- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸ਼ਿਕਾਇਤਕਰਤਾ ਮੁਤਾਬਕ ਇਸ ਤੋਂ ਬਾਅਦ 11 ਅਗਸਤ ਨੂੰ ਸ਼ਾਮ ਕਰੀਬ 5:37 ਵਜੇ ਅਤੇ 13 ਅਗਸਤ ਨੂੰ ਰਾਤ ਕਰੀਬ 9:04 ਵਜੇ ਉਸ ਦੇ ਮੋਬਾਈਲ ’ਤੇ ਫੋਨ ਆਏ। ਫੋਨ ਕਰਨ ਵਾਲੇ ਨੇ ਕਥਿਤ ਤੌਰ ’ਤੇ 5 ਲੱਖ ਰੁਪਏ ਦੀ ਮੰਗ ਕਰਦਿਆਂ ਕਿਹਾ ਕਿ ਜੇਕਰ ਪੈਸੇ ਨਾ ਦਿੱਤੇ ਤਾਂ ਕਾਰੋਬਾਰੀ ਅਤੇ ਉਸ ਦੇ ਪਰਿਵਾਰ ਨੂੰ ਇਸ ਦਾ ਅੰਜਾਮ ਭੁਗਤਣਾ ਪਵੇਗਾ। ਧਮਕੀ ਭਰੀਆਂ ਕਾਲਾਂ ਤੋਂ ਬਾਅਦ ਸ਼ਿਕਾਇਤਕਰਤਾ ਨੇ ਮਾਮਲੇ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ।

ਸੁਸ਼ੀਲ ਕੁਮਾਰ ਸ਼ਸ਼ੀ,ਪੰਜਾਬੀ ਜਾਗਰਣ ਲੁਧਿਆਣਾ । ਫੋਕਲ ਪੁਆਇੰਟ ਇਲਾਕੇ ਵਿੱਚ ਇੱਕ ਵਿਅਕਤੀ ਨੂੰ ਅਣਪਛਾਤੇ ਮੋਬਾਈਲ ਨੰਬਰਾਂ ਤੋਂ ਲਗਾਤਾਰ ਧਮਕੀ ਭਰੀਆਂ ਕਾਲਾਂ ਅਤੇ ਮੈਸੇਜ ਆਉਣ ਦਾ ਮਾਮਲਾ ਸਾਹਮਣੇ ਆਇਆ ਹੈ। ਕਥਿਤ ਤੌਰ ’ਤੇ ਧਮਕੀ ਦੇਣ ਵਾਲੇ ਨੇ 5 ਲੱਖ ਰੁਪਏ ਦੀ ਮੰਗ ਕਰਦਿਆਂ ਪੈਸੇ ਨਾ ਦੇਣ ਦੀ ਸੂਰਤ ਵਿੱਚ ਵਿਅਕਤੀ ਅਤੇ ਉਸ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ। ਮਾਮਲਾ ਪੁਲਿਸ ਤੱਕ ਪਹੁੰਚਣ ਤੋਂ ਬਾਅਦ ਜਦੋਂ ਜਾਂਚ ਅੱਗੇ ਵਧੀ ਤਾਂ ਧਮਕੀਆਂ ਦੇ ਪਿੱਛੇ ਪੁਰਾਣੀ ਰੰਜਿਸ਼ ਦੀ ਕੜੀ ਵੀ ਸਾਹਮਣੇ ਆਈ ਅਤੇ ਪੁਲਿਸ ਨੇ ਕਥਿਤ ਮੁਲਜ਼ਮ ਦੀ ਸ਼ਨਾਖਤ ਕਰ ਲਈ।
ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਰਾਜੀਵ ਗਾਂਧੀ ਕਲੋਨੀ ਦੇ ਵਾਸੀ ਵਿਜੇਦਰ ਕੁਮਾਰ ਨੇ ਦੱਸਿਆ ਕਿ ਕੁਝ ਸਮਾਂ ਪਹਿਲੋਂ ਸ਼ਾਮ ਕਰੀਬ 7:46 ਵਜੇ ਉਹ ਆਪਣੇ ਘਰ ਮੌਜੂਦ ਸੀ। ਇਸ ਦੌਰਾਨ ਉਸ ਦੇ ਮੋਬਾਈਲ ’ਤੇ ਇੱਕ ਅਣਪਛਾਤੇ ਨੰਬਰ ਤੋਂ ਮੈਸੇਜ ਆਇਆ, ਜਿਸ ਵਿੱਚ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ। ਧਮਕੀ ਦੇਣ ਵਾਲੇ ਨੇ ਕਥਿਤ ਤੌਰ ’ਤੇ ਕਿਹਾ ਕਿ ਉਹ ਉਸ ਦੀ ਸਕਰੈਪ ਦੀ ਦੁਕਾਨ ’ਤੇ ਗੋਲੀ ਚਲਾ ਦਿੱਤੀ ਜਾਵੇਗੀ।
ਸ਼ਿਕਾਇਤਕਰਤਾ ਮੁਤਾਬਕ ਇਸ ਤੋਂ ਬਾਅਦ 11 ਅਗਸਤ ਨੂੰ ਸ਼ਾਮ ਕਰੀਬ 5:37 ਵਜੇ ਅਤੇ 13 ਅਗਸਤ ਨੂੰ ਰਾਤ ਕਰੀਬ 9:04 ਵਜੇ ਉਸ ਦੇ ਮੋਬਾਈਲ ’ਤੇ ਫੋਨ ਆਏ। ਫੋਨ ਕਰਨ ਵਾਲੇ ਨੇ ਕਥਿਤ ਤੌਰ ’ਤੇ 5 ਲੱਖ ਰੁਪਏ ਦੀ ਮੰਗ ਕਰਦਿਆਂ ਕਿਹਾ ਕਿ ਜੇਕਰ ਪੈਸੇ ਨਾ ਦਿੱਤੇ ਤਾਂ ਕਾਰੋਬਾਰੀ ਅਤੇ ਉਸ ਦੇ ਪਰਿਵਾਰ ਨੂੰ ਇਸ ਦਾ ਅੰਜਾਮ ਭੁਗਤਣਾ ਪਵੇਗਾ। ਧਮਕੀ ਭਰੀਆਂ ਕਾਲਾਂ ਤੋਂ ਬਾਅਦ ਸ਼ਿਕਾਇਤਕਰਤਾ ਨੇ ਮਾਮਲੇ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ।
ਪੁਲਿਸ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਕਾਲ ਕਰਨ ਵਾਲੇ ਮੋਬਾਈਲ ਨੰਬਰਾਂ ਸਮੇਤ ਹੋਰ ਤੱਥਾਂ ਦੀ ਜਾਂਚ ਸ਼ੁਰੂ ਕੀਤੀ। ਜਾਂਚ ਦੌਰਾਨ ਪੁਲਿਸ ਨੂੰ ਕਥਿਤ ਤੌਰ ’ਤੇ ਰਜਿੰਦਰ ਕੁਮਾਰ ਵਾਸੀ ਰਾਜੀਵ ਗਾਂਧੀ ਕਲੋਨੀ ਦੀ ਸ਼ਮੂਲੀਅਤ ਸਬੰਧੀ ਜਾਣਕਾਰੀ ਮਿਲੀ। ਪੁਲਿਸ ਪੜਤਾਲ ਵਿੱਚ ਸ਼ਿਕਾਇਤਕਰਤਾ ਅਤੇ ਕਥਿਤ ਮੁਲਜ਼ਮ ਵਿਚਕਾਰ ਪੁਰਾਣੀ ਰੰਜਿਸ਼ ਦਾ ਮਾਮਲਾ ਵੀ ਸਾਹਮਣੇ ਆਇਆ ਹੈ।
ਥਾਣਾ ਫੋਕਲ ਪੁਆਇੰਟ ਦੀ ਪੁਲਿਸ ਪੁਲਿਸ ਨੇ ਇਸ ਸਬੰਧੀ ਧਾਰਾ 308(2), 351(2) ਅਤੇ 62 ਬੀਐਨਐਸ ਤਹਿਤ ਮੁਕਦਮਾ ਦਰਜ ਕਰ ਲਈ ਹੈ। ਪੁਲਿਸ ਵੱਲੋਂ ਧਮਕੀ ਭਰੀਆਂ ਕਾਲਾਂ, ਮੈਸੇਜਾਂ ਅਤੇ ਪੁਰਾਣੀ ਰੰਜਿਸ਼ ਨਾਲ ਜੁੜੇ ਸਾਰੇ ਪੱਖਾਂ ਦੀ ਜਾਂਚ ਕੀਤੀ ਜਾ ਰਹੀ ਹੈ।