- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਾਲੀ ਨਾ ਸਾੜਨ ਸਬੰਧੀ ਐੱਸਡੀਐੱਮ ਨੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਨੂੰ ਦਿੱਤੇ ਨਿਰਦੇਸ਼

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਰਾਏਕੋਟ : ਸਬ ਡਵੀਜ਼ਨ ਰਾਏਕੋਟ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ’ਤੇ ਮੁਕੰਮਲ ਠੱਲ੍ਹ ਪਾਉਣ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਸਰਗਰਮ ਹੋ ਗਿਆ ਹੈ। ਇਸ ਸਬੰਧੀ ਰਾਏਕੋਟ ਦੇ ਐੱਸਡੀਐੱਮ ਖੁਸ਼ਪ੍ਰੀਤ ਸਿੰਘ ਵੱਲੋਂ ਸਬੰਧਿਤ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਇਲਾਕੇ ਵਿੱਚ ਪਰਾਲੀ ਸਾੜਨ ਤੋਂ ਰੋਕਣ ਲਈ ਚੁੱਕੇ ਜਾ ਰਹੇ ਕਦਮਾਂ ਦੀ ਸਮੀਖਿਆ ਕੀਤੀ ਗਈ। ਐੱਸਡੀਐੱਮ ਖੁਸ਼ਪ੍ਰੀਤ ਸਿੰਘ ਨੇ ਸਮੂਹ ਨੋਡਲ ਅਧਿਕਾਰੀਆਂ, ਖੇਤੀਬਾੜੀ ਵਿਭਾਗ ਅਤੇ ਪੁਲਿਸ ਪ੍ਰਸ਼ਾਸਨ ਨੂੰ ਹਦਾਇਤ ਦਿੱਤੀ ਕਿ ਫੀਲਡ ਵਿੱਚ ਲਗਾਤਾਰ ਦੌਰੇ ਵਧਾਏ ਜਾਣ ਤਾਂ ਜੋ ਕਿਸੇ ਵੀ ਥਾਂ ਅੱਗ ਲੱਗਣ ਦੀ ਘਟਨਾ ਵਾਪਰਨ ਤੋਂ ਪਹਿਲਾਂ ਹੀ ਰੋਕਥਾਮ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਸਪੱਸ਼ਟ ਕੀਤਾ ਕਿ ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾਵੇਗੀ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਇਸ ਲਈ ਜਿੱਥੇ ਕਾਨੂੰਨੀ ਕਾਰਵਾਈ ਜ਼ਰੂਰੀ ਹੈ, ਉੱਥੇ ਹੀ ਕਿਸਾਨਾਂ ਨੂੰ ਜਾਗਰੂਕ ਕਰਨ ਅਤੇ ਪਰਾਲੀ ਪ੍ਰਬੰਧਨ ਲਈ ਉਪਲਬਧ ਮਸ਼ੀਨਰੀ ਬਾਰੇ ਜਾਣਕਾਰੀ ਦੇਣ ਦਾ ਕੰਮ ਵੀ ਜ਼ਮੀਨੀ ਪੱਧਰ ’ਤੇ ਜਾਰੀ ਰੱਖਿਆ ਜਾਵੇ। ਇਸ ਮੌਕੇ ਨਾਇਬ ਤਹਿਸੀਲਦਾਰ ਪਰਮਿੰਦਰ ਸਿੰਘ, ਥਾਣਾ ਸਦਰ ਰਾਏਕੋਟ ਦੇ ਐੱਸਐੱਚਓ ਇੰਸਪੈਕਟਰ ਹੀਰਾ ਸਿੰਘ, ਖੇਤੀਬਾੜੀ ਅਫ਼ਸਰ ਸੁਧਾਰ ਨੀਰਜ ਕੁਮਾਰ, ਖੇਤੀਬਾੜੀ ਅਫ਼ਸਰ ਪੱਖੋਵਾਲ ਗਗਨਦੀਪ ਕੌਰ ਅਤੇ ਰਿਦਮ ਕਟਰਾ ਆਦਿ ਹਾਜ਼ਰ ਸਨ।