ਪੈਦਲ ਯਾਤਰੀਆਂ ਲਈ ਬਣਾਏ ਫੁੱਟਪਾਥਾਂ ਦੀ ਸਥਿਤੀ ’ਤੇ ਚਿੰਤਾ ਜ਼ਾਹਰ
ਪੈਦਲ ਯਾਤਰੀਆਂ ਲਈ ਬਣਾਏ ਗਏ ਫੁਟਪਾਥਾਂ ਦੀ ਸਥਿਤੀ ਬਾਰੇ ਚਿੰਤਾ ਦਾ ਪ੍ਰਗਟਾਵਾ
Publish Date: Sun, 03 May 2026 06:17 PM (IST)
Updated Date: Mon, 04 May 2026 04:11 AM (IST)
-ਮੱਕੜ ਵੱਲੋਂ ਅਧਿਕਾਰੀਆਂ ਤੇ ਵਿਧਾਇਕਾਂ ਨੂੰ ਮਸਲੇ ਦਾ ਤੁਰੰਤ ਹੱਲ ਕਰਨ ਦੀ ਅਪੀਲ
ਪੁਨੀਤ ਬਾਵਾ, ਪੰਜਾਬੀ ਜਾਗਰਣ ਲੁਧਿਆਣਾ
ਪੰਜਾਬ ਦੀ ਉਦਯੋਗਿਕ ਰਾਜਧਾਨੀ ਲੁਧਿਆਣਾ ਸ਼ਹਿਰ ਵਿੱਚ ਪੈਦਲ ਯਾਤਰੀਆਂ ਲਈ ਬਣਾਏ ਗਏ ਫੁਟਪਾਥਾਂ ਦੀ ਸਥਿਤੀ ਬਹੁਤ ਚਿੰਤਾਜਨਕ ਬਣ ਚੁੱਕੀ ਹੈ। ਆਮ ਲੋਕਾਂ ਦੀ ਸੁਰੱਖਿਆ ਲਈ ਬਣਾਏ ਗਏ ਫੁੱਟਪਾਥ ਅੱਜ ਕੱਲ੍ਹ ਵੱਡੀ ਗਿਣਤੀ ਵਿੱਚ ਰੇਹੜੀ-ਫੜੀ ਵਾਲਿਆਂ ਵੱਲੋਂ ਘੇਰੇ ਹੋਏ ਹਨ। ਇਸ ਕਾਰਨ ਪੈਦਲ ਚੱਲਣ ਵਾਲੇ ਲੋਕਾਂ ਨੂੰ ਮਜ਼ਬੂਰਨ ਸੜਕ ‘ਤੇ ਆ ਕੇ ਚੱਲਣਾ ਪੈਂਦਾ ਹੈ, ਜਿਸ ਨਾਲ ਹਾਦਸਿਆਂ ਦਾ ਖਤਰਾ ਕਾਫੀ ਵੱਧ ਗਿਆ ਹੈ।
ਇਸ ਤੋਂ ਇਲਾਵਾ ਰੇਹੜੀਆਂ ਅਤੇ ਫੜੀਆਂ ਦੇ ਕਾਰਨ ਸੜਕਾਂ ‘ਤੇ ਆਵਾਜਾਈ ਵਿੱਚ ਵੀ ਭਾਰੀ ਰੁਕਾਵਟ ਪੈਦਾ ਹੋ ਰਹੀ ਹੈ, ਜਿਸ ਨਾਲ ਲਗਾਤਾਰ ਜਾਮ ਦੀ ਸਮੱਸਿਆ ਉਤਪੰਨ ਹੋ ਰਹੀ ਹੈ। ਸ਼ਹਿਰ ਵਾਸੀਆਂ ਨੂੰ ਰੋਜ਼ਾਨਾ ਇਸ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਗੰਭੀਰ ਮਸਲੇ ਸਬੰਧੀ ਯੂਨਾਈਟਿਡ ਸਾਈਕਲ ਐਂਡ ਪਾਰਟਸ ਮੈਨਫੈਕਚਰਜ਼ ਐਸੋਸੀਏਸ਼ਨ ਦੇ ਵਿੱਤ ਸਕੱਤਰ ਤੇ ਢੰਡਾਰੀ ਇੰਡਸਟਰੀਅਲ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਮੱਕੜ ਨੇ ਡਿਪਟੀ ਕਮਿਸ਼ਨਰ ਲੁਧਿਆਣਾ, ਪੁਲਿਸ ਕਮਿਸ਼ਨਰ ਲੁਧਿਆਣਾ ਅਤੇ ਨਗਰ ਨਿਗਮ ਕਮਿਸ਼ਨਰ ਲੁਧਿਆਣਾ ਨੂੰ ਤੁਰੰਤ ਧਿਆਨ ਦੇਣ ਦੀ ਅਪੀਲ ਕੀਤੀ ਹੈ।ਉਨ੍ਹਾਂ ਕਿਹਾ ਕਿ ਰੇਹੜੀ-ਫੜੀ ਵਾਲਿਆਂ ਲਈ ਉਚਿਤ ਅਤੇ ਨਿਰਧਾਰਤ ਥਾਵਾਂ ਮੁਹੱਈਆ ਕਰਵਾਈਆਂ ਜਾਣ, ਤਾਂ ਜੋ ਫੁਟਪਾਥ ਖਾਲੀ ਰਹਿਣ ਅਤੇ ਪੈਦਲ ਯਾਤਰੀਆਂ ਨੂੰ ਸੁਰੱਖਿਅਤ ਰਸਤਾ ਮਿਲ ਸਕੇ। ਇਸ ਨਾਲ ਨਾ ਸਿਰਫ ਟ੍ਰੈਫਿਕ ਜਾਮ ਘਟੇਗਾ, ਸਗੋਂ ਹਾਦਸਿਆਂ ਤੋਂ ਵੀ ਬਚਾਅ ਹੋਵੇਗਾ। ਉਨ੍ਹਾਂ ਸ਼ਹਿਰ ਦੇ ਸਾਰੇ ਵਿਧਾਇਕਾਂ ਨੂੰ ਵੀ ਬੇਨਤੀ ਹੈ ਕਿ ਵੋਟਾਂ ਕਾਰਨ ਇਹਨਾਂ ਚੀਜ਼ਾਂ ਨੂੰ ਅਣਗੋਲਿਆਂ ਨਾ ਕਰੋ, ਸ਼ਹਿਰ ਵਾਸੀ ਵੀ ਵੋਟਾਂ ਪਾਉਂਦੇ ਹਨ।ਉਨ੍ਹਾਂ ਕਿਹਾ ਕਿ ਅਸੀਂ ਉਮੀਦ ਕਰਦੇ ਹਾਂ ਕਿ ਪ੍ਰਸ਼ਾਸਨ, ਸ਼ਹਿਰ ਦੇ ਨੇਤਾ ਅਤੇ ਸਬੰਧਤ ਅਧਿਕਾਰੀ ਇਸ ਸਮੱਸਿਆ ਦਾ ਜਲਦ ਅਤੇ ਢੰਗ ਨਾਲ ਹੱਲ ਕੱਢਣਗੇ।