ਸੁਖਦੇਵ ਸਿੰਘ, ਲੁਧਿਆਣਾ

ਦੇਸ਼ ਦੇ ਸਨਮਾਨ ਦੀ ਰਾਖੀ ਲਈ ਸਰਹੱਦਾਂ 'ਤੇ ਲੜਨ ਵਾਲੇ ਹਥਿਆਰਬੰਦ ਸੈਨਿਕਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਨੂੰ ਸਲਾਮ ਕਰਨ ਤੇ ਉਨ੍ਹਾਂ ਦੀ ਸ਼ਲਾਘਾ ਕਰਨ ਲਈ ਭਾਰਤੀ ਆਰਮਡ ਫੋਰਸਿਜ ਫਲੈਗ ਡੇਅ ਬੀਸੀਐੱਮ ਆਰੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ ਸ਼ਾਸਤਰੀ ਨਗਰ ਵਿਖੇ ਮਨਾਇਆ ਗਿਆ। ਸਵੇਰ ਦੀ ਪ੍ਰਰਾਥਨਾ ਵਿਚ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ ਤੇ ਕਵਿਤਾਵਾਂ ਪੇਸ਼ ਕਰ ਕੇ ਦਲੇਰ ਅਤੇ ਸ਼ਹੀਦ ਸਿਪਾਹੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਇਸ ਦਿਨ ਦੀ ਮਹੱਤਤਾ ਤੇ ਦੇਸ਼ ਨੂੰ ਹਰ ਤਰ੍ਹਾਂ ਦੀਆਂ ਅੌਕੜਾਂ ਤੋਂ ਬਚਾਉਣ ਵਿਚ ਹਥਿਆਰਬੰਦ ਫੌਜਾਂ ਦੀ ਭੂਮਿਕਾ ਬਾਰੇ ਦੱਸਿਆ ਅਤੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਭਾਰਤੀ ਫੌਜ ਰਾਸ਼ਟਰ ਵਿੱਚ ਸਾਂਤੀ ਦਾ ਕਾਰਨ ਹੈ ਅਤੇ ਉਨ੍ਹਾਂ ਦਾ ਯੋਗਦਾਨ ਅਨਮੋਲ ਹੈ। ਉਨ੍ਹਾਂ ਇਹ ਵੀ ਸੰਕਲਪ ਲਿਆ ਕਿ ਉਹ ਆਰਮਡ ਫੋਰਸਿਜ ਫਲੈਗ ਡੇਅ ਫੰਡ ਵਿਚ ਉਦਾਰਤਾ ਨਾਲ ਯੋਗਦਾਨ ਪਾਉਣਗੇ ਕਿਉਂਕਿ ਇਸ ਦਿਨ ਵਿਧਵਾਵਾਂ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਅਤੇ ਮੁੜ ਵਸੇਬੇ ਲਈ ਫੰਡ ਇਕੱਤਰ ਕੀਤੇ ਜਾਂਦੇ ਹਨ। ਪੂਰੇ ਦਿਨ ਸਕੂਲ ਦੇ ਵਿਦਿਆਰਥੀਆਂ ਤੇ ਸਟਾਫ ਦੁਆਰਾ ਆਰਮਡ ਫੋਰਸਿਜ ਫਲੈਗ ਡੇਅ ਬੈਜ ਸਾਰਾ ਦਿਨ ਪਹਿਨਿਆ ਜਾਂਦਾ ਹੈ। ਵਿਦਿਆਰਥੀਆਂ ਨੇ ਆਪਣੀ ਸਿਰਜਣਾਤਮਕਤਾ ਨੂੰ ਪੋਸਟਰਾਂ ਦੇ ਰੂਪ ਵਿੱਚ ਪ੍ਰਦਰਸ਼ਿਤ ਕੀਤਾ। ਆਰਮਡ ਫੋਰਸਿਜ ਦੀਆਂ ਤਿੰਨ ਸਾਖਾਵਾਂ ਥਲ ਸੈਨਾ, ਹਵਾਈ ਸੈਨਾ ਤੇ ਜਲ ਸੈਨਾ ਨੂੰ ਬੋਰਡ ਉੱਤੇ ਪ੍ਰਦਰਸ਼ਿਤ ਕਰਨ ਦੇ ਨਾਅਰੇ ਲਗਾਏ ਅਤੇ ਰਾਸ਼ਟਰੀ ਸੁਰੱਖਿਆ ਪ੍ਰਤੀ ਉਨ੍ਹਾਂ ਦੇ ਯਤਨਾਂ ਨੂੰ ਪ੍ਰਦਰਸ਼ਿਤ ਕੀਤਾ। ਪਿ੍ਰੰਸੀਪਲ ਡਾ. ਪਰਮਜੀਤ ਕੌਰ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਫੌਜ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਯੋਗਦਾਨ ਪਾਉਣ ਜੋ ਕੌਮ ਦਾ ਮਾਣ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੈਨਿਕਾਂ ਦੇ ਹੌਂਸਲੇ, ਬਹਾਦਰੀ ਅਤੇ ਕੁਰਬਾਨੀ ਲਈ ਧੰਨਵਾਦ ਕਰਨ ਲਈ ਵੀ ਕਿਹਾ।