- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਵਾਰਦਾਤ ਦੇ ਕਾਰਨਾਂ ਅਤੇ ਹਮਲਾਵਰਾਂ ਦੀ ਪਛਾਣ ਲਈ ਹਰ ਸੰਭਵ ਪੱਖ ਨੂੰ ਧਿਆਨ ਵਿਚ ਰੱਖ ਕੇ ਤਫ਼ਤੀਸ਼ ਕੀਤੀ ਜਾ ਰਹੀ ਹੈ। ਇਲਾਕੇ ਦੇ ਸੀਸੀਟੀਵੀ ਫੁਟੇਜ ਅਤੇ ਹੋਰ ਤਕਨੀਕੀ ਸਬੂਤਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਦਾਅਵਾ ਹੈ ਕਿ ਦੋਸ਼ੀਆਂ ਨੂੰ ਜਲਦੀ ਕਾਬੂ ਕਰ ਕੇ ਮਾਮਲੇ ਦਾ ਪਰਦਾਫਾਸ਼ ਕੀਤਾ ਜਾਵੇਗਾ।

ਸੁਸ਼ੀਲ ਕੁਮਾਰ ਸ਼ਸ਼ੀ,ਪੰਜਾਬੀ ਜਾਗਰਣ ਲੁਧਿਆਣਾ : ਪਿੰਡ ਜੰਡਿਆਲੀ 'ਚ ਦੇਰ ਰਾਤ ਉਸ ਵੇਲੇ ਦਹਿਸ਼ਤ ਫੈਲ ਗਈ ਜਦੋਂ ਅਣਪਛਾਤੇ ਹਮਲਾਵਰਾਂ ਨੇ ਇਕ ਸਕੂਲ ਪ੍ਰਿੰਸੀਪਲ ਦੇ ਘਰ ਵਿੱਚ ਦਾਖ਼ਲ ਹੋ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਵਾਰਦਾਤ ਨੇ ਪੂਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ ਹੈ ਅਤੇ ਪੁਲਿਸ ਵੱਲੋਂ ਹਰ ਪੱਖ ਤੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਮ੍ਰਿਤਕ ਦੀ ਪਛਾਣ 50 ਸਾਲਾ ਇਕਬਾਲ ਸਿੰਘ ਵਜੋਂ ਹੋਈ ਹੈ, ਜੋ ਆਪਣੇ ਘਰ ਤੋਂ ਹੀ ਇਕ ਸਕੂਲ ਚਲਾਉਂਦੇ ਸਨ। ਪਰਿਵਾਰ ਦੇ ਦੱਸਣ ਅਨੁਸਾਰ ਦੇਰ ਰਾਤ ਦੋ ਵਿਅਕਤੀ ਘਰ 'ਚ ਦਾਖ਼ਲ ਹੋਏ ਅਤੇ ਪਹਿਲਾਂ ਇਕਬਾਲ ਸਿੰਘ ਤੇ ਉਨ੍ਹਾਂ ਦੇ ਪੁੱਤਰ ਨੂੰ ਬੰਧਕ ਬਣਾ ਲਿਆ। ਇਸ ਤੋਂ ਬਾਅਦ ਦੋਵਾਂ ਨਾਲ ਕੁੱਟਮਾਰ ਕੀਤੀ ਗਈ ਤੇ ਹਮਲਾਵਰਾਂ ਨੇ ਇਕਬਾਲ ਸਿੰਘ 'ਤੇ ਤੇਜ਼ਧਾਰ ਹਥਿਆਰ ਨਾਲ ਜਾਨਲੇਵਾ ਹਮਲਾ ਕਰ ਦਿੱਤਾ।
ਘਟਨਾ ਦੀ ਸੂਚਨਾ ਮਿਲਣ 'ਤੇ ਪੁਲਿਸ ਮੌਕੇ 'ਤੇ ਪਹੁੰਚੀ। ਮੁੱਢਲੀ ਜਾਂਚ ਦੌਰਾਨ ਮ੍ਰਿਤਕ ਦੀ ਗਰਦਨ 'ਤੇ ਡੂੰਘੇ ਕੱਟ ਦੇ ਨਿਸ਼ਾਨ ਮਿਲੇ ਹਨ, ਜਿਸ ਤੋਂ ਸਪੱਸ਼ਟ ਹੈ ਕਿ ਹਮਲਾ ਤੇਜ਼ਧਾਰ ਹਥਿਆਰ ਨਾਲ ਕੀਤਾ ਗਿਆ। ਪੁਲਿਸ ਨੇ ਮੌਕੇ ਤੋਂ ਸਬੂਤ ਇਕੱਠੇ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।