ਜਗਰਾਓਂ ਨਗਰ ਕੌਂਸਲ ਦੇ ਪ੍ਰਸ਼ਾਸਕ ਲੱਗਣ ’ਤੇ ਪਹਿਲੀ ਵਾਰ ਦਫ਼ਤਰ ਪੁੱਜੇ ਐੱਸਡੀਐੱਮ
ਜਗਰਾਓਂ ਨਗਰ ਕੌਂਸਲ ਦੇ ਪ੍ਰਸ਼ਾਸਕ ਲੱਗਣ ’ਤੇ ਪਹਿਲੀ ਵਾਰ ਦਫ਼ਤਰ ਪੁੱਜੇ ਐੱਸਡੀਐੱਮ
Publish Date: Mon, 04 May 2026 10:47 PM (IST)
Updated Date: Tue, 05 May 2026 04:20 AM (IST)

ਬੀਤੀ 28 ਅਪ੍ਰੈਲ ਨੂੰ ਨਗਰ ਕੌਂਸਲ ਹੋਈ ਸੀ ਭੰਗ ਸੰਜੀਵ ਗੁਪਤਾ, ਪੰਜਾਬੀ ਜਾਗਰਣ, ਜਗਰਾਓਂ : ਜਗਰਾਓਂ ਨਗਰ ਕੌਂਸਲ ਦੇ ਪ੍ਰਸ਼ਾਸਕ ਬਣੇ ਐੱਸਡੀਐੱਮ ਉਪਿੰਦਰਜੀਤ ਕੌਰ ਬਰਾੜ ਅੱਜ ਦਫ਼ਤਰ ਪੁੱਜੇ। ਜਿਨ੍ਹਾਂ ਦੇ ਦਫ਼ਤਰ ਪੁੱਜਣ ’ਤੇ ਨਗਰ ਕੌਂਸਲ ਦੇ ਅਧਿਕਾਰੀਆਂ ਅਤੇ ਸਟਾਫ਼ ਵੱਲੋਂ ਸਵਾਗਤ ਕੀਤਾ ਗਿਆ। ਵਰਣਨਯੋਗ ਹੈ ਕਿ ਬੀਤੀ 28 ਅਪ੍ਰੈਲ ਨੂੰ ਨਗਰ ਕੌਂਸਲ ਭੰਗ ਹੋ ਗਈ ਸੀ। ਜਿਸ ਤੋਂ ਬਾਅਦ ਜਗਰਾਓਂ ਦੇ ਸਾਰੇ ਕੌਂਸਲਰਾਂ ਦਾ ਕਾਰਜਕਾਲ ਸਮਾਪਤ ਹੋ ਗਿਆ। ਇਸ ਤੋਂ ਬਾਅਦ ਜਗਰਾਓਂ ਨਗਰ ਕੌਂਸਲ ਦੇ ਪ੍ਰਧਾਨ ਦਾ ਕੰਮਕਾਜ ਦੇਖਣ ਲਈ ਸਰਕਾਰ ਵੱਲੋਂ ਜਗਰਾਓਂ ਦੇ ਐੱਸਡੀਐੱਮ ਉਪਿੰਦਰਜੀਤ ਕੌਰ ਬਰਾੜ ਨੂੰ ਬਤੌਰ ਪ੍ਰਸ਼ਾਸਕ ਲਗਾਇਆ ਗਿਆ। ਉਨ੍ਹਾਂ ਵੱਲੋਂ 29 ਅਪ੍ਰੈਲ ਨੂੰ ਰਸਮੀਂ ਤੌਰ ’ਤੇ ਬਤੌਰ ਪ੍ਰਸ਼ਾਸਕ ਚਾਰਜ ਲੈ ਲਿਆ ਗਿਆ ਸੀ ਪਰ ਪ੍ਰਸ਼ਾਸਕ ਲੱਗਣ ਤੋਂ ਬਾਅਦ ਪਹਿਲੀ ਵਾਰ ਅੱਜ ਨਗਰ ਕੌਂਸਲ ਦਫ਼ਤਰ ਪੁੱਜੇ। ਉਨ੍ਹਾਂ ਇਸ ਦੌਰਾਨ ਨਗਰ ਕੌਂਸਲ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਸ਼ਹਿਰ ਦੇ ਵਿਕਾਸ ਕਾਰਜਾਂ ਅਤੇ ਸਮੱਸਿਆਵਾਂ ਨੂੰ ਲੈ ਕੇ ਚਰਚਾ ਕੀਤੀ। ਇਸ ਦੌਰਾਨ ਉਨ੍ਹਾਂ ਸ਼ਹਿਰ ਵਿਚ ਸਫ਼ਾਈ ਵਿਵਸਥਾ, ਸਟਰੀਟ ਲਾਈਟਾਂ, ਸੀਵਰੇਜ ਸਿਸਟਮ ਅਤੇ ਵਾਟਰ ਸਪਲਾਈ ਨੂੰ ਬੇਹਤਰ ਬਣਾਉਣ ਦੇ ਨਾਲ ਨਾਲ ਲੋਕਾਂ ਦੇ ਪੈਂਡਿੰਗ ਪਏ ਕੰਮਾਂ ਨੂੰ ਜਲਦ ਨਿਪਟਾਉਣ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਨਗਰ ਕੌਂਸਲ ਦੀਆਂ ਵੱਖ ਵੱਖ ਬ੍ਰਾਂਚਾ ਦੇ ਇੰਚਾਰਜਾਂ ਨੂੰ ਆਪੋ ਆਪਣੀ ਬ੍ਰਾਂਚ ਵਿਚ ਪਏ ਪੈਂਡਿੰਗ ਕੰਮਾਂ ਨੂੰ ਜਿਨ੍ਹਾਂ ਵਿਚ ਲੋਕਾਂ ਦੇ ਕੰਮ ਹਨ, ਨੂੰ ਪਹਿਲ ਦੇ ਆਧਾਰ ’ਤੇ ਨਿਪਟਾਉਣ ਲਈ ਕਿਹਾ। ਇਸ ਮੌਕੇ ਐਸਡੀਐਮ ਉਪਿੰਦਰਜੀਤ ਕੌਰ ਬਰਾੜ ਨੇ ਕਿਹਾ ਕਿ ਸ਼ਹਿਰੀਆਂ ਨੂੰ ਬੇਹਤਰ ਬੁਨਿਆਦੀ ਸਹੂਲਤਾਂ ਦੇਣ ਲਈ ਲੋੜੀਂਦੇ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ। ਲੋਕਾਂ ਦੀਆਂ ਸਮੱਸਿਆਵਾਂ, ਲੋਕਾਂ ਦੇ ਸਹਿਯੋਗ ਨਾਲ ਹੀ ਦੂਰ ਕੀਤੀਆਂ ਜਾਣਗੀਆਂ।