ਐੱਸਡੀਐੱਫ ਵੱਲੋਂ ਐੱਨਆਰਆਈ ਡਾ. ਧਾਲੀਵਾਲ ਵਿਰੁੱਧ ਕਾਰਵਾਈ ਦੀ ਮੰਗ
ਐਸਡੀਐਫ ਵੱਲੋਂ ਐਨਆਰਆਈ ਡਾ. ਧਾਲੀਵਾਲ ਵਿਰੁੱਧ ਕਾਰਵਾਈ ਦੀ ਮੰਗ
Publish Date: Thu, 05 Mar 2026 07:51 PM (IST)
Updated Date: Fri, 06 Mar 2026 04:12 AM (IST)

ਫੋਟੋ ਨੰਬਰ- 28 ਗੁਰਮੀਤ ਸਿੰਘ ਨਿੱਝਰ, ਪੰਜਾਬੀ ਜਾਗਰਣ ਲੁਧਿਆਣਾ : ਭਾਜਪਾ ਪੰਜਾਬ ਦੇ ਸੀਨੀਅਰ ਆਗੂ ਅਤੇ ਸਟੂਡੈਂਟਸ ਡੈਮੋਕਰੇਟਿਕ ਫੈਡਰੇਸ਼ਨ (ਐੱਸਡੀਐੱਫ) ਦੇ ਕੌਮੀ ਪ੍ਰਧਾਨ ਜਸਪ੍ਰੀਤ ਸਿੰਘ ਹੌਬੀ ਵੱਲੋਂ ਕੁਝ ਹਫਤੇ ਪਹਿਲਾਂ ਪੰਜਾਬ ਦੇ ਐੱਨਆਰਆਈ ਡਾ. ਕੁਲਵੰਤ ਸਿੰਘ ਧਾਲੀਵਾਲ ਵੱਲੋਂ ਗੁਰਦੁਆਰਾ ਸਾਹਿਬਾਨਾਂ ਉੱਪਰ ਟਿੱਪਣੀ ਕਰਨ ਅਤੇ ਮਰਿਆਦਾ ਭੰਗ ਕਰਨ ਸਬੰਧੀ ਸਾਥੀਆਂ ਸਮੇਤ ਲੁਧਿਆਣਾ ਪੁਲਿਸ ਕਮਿਸ਼ਨਰ ਨੂੰ ਦਰਖਾਸਤ ਦਿੱਤੀ ਗਈ ਸੀ, ਉਸ ਸਬੰਧੀ ਬੀਤੇ ਦਿਨੀਂ ਹੌਬੀ ਵੱਲੋਂ ਆਪਣੇ ਕੁਝ ਸਾਥੀਆਂ ਨਾਲ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੂੰ ਮਿਲ ਕੇ ਡਾ. ਕੁਲਵੰਤ ਸਿੰਘ ਧਾਲੀਵਾਲ ਉੱਪਰ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕਰਵਾਉਣ ਲਈ ਮੰਗ ਕੀਤੀ ਗਈ। ਇਸ ਮੌਕੇ ਹੌਬੀ ਨੇ ਕਿਹਾ ਕਿ ਕਿਸੇ ਵੀ ਧਰਮ ਦੇ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਧਰਮ ਉੱਪਰ ਕਿਸੇ ਤਰ੍ਹਾਂ ਦੀ ਕੋਈ ਟਿੱਪਣੀ ਕਰਨ ਦਾ ਅਧਿਕਾਰ ਨਹੀਂ ਹੈ। ਪਰ ਡਾ. ਕੁਲਵੰਤ ਸਿੰਘ ਧਾਲੀਵਾਲ ਪਿਛਲੇ ਕੁਝ ਸਮੇਂ ਤੋਂ ਲਗਾਤਾਰ ਗੁਰਦੁਆਰਾ ਸਾਹਿਬਾਨਾਂ ਅਤੇ ਸਿੱਖ ਧਰਮ ਉੱਪਰ ਬੇਲੋੜੀਆਂ ਅਤੇ ਬੇਤੁਕੀਆਂ ਟਿੱਪਣੀਆਂ ਕਰਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਡਾ. ਕੁਲਵੰਤ ਧਾਲੀਵਾਲ ਵੱਲੋਂ ਗੁਰਦੁਆਰਾ ਸਾਹਿਬਾਨਾਂ ਦੀ ਮਰਿਆਦਾ ਅਤੇ ਅਹਿਮੀਅਤ ਨੂੰ ਭੰਗ ਕਰਨ ਸਬੰਧੀ ਦਿੱਤੇ ਗਏ ਬਿਆਨ ਕਿ ਹਰ ਪਿੰਡ ਵਿੱਚ ਚਾਰ ਗੁਰਦੁਆਰੇ ਹਨ ਹਸਪਤਾਲ ਨਹੀਂ ਜੇਕਰ ਮਰੀਜ਼ ਨੂੰ ਹਾਰਟ ਅਟੈਕ ਆਉਂਦਾ ਹੈ ਤਾਂ ਹਸਪਤਾਲ ਨਹੀਂ ਗੁਰਦੁਆਰਿਆਂ ਵਿੱਚ ਲੈ ਕੇ ਜਾਓ ਬਹੁਤ ਹੀ ਮੰਦਭਾਗਾ ਹੈ ਜਿਸ ਨੇ ਗੁਰੂ ਘਰਾਂ ਵਿੱਚ ਆਸਥਾ ਰੱਖਣ ਵਾਲਿਆਂ ਡੂੰਘੀ ਠੇਸ ਪਹੁੰਚਾਈ। ਉਨ੍ਹਾਂ ਕਿਹਾ ਕਿ ਡਾ. ਕੁਲਵੰਤ ਸਿੰਘ ਧਾਲੀਵਾਲ ਦੇ ਬਿਆਨ ਨੂੰ ਗੰਭੀਰਤਾ ਲੈਂਦੇ ਹੋਏ ਸਾਡੀ ਟੀਮ ਵੱਲੋਂ ਉਸ ਖਿਲਾਫ ਕਾਰਵਾਈ ਲਈ ਜੋ ਦਰਖਾਸਤ ਦਿੱਤੀ ਗਈ ਸੀ ਉਸ ਉਪਰ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੂੰ ਮਿਲ ਕੇ ਜਲਦ ਕਾਰਵਾਈ ਕਰਵਾਉਣ ਲਈ ਮੰਗ ਕੀਤੀ ਗਈ ਜਿਸ ਤੇ ਪੁਲਿਸ ਕਮਿਸ਼ਨਰ ਵੱਲੋਂ ਸੰਬੰਧਿਤ ਅਫਸਰ ਏਡੀਸੀਪੀ ਇਨਵੈਸਟੀਗੇਸ਼ਨ ਅਮਨਦੀਪ ਬਰਾੜ ਨੂੰ ਇਸ ਮਸਲੇ ਨੂੰ ਗੰਭੀਰਤਾ ਨਾਲ ਲੈਣ ਅਤੇ ਬਣਦੀ ਕਾਰਵਾਈ ਕਰਨ ਲਈ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਕਮਿਸ਼ਨਰ ਵੱਲੋਂ ਮਿਲੇ ਭਰੋਸੇ ਨਾਲ ਸਾਡੀ ਸਮੁੱਚੀ ਟੀਮ ਨੂੰ ਬਹੁਤ ਸੰਤੁਸ਼ਟੀ ਮਿਲੀ ਅਤੇ ਸਮੁੱਚੀ ਟੀਮ ਵੱਲੋਂ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਟੀਮ ਐੱਸਡੀਐੱਫ ਦੇ ਸੀਨੀਅਰ ਸਾਥੀ ਵੀ ਹਾਜ਼ਰ ਸਨ।