
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਪੰਜਾਬ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਸੀ, ਪਰ ਪੰਜਾਬ ਦੀ ਉਦਯੋਗਿਕ ਰਾਜਧਾਨੀ ਲੁਧਿਆਣਾ ਦੇ ਨਿੱਜੀ ਸਕੂਲ ਆਮ ਦਿਨਾਂ ਵਾਂਗ ਖੁੱਲ੍ਹੇ ਨਜ਼ਰ ਆਏ, ਪਰ ਕਈ ਸਕੂਲਾਂ ਵਿੱਚ ਛੁੱਟੀ ਵੀ ਕਰ ਦਿੱਤੀ ਗਈ ਹੈ।

ਪੁਨੀਤ ਬਾਵਾ, ਲੁਧਿਆਣਾ: ਕੌਮੀ ਇਨਸਾਫ਼ ਮੋਰਚਾ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਪੰਜਾਬ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਸੀ, ਪਰ ਪੰਜਾਬ ਦੀ ਉਦਯੋਗਿਕ ਰਾਜਧਾਨੀ ਲੁਧਿਆਣਾ ਦੇ ਨਿੱਜੀ ਸਕੂਲ ਆਮ ਦਿਨਾਂ ਵਾਂਗ ਖੁੱਲ੍ਹੇ ਨਜ਼ਰ ਆਏ, ਪਰ ਕਈ ਸਕੂਲਾਂ ਵਿੱਚ ਛੁੱਟੀ ਵੀ ਕਰ ਦਿੱਤੀ ਗਈ ਹੈ। ਇਹ ਵੀ ਪਤਾ ਲੱਗਾ ਹੈ ਕਿ ਜਿਹੜੇ ਸਕੂਲਾਂ ਵਿੱਚ ਛੁੱਟੀ ਨਹੀਂ ਕੀਤੀ ਗਈ, ਉਹਨਾਂ ਸਕੂਲਾਂ ਵਿੱਚ ਦੁਪਹਿਰ ਦੀ ਛੁੱਟੀ 2 ਵਜੇ ਤੋਂ ਬਾਅਦ ਕਰਨ ਦਾ ਫੈਸਲਾ ਲਿਆ ਗਿਆ ਹੈ, ਤਾਂ ਜੋ ਉਦੋਂ ਤੱਕ ਬੰਦ ਦਾ ਸੱਦਾ ਸਮਾਪਤ ਹੋ ਜਾਵੇ।