ਦੀ ਅਮੀਰ ਸਭਿਆਚਾਰਕ ਵਿਰਾਸਤ, ਧਾਰਮਿਕ ਮਹੱਤਤਾ, ਇਤਿਹਾਸਕ ਅਸਥਾਨਾਂ ਤੇ ਵਿਗਿਆਨਕ ਗਿਆਨ ਨਾਲ ਜਾਣੂ ਕਰਵਾਉਣੇ ਉਦੇਸ਼ ਨਾਲ ਕਰਵਾਈ ਰਾਹੀਂ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ ਵਿਹਾਰਕ ਅਤੇ ਅਨੁਭਵ ਆਧਾਰਿਤ ਸਿੱਖਿਆ ਪ੍ਰਾਪਤ ਕਰਨ ਦਾ ਮੌਕਾ ਮਿਲਿਆ। ਉਨ੍ਹਾਂ ਦੱਸਿਆ ਕਿ ਯਾਤਰਾ ਦੌਰਾਨ ਵਿਦਿਆਰਥੀਆਂ ਨੇ ਸਭ ਤੋਂ ਪਹਿਲਾਂ ਮਹਾਂਭਾਰਤ ਅਨੁਭਵ ਕੇਂਦਰ ਦਾ ਦੌਰਾ ਕੀਤਾ ਇੱਥੇ ਬੱਚਿਆਂ ਨੇ ਮਹਾਂਭਾਰਤ ਨਾਲ ਸਬੰਧਿਤ ਇਤਿਹਾਸਕ ਘਟਨਾਵਾਂ, ਭਾਰਤੀ ਪ੍ਰੰਪਰਾਵਾਂ ਅਤੇ ਮਹਾਂਭਾਰਤ ਦੇ ਮਹੱਤਵਪੂਰਨ ਪ੍ਰਸੰਗਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਸ ਕੇਂਦਰ ਵਿੱਚ ਪੇਸ਼ ਕੀਤੇ ਗਏ ਦਿ੍ਰਸ਼ਾਂ ਅਤੇ ਆਧੁਨਿਕ ਤਕਨੀਕਾਂ ਰਾਹੀਂ ਵਿਦਿਆਰਥੀਆਂ ਨੂੰ ਮਹਾਂਭਾਰਤ ਦੇ ਇਤਿਹਾਸ ਅਤੇ ਸਭਿਆਚਾਰ ਨੂੰ ਨੇੜਿਓਂ ਸਮਝਣ ਦਾ ਮੌਕਾ ਮਿਲਿਆ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਵਿਦਿਆਰਥੀਆਂ ਨੇ ਇਸਕੋਨ ਮੰਦਰ ਦੇ ਦਰਸ਼ਨ ਕਰਦਿਆਂ ਮੰਦਰ ਦੇ ਸ਼ਾਂਤ ਅਤੇ ਅਧਿਆਤਮਿਕ ਵਾਤਾਵਰਨ ਵਿੱਚ ਵਿਦਿਆਰਥੀਆਂ ਨੇ ਭਗਤੀ ਅਤੇ ਸੇਵਾ ਦੇ ਮਹੱਤਵ ਨੂੰ ਮਹਿਸੂਸ ਕੀਤਾ। ਇਸ ਮੌਕੇ ਵਿਦਿਆਰਥੀਆਂ ਨੂੰ ਭਾਰਤੀ ਧਾਰਮਿਕ ਪਰੰਪਰਾਵਾਂ ਅਤੇ ਅਧਿਆਤਮਿਕ ਜੀਵਨ ਬਾਰੇ ਜਾਣਨ ਦਾ ਮੌਕਾ ਮਿਲਿਆ। ਉਨ੍ਹਾਂ ਕਿਹਾ ਕਿ ਇਸ ਯਾਤਰਾ ਦਾ ਇੱਕ ਹੋਰ ਮਹੱਤਵਪੂਰਨ ਪੜਾਅ ਕੁਰੂਕਸ਼ੇਤਰ ਪੈਨੋਰਮਾ ਅਤੇ ਵਿਗਿਆਨ ਕੇਂਦਰ ਦਾ ਦੌਰਾ ਸੀ ਇੱਥੇ ਵਿਦਿਆਰਥੀਆਂ ਨੇ ਮਹਾਂਭਾਰਤ ਨਾਲ ਸਬੰਧਤ ਇਤਿਹਾਸਕ ਜਾਣਕਾਰੀ ਦੇ ਨਾਲ-ਨਾਲ ਵਿਗਿਆਨ ਦੇ ਵੱਖ-ਵੱਖ ਸਿਧਾਂਤਾਂ ਅਤੇ ਵਿਗਿਆਨਕ ਤੱਥਾਂ ਬਾਰੇ ਜਾਣਕਾਰੀ ਹਾਸਲ ਕੀਤੀ। ਪਿ੍ਰੰਸੀਪਲ ਨੀਲੂ ਨਰੂਲਾ ਨੇ ਕਿਹਾ ਕਿ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਅਜਿਹੀਆਂ ਧਾਰਮਿਕ ਅਤੇ ਵਿੱਦਿਅਕ ਯਾਤਰਾਵਾਂ ਬਹੁਤ ਮਹੱਤਵਪੂਰਨ ਹਨ। ਇਨ੍ਹਾਂ ਯਾਤਰਾਵਾਂ ਰਾਹੀਂ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ ਭਾਰਤੀ ਇਤਿਹਾਸ, ਸਭਿਆਚਾਰ, ਧਾਰਮਿਕ ਪਰੰਪਰਾਵਾਂ ਅਤੇ ਵਿਗਿਆਨਕ ਸੋਚ ਨੂੰ ਸਮਝਣ ਦਾ ਮੌਕਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਸਕੂਲ ਦਾ ਉਦੇਸ਼ ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਵਿੱਚ ਨੈਤਿਕ ਕਦਰਾਂ-ਕੀਮਤਾਂ, ਦੇਸ਼ ਪ੍ਰਤੀ ਸਤਿਕਾਰ ਅਤੇ ਆਪਣੀ ਵਿਰਾਸਤ ਪ੍ਰਤੀ ਮਾਣ ਦੀ ਭਾਵਨਾ ਪੈਦਾ ਕਰਨਾ ਵੀ ਹੈ। ਇਸ ਮੌਕੇ ਪਿ੍ਰੰਸੀਪਲ ਨੀਲੂ ਨਰੂਲਾ ਸਮੇਤ ਅਧਿਆਪਕ ਮਨਿੰਦਰ, ਰੀਆ, ਸੋਮਿਆਂ, ਗੁਰਪ੍ਰੀਤ ਅਤੇ ਪੂਨਮ ਵੀ ਹਾਜ਼ਰ ਸਨ।