ਗੋਬਿੰਦ ਸ਼ਰਮਾ, ਸ੍ਰੀ ਮਾਛੀਵਾੜਾ ਸਾਹਿਬ : ਪਿੰਡ ਲੱਖੋਵਾਲ ਕਲਾਂ ਵਿਖੇ ਸੱਤਿਆ ਭਾਰਤੀ ਸਕੂਲ ਦੇ ਅਧਿਆਪਕਾਂ ਨੇ ਬੱਚਿਆਂ ਨੂੰ ਨਾਲ ਲੈ ਕੇ ਨੈਸ਼ਨਲ ਗਰਲ ਚਾਇਲਡ ਡੇ ਮਨਾਇਆ। ਉਨ੍ਹਾਂ ਨੇ ਸਕੂਲ ਦੇ ਬੱਚਿਆਂ ਨਾਲ ਮਾਛੀਵਾੜਾ ਸਾਹਿਬ ਵਿਖੇ ਇਕ ਰੈਲੀ ਕੱਢੀ।

ਉਨ੍ਹਾਂ ਨੇ ਬੱਚਿਆਂ ਦੇ ਮਾਪਿਆਂ ਤੇ ਲੋਕਾਂ ਨੂੰ ਜਾਗਰੂਕ ਕੀਤਾ ਕਿ ਸਾਨੂੰ ਲੜਕੀਆਂ ਨੂੰ ਕੁੱਖ 'ਚ ਨਹੀਂ ਮਾਰਨਾ ਚਾਹੀਦਾ। ਉਨ੍ਹਾਂ ਨੂੰ ਉੱਚ ਸਿੱਖਿਆ ਦੇ ਕੇ ਇਸ ਕਾਬਲ ਬਣਾਉਣਾ ਚਾਹੀਦਾ ਹੈ ਕਿ ਉਹ ਆਪਣੇ ਪੈਰਾਂ 'ਤੇ ਖੜ੍ਹੀ ਹੋ ਕੇ ਆਪਣੇ ਮਾਪਿਆਂ ਤੇ ਆਪਣੇ ਇਲਾਕੇ ਦਾ ਨਾਮ ਬੁਲੰਦੀਆਂ ਤਕ ਪਹੁੰਚਾ ਸਕੇ। ਸਕੂਲ ਦੇ ਅਧਿਆਪਕਾਂ ਨੇ ਬੱਚਿਆਂ ਨੂੰ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਿਸ਼ਵ ਦੀਆਂ ਮਹਾਨ ਅੌਰਤਾਂ ਦੀਆਂ ਵੀਡੀਓ ਦਿਖਾ ਕੇ ਜਾਗਰੂਕ ਕੀਤਾ। ਇਸ ਮੌਕੇ ਸਕੂਲ ਦੀ ਮੁੱਖ ਅਧਿਆਪਕਾ ਏਕਤਾ ਸ਼ਰਮਾ, ਰਮਨ ਕੁਮਾਰ, ਮਨਦੀਪ ਕੌਰ, ਬਲਜੀਤ ਕੌਰ, ਹਰਪ੍ਰਰੀਤ ਕੌਰ, ਗੁਰਜੀਤ ਕੌਰ ਆਦਿ ਹਾਜ਼ਰ ਸਨ।