ਐੱਨਆਰਆਈ ਡਾ. ਧਾਲੀਵਾਲ ਵਿਰੁੱਧ ਕਾਰਵਾਈ ਦੀ ਮੰਗ
ਐਸਡੀਐਫ ਨੇ ਐਨਆਰਆਈ ਡਾ. ਧਾਲੀਵਾਲ ਵਿਰੁੱਧ ਕਾਰਵਾਈ ਦੀ ਕੀਤੀ ਮੰਗ
Publish Date: Fri, 27 Feb 2026 10:44 PM (IST)
Updated Date: Sat, 28 Feb 2026 04:10 AM (IST)

ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ, ਲੁਧਿਆਣਾ ਭਾਜਪਾ ਪੰਜਾਬ ਦੇ ਸੀਨੀਅਰ ਆਗੂ ਅਤੇ ਸਟੂਡੈਂਟਸ ਡੈਮੋਕਰੇਟਿਕ ਫੈਡਰੇਸ਼ਨ (ਐਸਡੀਐਫ) ਦੇ ਕੌਮੀ ਪ੍ਰਧਾਨ ਜਸਪ੍ਰੀਤ ਸਿੰਘ ਹੌਬੀ ਵੱਲੋਂ ਜੋ ਪਿਛਲੇ ਕੁਝ ਹਫਤੇ ਪਹਿਲਾਂ ਪੰਜਾਬ ਦੇ ਐਨਆਰਆਈ ਡਾ. ਕੁਲਵੰਤ ਸਿੰਘ ਧਾਲੀਵਾਲ ਵੱਲੋਂ ਗੁਰਦੁਆਰਾ ਸਾਹਿਬਾਨਾਂ ਉੱਪਰ ਟਿੱਪਣੀ ਕਰਨ ਅਤੇ ਮਰਿਆਦਾ ਭੰਗ ਕਰਨ ਸਬੰਧੀ ਸਾਥੀਆਂ ਸਮੇਤ ਲੁਧਿਆਣਾ ਪੁਲਿਸ ਕਮਿਸ਼ਨਰ ਨੂੰ ਦਰਖਾਸਤ ਦਿੱਤੀ ਗਈ ਸੀ। ਉਸ ਸਬੰਧੀ ਅੱਜ ਹੌਬੀ ਵੱਲੋਂ ਆਪਣੇ ਕੁਝ ਸਾਥੀਆਂ ਨਾਲ ਪੁਲਿਸ ਕਮਿਸ਼ਨਰ ਲੁਧਿਆਣਾ ਸਵਪਨ ਸ਼ਰਮਾ ਨੂੰ ਮਿਲ ਕੇ ਡਾ. ਕੁਲਵੰਤ ਸਿੰਘ ਧਾਲੀਵਾਲ ਉੱਪਰ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕਰਵਾਉਣ ਲਈ ਮੰਗ ਕੀਤੀ ਗਈ। ਇਸ ਮੌਕੇ ਹੌਬੀ ਨੇ ਕਿਹਾ ਕਿ ਕਿਸੇ ਵੀ ਧਰਮ ਦੇ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਧਰਮ ਉੱਪਰ ਕਿਸੇ ਤਰ੍ਹਾਂ ਦੀ ਕੋਈ ਟਿੱਪਣੀ ਕਰਨ ਦਾ ਅਧਿਕਾਰ ਨਹੀਂ ਹੈ ਪਰ ਡਾ. ਕੁਲਵੰਤ ਸਿੰਘ ਧਾਲੀਵਾਲ ਪਿਛਲੇ ਕੁਝ ਸਮੇਂ ਤੋਂ ਲਗਾਤਾਰ ਗੁਰਦੁਆਰਾ ਸਾਹਿਬਾਨਾਂ ਅਤੇ ਸਿੱਖ ਧਰਮ ਉੱਪਰ ਇਹੋ ਜਿਹੀਆਂ ਬੇਲੋੜੀਆਂ ਅਤੇ ਬੇਤੁਕੀਆਂ ਟਿੱਪਣੀਆਂ ਕਰਦੇ ਆ ਰਹੇ ਹਨ ਤੇ ਜੋ ਪਿਛਲੇ ਦਿਨੀਂ ਗੁਰਦੁਆਰਾ ਸਾਹਿਬਾਨਾਂ ਦੀ ਮਰਿਆਦਾ ਅਤੇ ਅਹਿਮੀਅਤ ਨੂੰ ਭੰਗ ਕਰਨ ਸਬੰਧੀ ਦਿੱਤੇ ਗਏ ਬਿਆਨ ਕਿ ‘ਹਰ ਪਿੰਡ ਵਿੱਚ ਚਾਰ ਗੁਰਦੁਆਰੇ ਹਨ ਹਸਪਤਾਲ ਨਹੀਂ ਜੇਕਰ ਮਰੀਜ਼ ਨੂੰ ਹਾਰਟ ਅਟੈਕ ਆਉਂਦਾ ਹੈ ਤਾਂ ਹਸਪਤਾਲ ਨਹੀਂ ਗੁਰਦੁਆਰਿਆਂ ਵਿੱਚ ਲੈ ਕੇ ਜਾਓ’ ਸਬੰਧੀ ਗੰਭੀਰਤਾ ਲੈਂਦੇ ਹੋਏ ਸਾਡੀ ਟੀਮ ਵੱਲੋਂ ਜੋ ਦਰਖਾਸਤ ਦਿੱਤੀ ਗਈ ਸੀ। ਉਸ ਉਪਰ ਪੁਲਿਸ ਕਮਿਸ਼ਨਰ ਲੁਧਿਆਣਾ ਸਵਪਨ ਸ਼ਰਮਾ ਨੂੰ ਮਿਲ ਕੇ ਜਲਦ ਕਾਰਵਾਈ ਕਰਵਾਉਣ ਲਈ ਮੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕਮਿਸ਼ਨਰ ਵਲੋਂ ਸੰਬੰਧਿਤ ਅਫਸਰ ਏਡੀਸੀਪੀ ਇਨਵੈਸਟੀਗੇਸ਼ਨ ਅਮਨਦੀਪ ਬਰਾੜ ਨੂੰ ਇਸ ਮਸਲੇ ਨੂੰ ਗੰਭੀਰਤਾ ਨਾਲ ਲੈਣ ਅਤੇ ਬਣਦੀ ਕਾਰਵਾਈ ਲਈ ਨਿਰਦੇਸ਼ ਦਿੱਤੇ ਹਨ। ਜਿਸ ਤੋਂ ਸਾਡੀ ਸਮੁੱਚੀ ਟੀਮ ਨੂੰ ਬਹੁਤ ਸੰਤੁਸ਼ਟੀ ਮਿਲੀ ਅਤੇ ਸਵਪਨ ਸ਼ਰਮਾ ਵੱਲੋਂ ਕਾਰਵਾਈ ਕਰਵਾਉਣ ਸਬੰਧੀ ਗੰਭੀਰਤਾ ਲੈਣ ਲਈ ਸਮੁੱਚੀ ਟੀਮ ਵੱਲੋਂ ਉਨ੍ਹਾਂ ਦਾ ਧੰਨਵਾਦ ਵੀ ਕੀਤਾ ਗਿਆ।