ਸਕੂਲ 'ਚ ਸ਼ਰਮਨਾਕ ਕਾਰਾ: 13 ਸਾਲਾ ਵਿਦਿਆਰਥੀ ਨਾਲ ਅਧਿਆਪਕ ਨੇ ਕੀਤਾ ਤਸ਼ੱਦਦ, ਪਿਸ਼ਾਬ 'ਚ ਖ਼ੂਨ ਆਉਣ ਤੋਂ ਬਾਅਦ ਹਸਪਤਾਲ ਭਰਤੀ
ਲੁਧਿਆਣਾ ਦੇ ਊਧਮ ਸਿੰਘ ਨਗਰ ਸਥਿਤ ਬੀਵੀਐਮ ਸਕੂਲ ’ਚ ਪੜ੍ਹਦੇ 13 ਸਾਲਾ ਵਿਦਿਆਰਥੀ ਨਾਲ ਕਥਿਤ ਤੌਰ ’ਤੇ ਸਕੂਲ ਦੇ ਇੱਕ ਅਧਿਆਪਕ ਵੱਲੋਂ ਲੈਬ ਅੰਦਰ ਬੰਦ ਕਰਕੇ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਬੱਚੇ ਦੀ ਸਿਹਤ ਵਿਗੜਣ ਅਤੇ ਪਿਸ਼ਾਬ ’ਚ ਖੂਨ ਆਉਣ ਤੋਂ ਬਾਅਦ ਉਸ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ’ਤੇ ਅਧਿਆਪਕ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
Publish Date: Tue, 21 Jul 2026 12:22 PM (IST)
Updated Date: Tue, 21 Jul 2026 12:29 PM (IST)
ਸੁਸ਼ੀਲ ਕੁਮਾਰ ਸ਼ਸ਼ੀ, ਪੰਜਾਬੀ ਜਾਗਰਣ, ਲੁਧਿਆਣਾ। ਲੁਧਿਆਣਾ ਦੇ ਊਧਮ ਸਿੰਘ ਨਗਰ ਸਥਿਤ ਬੀਵੀਐਮ ਸਕੂਲ ’ਚ ਪੜ੍ਹਦੇ 13 ਸਾਲਾ ਵਿਦਿਆਰਥੀ ਨਾਲ ਕਥਿਤ ਤੌਰ ’ਤੇ ਸਕੂਲ ਦੇ ਇੱਕ ਅਧਿਆਪਕ ਵੱਲੋਂ ਲੈਬ ਅੰਦਰ ਬੰਦ ਕਰਕੇ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਬੱਚੇ ਦੀ ਸਿਹਤ ਵਿਗੜਣ ਅਤੇ ਪਿਸ਼ਾਬ ’ਚ ਖੂਨ ਆਉਣ ਤੋਂ ਬਾਅਦ ਉਸ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ’ਤੇ ਅਧਿਆਪਕ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਥਾਣਾ ਡਿਵੀਜ਼ਨ ਨੰਬਰ-8 ਦੀ ਪੁਲਿਸ ਨੇ ਲੱਕੜ ਬਾਜ਼ਾਰ ਨਵਾਂ ਮੁਹੱਲਾ ਦੇ ਰਹਿਣ ਵਾਲੇ ਰੂਪੇਸ਼ ਬਾਂਸਲ ਦੀ ਸ਼ਿਕਾਇਤ ’ਥਏ ਬੀਵੀਐਮ ਸਕੂਲ, ਊਧਮ ਸਿੰਘ ਨਗਰ ਦੇ ਅਧਿਆਪਕ ਅਨਿਲ ਕੁਮਾਰ ਅਗਰਵਾਲ ਵਿਰੁੱਧ ਭਾਰਤੀ ਨਿਆਂ ਸੰਹਿਤਾ ਦੀਆਂ ਧਾਰਾਵਾਂ 115(2), 126(2) ਅਤੇ ਜੂਵੇਨਾਈਲ ਜਸਟਿਸ ਐਕਟ ਦੀ ਧਾਰਾ 75 ਤਹਿਤ ਮਾਮਲਾ ਦਰਜ ਕੀਤਾ ਹੈ।
ਸ਼ਿਕਾਇਤਕਰਤਾ ਨੇ ਪੁਲਿਸ ਨੂੰ ਦਿੱਤੇ ਬਿਆਨ ’ਚ ਦੱਸਿਆ ਕਿ ਉਸ ਦਾ 13 ਸਾਲਾ ਪੁੱਤਰ ਸਕੂਲ ’ਚ ਨੌਵੀਂ ਜਮਾਤ ਦਾ ਵਿਦਿਆਰਥੀ ਹੈ। ਬੀਤੇ ਦਿਨ ਉਹ ਜਦੋਂ ਉਹ ਸਕੂਲ ਤੋਂ ਘਰ ਪਰਤਿਆ ਤਾਂ ਉਸ ਨੇ ਦੱਸਿਆ ਕਿ ਅਧਿਆਪਕ ਅਨਿਲ ਕੁਮਾਰ ਅਗਰਵਾਲ ਨੇ ਉਸ ਨੂੰ ਸਕੂਲ ਦੀ ਲੈਬ ’ਚ ਬੰਦ ਕਰਕੇ ਬੁਰੀ ਤਰ੍ਹਾਂ ਕੁੱਟਿਆ ਹੈ।
ਦੋਸ਼ ਹੈ ਕਿ ਅਧਿਆਪਕ ਨੇ ਬੱਚੇ ਨੂੰ ਇਹ ਵੀ ਧਮਕੀ ਦਿੱਤੀ ਕਿ ਜੇਕਰ ਉਸ ਨੇ ਇਹ ਗੱਲ ਕਿਸੇ ਨੂੰ ਦੱਸੀ ਤਾਂ ਉਸ ਨੂੰ ਜਾਨੋਂ ਮਾਰ ਦਿੱਤਾ ਜਾਵੇਗਾ।
ਪਰਿਵਾਰ ਦੇ ਅਨੁਸਾਰ ਕੁੱਟਮਾਰ ਤੋਂ ਬਾਅਦ ਬੱਚੇ ਦੇ ਪਿਸ਼ਾਬ ’ਚ ਖੂਨ ਆਉਣਾ ਸ਼ੁਰੂ ਹੋ ਗਿਆ, ਜਿਸ ਕਾਰਨ ਉਸ ਨੂੰ ਤੁਰੰਤ ਸਿਵਲ ਹਸਪਤਾਲ, ਲੁਧਿਆਣਾ ’ਚ ਦਾਖ਼ਲ ਕਰਵਾਇਆ ਗਿਆ।
ਪੁਲਿਸ ਨੇ ਸ਼ਿਕਾਇਤ ਦੇ ਆਧਾਰ ’ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।