ਐੱਸਡੀਐੱਮ ਨੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਐੱਸਡੀਐੱਮ ਨੇ ਸਮਰਾਲਾ ਦੀ ਅਨਾਜ ਮੰਡੀ 'ਚ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
Publish Date: Mon, 19 Oct 2026 07:26 PM (IST)
Updated Date: Tue, 20 Oct 2026 04:01 AM (IST)
ਮੰਡੀ ’ਚ ਝੋਨੇ ਦੇ ਖਰੀਦ ਪ੍ਰਬੰਧ ਤੇ ਭੁਗਤਾਨ ਤੱਸਲੀਬਖਸ਼ : ਮੱਲਮਾਜਰਾ ਸਰਵਣ ਸਿੰਘ ਭੰਗਲਾਂ, ਪੰਜਾਬੀ ਜਾਗਰਣ : ਸਮਰਾਲਾ : ਅੱਜ ਸਮਰਾਲਾ ਦੀ ਅਨਾਜ ਮੰਡੀ ’ਚ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸਮਰਾਲਾ ਦੀ ਐੱਸਡੀਐੱਮ ਗੁਰਸਿਮਰਨਜੀਤ ਕੌਰ ਵੱਲੋਂ ਮੰਡੀ ਦਾ ਦੌਰਾ ਕੀਤਾ ਗਿਆ।ਅਨਾਜ ਮੰਡੀ ਦੀ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਆਲਮਦੀਪ ਸਿੰਘ ਮੱਲਮਾਜਰਾ ਨਾਲ ਗੱਲਬਾਤ ਕਰ ਕੇ ਐੱਸਡੀਐੱਮ ਨੇ ਇਸ ਗੱਲ ਨੂੰ ਯਕੀਨੀ ਬਣਾਇਆ ਤੇ ਮੰਡੀ ਵਿੱਚ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਜਾ ਰਹੀ ਝੋਨੇ ਦੀ ਖਰੀਦ, ਭੁਗਤਾਨ ਅਤੇ ਲਿਫਟਿੰਗ ਸਬੰਧੀ ਆੜ੍ਹਤੀਆਂ ਅਤੇ ਕਿਸਾਨਾਂ ਨੂੰ ਕੋਈ ਪਰੇਸ਼ਾਨੀ ਨਾ ਹੋਵੇ। ਐੱਸਡੀਐੱਮ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਆਲਮਦੀਪ ਸਿੰਘ ਮੱਲਮਾਜਰਾ ਨੇ ਦੱਸਿਆ ਕਿ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਮੰਡੀ ਦੇ ਸਾਰੇ ਕਾਰਜ ਪ੍ਰਬੰਧ ਸੁਚਾਰੂ ਰੂਪ ਨਾਲ ਚਲਾਏ ਜਾ ਰਹੇ ਹਨ ਜਿਸ ਕਰਕੇ ਆੜ੍ਹਤੀਆਂ, ਕਿਸਾਨਾਂ ਅਤੇ ਮਜ਼ਦੂਰਾਂ ਨੂੰ ਕੋਈ ਵੀ ਪਰੇਸ਼ਾਨੀ ਨਹੀਂ ਆ ਰਹੀ। ਆਲਮਦੀਪ ਸਿੰਘ ਮੱਲਮਾਜਰਾ ਨੇ ਪ੍ਰਸ਼ਾਸਨ ਅਤੇ ਸਰਕਾਰ ਦਾ ਧੰਨਵਾਦ ਕਰਦਿਆਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਵਢਾਈ ਕਰਨ ਮੌਕੇ ਬਿਲਕੁਲ ਕਾਹਲੀ ਨਾ ਕਰਨ ਸਗੋਂ ਬਿਲਕੁਲ ਸਹੀ ਤਰੀਕੇ ਨਾਲ ਸੁਕਾਇਆ ਹੋਇਆ ਝੋਨਾ ਹੀ ਮੰਡੀ ਵਿੱਚ ਲਿਆਉਣ ਤਾਂ ਜੋ ਝੋਨੇ ਦੀ ਖਰੀਦ ਨਾਲੋਂ -ਨਾਲ ਹੋ ਸਕੇ ਅਤੇ ਕਿਸਾਨਾਂ ਨੂੰ ਮੰਡੀ ਵਿਚ ਕਿਸੇ ਵੀ ਖੱਜਲਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਉਹਨਾਂ ਦੇ ਨਾਲ ਅਨਾਜ ਮੰਡੀ ਸਮਰਾਲਾ ਦੇ ਸਮੁੱਚੇ ਆੜ੍ਹਤੀਏ ਵੀ ਹਾਜ਼ਰ ਸਨ।